Political:ਮਸ਼ਹੂਰ ਗਾਇਕ ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਆਮ ਆਦਮੀ ਪਾਰਟੀ ਤੇ ਲਗਾਏ ਗੰਭੀਰ ਆਰੋਪ, ਗੈਂਗਸਟਰ ਬਿਸ਼ਨੋਈ ਨਾਲ ਆਪ ਪਾਰਟੀ ਦੇ ਹਨ ਅੱਛੇ ਸਬੰਧ, ਬਲਕੌਰ ਸਿੰਘ

ਮਾਨਸਾ / ਰੋਜਾਨਾ ਰਿਪੋਰਟਰ

ਸਿੱਧੂ ਮੂਸੇ ਵਲੇ ਗਾਇਕ ਦੇ ਪਿਤਾ ਬਲਕੌਰ ਸਿੰਘ ਨੇ ਆਮ ਆਦਮੀ ਪਾਰਟੀ ਤੇ ਤੰਜ ਕਸਦਿਆਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਇੱਕ ਗੈਂਗਸਟਰਾਂ ਦੇ ਨਾਲ ਸਬੰਧ ਰੱਖਣ ਵਾਲੀ ਪਾਰਟੀ ਹੈ ਜੋ ਸਮੇਂ ਸਮੇਂ ਸਿਰ ਗੈਗਸਟਰਾਂ ਤੋਂ ਆਪਣੇ ਕੰਮ ਕਰਵਾਉਂਦੀ ਹੈ ਉਹ ਚਾਹੇ ਪੋਲੀਟੀਕਲ ਕੰਮ ਹੋਵੇ ਜਾਂ ਫਿਰ ਹੋਰ ਕੋਈ ਵੀ ਉਨਾਂ ਆਮ ਆਦਮੀ ਪਾਰਟੀ ਨੂੰ ਪੂਰੀ ਤਰ੍ਹਾਂ ਫੇਲ ਦੱਸਦਿਆਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਸਮੇਂ ਕਤਲ ਨਸ਼ਾ ਅਤੇ ਗੁੰਡਾਗਰਦੀ ਸ਼ਰੇਆਮ ਦੇਖਣ ਨੂੰ ਮਿਲੀ ਹੈ ਜਾਣਕਾਰੀ ਦੇ ਅਨੁਸਾਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਕਿਹਾ ਕਿ ਸੱਤਾਧਾਰੀ ਆਮ ਆਦਮੀ ਪਾਰਟੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਲਗਪਗ 15 ਗੈਂਗਸਟਰਾਂ ਨੂੰ ਚੋਣ ਮੈਦਾਨ ’ਚ ਉਤਾਰੇਗੀ, ਕਿਉਂਕਿ ਇਨ੍ਹਾਂ ਦਾ ਗੈਂਗਸਟਰਾਂ ਨਾਲ ਡੂੰਘਾ ਨਾਤਾ ਹੈ। ਇਨ੍ਹਾਂ ਗੈਂਗਸਟਰਾਂ ਨੂੰ ਅੰਦਰੂਨੀ ਤੌਰ ’ਤੇ ਚੋਣ ਮੈਦਾਨ ਵਿੱਚ ਉਤਾਰਿਆ ਜਾਵੇਗਾ। ਉਹ ਅੱਜ ਇਥੇ ਕਾਂਗਰਸੀ ਵਰਕਰ ਮਿਲਣੀ ਨੂੰ ਸੰਬੋਧਨ ਕਰ ਰਹੇ ਸਨ।ਉਨ੍ਹਾਂ ਕਿਹਾ ਕਿ ਇੱਕ ਪਾਰਟੀ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਸੰਭਾਲ ਰੱਖਿਆ ਹੈ ਅਤੇ ਦੂਜੀ ਨੇ ਜੱਗੂ ਭਗਵਾਨਪੁਰੀਆ ਨੂੰ। ਕਾਂਗਰਸ ਹੀ ਪੰਜਾਬ ਅਤੇ ਦੇਸ਼ ਵਿੱਚ ਵਿਗੜ ਰਹੇ ਹਾਲਾਤ ਦਾ ਸਾਹਮਣਾ ਕਰ ਸਕਦੀ ਹੈ ਅਤੇ ਉਹੀ ਗੈਂਗਸਟਰਵਾਦ ਨੂੰ ਖ਼ਤਮ ਕਰੇਗੀ। ਸੰਗਰੂਰ ਦੇ ਪਿੰਡ ਸ਼ੇਰੋਂ ਦੇ ਮੋਹਣਜੀਤ ਸਿੰਘ ਨਾਲ ਮੁੱਖ ਮੰਤਰੀ ਦੀ ਸਭਾ ਵਿੱਚ ਪੁਲੀਸ ਵੱਲੋਂ ਕਥਿਤ ਤੌਰ ’ਤੇ ਕੀਤੀ ਗਈ ਕੁੱਟਮਾਰ ਬਾਰੇ ਬਲਕੌਰ ਸਿੰਘ ਨੇ ਕਿਹਾ ਕਿ ਇਸ ਸਰਕਾਰ ਨੇ ਮੁਗਲ ਰਾਜ ਦੀ ਯਾਦ ਦਿਵਾ ਦਿੱਤੀ ਹੈ। ਇੰਨਾ ਜ਼ੁਲਮ ਪਹਿਲੀ ਵਾਰ ਦੇਖਣ ਨੂੰ ਮਿਲਿਆ ਹੈ। ਬਲਕੌਰ ਸਿੰਘ ਸਿੱਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਇਕਜੁੱਟ ਹੈ ਅਤੇ ਸੂਬੇ ਵਿੱਚ ਆਪਣੀ ਸਰਕਾਰ ਬਣਾਏਗੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਰਾਏ ਸਿੰਗਲਾ, ਸੰਯੋਗਪ੍ਰੀਤ ਸਿੰਘ ਡੈਵੀ ਤੇ ਮਨਜੀਤ ਰਾਣਾ ਮੌਜੂਦ ਸਨ।

Leave a Reply

Your email address will not be published. Required fields are marked *