ਸਤੀਸ਼ ਪੂਨੀਆ ਦੀ ਕੁਸ਼ਲ ਅਗਵਾਈ ਹੇਠ ਭਾਜਪਾ ਮਜ਼ਬੂਤੀ ਨਾਲ ਚੋਣ ਲੜੇਗੀ, ਪੰਜਾਬ ਵਿੱਚ ਬਣੇਗੀ ਭਾਜਪਾ ਸਰਕਾਰ : ਰਾਕੇਸ਼ ਰਾਠੌਰ

ਸਤੀਸ਼ ਪੂਨੀਆ ਦੀ ਕੁਸ਼ਲ ਅਗਵਾਈ ਹੇਠ ਭਾਜਪਾ ਮਜ਼ਬੂਤੀ ਨਾਲ ਚੋਣ ਲੜੇਗੀ, ਪੰਜਾਬ ਵਿੱਚ ਬਣੇਗੀ ਭਾਜਪਾ ਸਰਕਾਰ : ਰਾਕੇਸ਼ ਰਾਠੌਰ

ਜਲੰਧਰ, 31 ਅਗਸਤ/ਸੁਨੀਲ ਕੁਮਾਰ

ਭਾਜਪਾ ਪੰਜਾਬ ਦੇ ਉਪ ਪ੍ਰਧਾਨ, ਸਾਬਕਾ ਸੂਬਾ ਮਹਾਮੰਤਰੀ ਅਤੇ ਜਲੰਧਰ ਦੇ ਸਾਬਕਾ ਮੇਅਰ ਰਾਕੇਸ਼ ਰਾਠੌਰ ਨੇ ਭਾਜਪਾ ਪੰਜਾਬ ਪ੍ਰਭਾਰੀ, ਰਾਜ ਸਭਾ ਮੈਂਬਰ ਅਤੇ ਰਾਸ਼ਟਰੀ ਮਹਾਮੰਤਰੀ ਸਤੀਸ਼ ਪੂਨੀਆ ਦੇ ਜਲੰਧਰ ਆਗਮਨ ਦਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਪੰਜਾਬ ਭਾਜਪਾ ਨੂੰ ਨਵੀਂ ਦਿਸ਼ਾ, ਨਵੀਂ ਊਰਜਾ ਅਤੇ ਨਵੀਂ ਰਾਜਨੀਤਿਕ ਤਾਕਤ ਮਿਲੀ ਹੈ।

 

ਰਾਕੇਸ਼ ਰਾਠੌਰ ਨੇ ਕਿਹਾ ਕਿ ਸਤੀਸ਼ ਪੂਨੀਆ ਦੇ ਸੰਗਠਨਾਤਮਕ ਤਜਰਬੇ ਅਤੇ ਪ੍ਰਭਾਵਸ਼ਾਲੀ ਅਗਵਾਈ ਦੇ ਬਲ ’ਤੇ ਭਾਜਪਾ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਪੰਜਾਬ ਵਿੱਚ ਪੂਰੀ ਮਜ਼ਬੂਤੀ ਨਾਲ ਲੜੇਗੀ। ਉਨ੍ਹਾਂ ਕਿਹਾ ਕਿ ਸੂਬੇ ਦੀ ਜਨਤਾ ਪਿਛਲੀਆਂ ਸਰਕਾਰਾਂ ਦੀਆਂ ਨਾਕਾਮੀਆਂ ਤੋਂ ਤੰਗ ਆ ਚੁੱਕੀ ਹੈ ਅਤੇ ਭਾਜਪਾ ਨੂੰ ਇੱਕ ਮਜ਼ਬੂਤ ਵਿਕਲਪ ਵਜੋਂ ਦੇਖ ਰਹੀ ਹੈ।

 

ਰਾਠੌਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ-ਭਲਾਈ ਨੀਤੀਆਂ, ਕੇਂਦਰ ਸਰਕਾਰ ਦੀਆਂ ਉਪਲਬਧੀਆਂ ਅਤੇ ਸਤੀਸ਼ ਪੂਨੀਆ ਦੀ ਕੁਸ਼ਲ ਅਗਵਾਈ ਹੇਠ ਭਾਜਪਾ ਪੰਜਾਬ ਵਿੱਚ ਆਪਣਾ ਜਨ ਆਧਾਰ ਤੇਜ਼ੀ ਨਾਲ ਵਧਾ ਰਹੀ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਇਤਿਹਾਸਕ ਪ੍ਰਦਰਸ਼ਨ ਕਰਦਿਆਂ ਪੰਜਾਬ ਵਿੱਚ ਪੂਰਨ ਬਹੁਮਤ ਦੀ ਸਰਕਾਰ ਬਣਾਉਣ ਵਿੱਚ ਕਾਮਯਾਬ ਹੋਵੇਗੀ।

 

ਉਨ੍ਹਾਂ ਕਿਹਾ ਕਿ ਸਤੀਸ਼ ਪੂਨੀਆ ਦਾ ਜਲੰਧਰ ਦੌਰਾ ਸੰਗਠਨਾਤਮਕ ਪੱਖੋਂ ਬਹੁਤ ਮਹੱਤਵਪੂਰਨ ਹੈ ਅਤੇ ਇਸ ਨਾਲ ਕਾਰਕੁਨਾਂ ਵਿੱਚ ਨਵਾਂ ਉਤਸ਼ਾਹ ਅਤੇ ਊਰਜਾ ਦਾ ਸੰਚਾਰ ਹੋਵੇਗਾ।

Leave a Reply

Your email address will not be published. Required fields are marked *