ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਾਨਦਾਰ ਡ੍ਰੋਨ ਸ਼ੋਅ 6 ਸਤੰਬਰ ਨੂੰ ਲਾਇਲਪੁਰ ਖਾਲਸਾ ਕਾਲਜ ਵਿਖੇ, ਤਿਆਰੀਆਂ ਮੁਕੰਮਲ

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਾਨਦਾਰ ਡ੍ਰੋਨ ਸ਼ੋਅ 6 ਸਤੰਬਰ ਨੂੰ ਲਾਇਲਪੁਰ ਖਾਲਸਾ ਕਾਲਜ ਵਿਖੇ, ਤਿਆਰੀਆਂ ਮੁਕੰਮਲ

ਜਲੰਧਰ, 4 ਸਤੰਬਰ/ ਸੁਨੀਲ ਕੁਮਾਰ

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਾਨਦਾਰ ਡ੍ਰੋਨ ਸ਼ੋਅ 6 ਸਤੰਬਰ ਨੂੰ ਸ਼ਾਮ 6 ਵਜੇ ਸਥਾਨਕ ਲਾਇਲਪੁਰ ਖਾਲਸਾ ਕਾਲਜ ਵਿਖੇ ਕਰਵਾਇਆ ਜਾ ਰਿਹਾ ਹੈ।

ਇਸ ਸਬੰਧੀ ਉਪ ਮੰਡਲ ਮੈਜਿਸਟ੍ਰੇਟ ਸ਼ੁਭੀ ਆਂਗਰਾ ਵੱਲੋਂ ਅੱਜ ਸਮਾਗਮ ਵਾਲੀ ਥਾਂ ‘ਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਅਤੇ ਵੱਖ-ਵੱਖ ਵਿਭਾਗਾਂ ਨੂੰ ਡਿਊਟੀਆਂ ਸੌਂਪਣ ਲਈ ਮੀਟਿੰਗ ਕੀਤੀ ਗਈ। ਐਸ.ਡੀ.ਐਮ. ਨੇ ਦੱਸਿਆ ਕਿ ਡ੍ਰੋਨ ਲਾਈਟ ਸ਼ੋਅ ਰਾਹੀਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਮਹਾਨ ਜੀਵਨ, ਫ਼ਲਸਫੇ ਅਤੇ ਸਦੀਵੀ ਸਿੱਖਿਆਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ ਜਾਵੇਗਾ।

ਮੀਟਿੰਗ ਦੌਰਾਨ ਸ਼ਰਧਾਲੂਆਂ ਲਈ ਵਧੀਆ ਅਨੁਭਵ ਯਕੀਨੀ ਬਣਾਉਣ ਵਾਸਤੇ ਆਵਾਜਾਈ ਪ੍ਰਬੰਧਨ, ਢੁੱਕਵੀਂ ਪਾਰਕਿੰਗ, ਸਮਾਗਮ ਵਾਲੇ ਸਥਾਨ ਦੀ ਸਾਫ-ਸਫ਼ਾਈ, ਬੈਠਣ ਦੀ ਵਿਵਸਥਾ ਅਤੇ ਐਮਰਜੈਂਸੀ ਡਾਕਟਰੀ ਸਹਾਇਤਾ ਸਮੇਤ ਵਿਆਪਕ ਪ੍ਰਬੰਧਾਂ ਨੂੰ ਅੰਤਿਮ ਰੂਪ ਦਿੱਤਾ ਗਿਆ।

ਡ੍ਰੋਨ ਸ਼ੋਅ ਤੋਂ ਇਲਾਵਾ ਉੱਘੇ ਰਾਗੀ ਜਥੇ ਸ਼ਾਮਲ ਹੋਣਗੇ, ਜਿਨ੍ਹਾਂ ਵੱਲੋਂ ਸੰਗਤ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਪਵਿੱਤਰ ਬਾਣੀ ਨਾਲ ਜੋੜਨ ਲਈ ਕੀਰਤਨ ਕੀਤਾ ਜਾਵੇਗਾ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਦੇ ਪਹੁੰਚਣ ਦੀ ਉਮੀਦ ਹੈ ਅਤੇ ਕਈ ਉੱਘੀਆਂ ਸ਼ਖਸੀਅਤਾਂ ਵੀ ਸ਼ਰਧਾ ਭੇਟ ਕਰਨ ਲਈ ਨਿਮਾਣੇ ਸ਼ਰਧਾਲੂਆਂ ਵਜੋਂ ਸ਼ਾਮਲ ਹੋਣਗੀਆਂ।

Leave a Reply

Your email address will not be published. Required fields are marked *