ਖੇਡਾਂ ਵਤਨ ਪੰਜਾਬ ਦੀਆਂ’ ਖਿਡਾਰੀਆਂ ਲਈ ਬਿਹਤਰੀਨ ਮੰਚ : ਬਲਕਾਰ ਸਿੰਘ
ਵਿਧਾਇਕ ਨੇ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਖੇਡਣ ਲਈ ਪ੍ਰੇਰਿਆ
ਨਸ਼ਿਆਂ ਤੋਂ ਦੂਰ ਰਹਿਣ ਤੇ ਖੇਡਾਂ ’ਚ ਵਧ-ਚੜ੍ਹ ਕੇ ਭਾਗ ਲੈਣ ਦਾ ਦਿੱਤਾ ਸੱਦਾ

ਜਲੰਧਰ, 9 ਸਤੰਬਰ : Sunil Kumar
ਖੇਡਾਂ ਵਤਨ ਪੰਜਾਬ ਦੀਆਂ -2026 ਤਹਿਤ ਚੱਲ ਰਹੀਆਂ ਬਲਾਕ ਪੱਧਰੀ ਖੇਡਾਂ ਦੇ ਤੀਜੇ ਦਿਨ ਅੱਜ ਬਲਾਕ ਜਲੰਧਰ ਪੱਛਮੀ ਦੇ ਖੇਡ ਮੁਕਾਬਲੇ ਕਰਵਾਏ ਗਏ। ਇਸ ਮੌਕੇ ਸਮਾਪਤੀ ਸਮਾਰੋਹ ਦੌਰਾਨ ਵਿਧਾਇਕ ਕਰਤਾਰਪੁਰ ਬਲਕਾਰ ਸਿੰਘ ਖਿਡਾਰੀਆਂ ਨੂੰ ਵਿਸ਼ੇਸ਼ ਤੌਰ ’ਤੇ ਆਸ਼ੀਰਵਾਦ ਦੇਣ ਲਈ ਪਹੁੰਚੇ। ਉਨ੍ਹਾਂ ਇਸ ਮੌਕੇ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਖੇਡਣ ਲਈ ਪ੍ਰੇਰਿਤ ਕੀਤਾ।
ਆਪਣੇ ਸੰਬੋਧਨ ਦੌਰਾਨ ਵਿਧਾਇਕ ਬਲਕਾਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਨੂੰ ਆਪਣੀ ਪ੍ਰਤਿਭਾ ਨਿਖਾਰਣ ਲਈ ਵਧੀਆ ਖੇਡ ਸਹੂਲਤਾਂ ਦੇਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਸਰੀਰਕ ਅਤੇ ਮਾਨਸਿਕ ਤੌਰ ’ਤੇ ਮਜ਼ਬੂਤ ਬਣਾਉਣ ਦੇ ਨਾਲ-ਨਾਲ ਉਨ੍ਹਾਂ ਵਿੱਚ ਅਨੁਸ਼ਾਸਨ, ਟੀਮ ਭਾਵਨਾ ਅਤੇ ਆਤਮ-ਵਿਸ਼ਵਾਸ ਵਰਗੇ ਗੁਣ ਪੈਦਾ ਕਰਦੀਆਂ ਹਨ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਖਿਡਾਰੀਆਂ ਲਈ ਬਿਹਤਰੀਨ ਮੰਚ ਸਾਬਤ ਹੋ ਰਹੀਆਂ ਹਨ, ਜਿੱਥੇ ਵੱਖ-ਵੱਖ ਉਮਰ ਵਰਗ ਦੇ ਖਿਡਾਰੀਆਂ ਨੂੰ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਇਸ ਮੌਕੇ ਨੌਜਵਾਨਾਂ ਨੂੰ ਰੰਗਲੇ ਪੰਜਾਬ ਦੀ ਸਿਰਜਣਾ ਲਈ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਵਿੱਚ ਵਧ-ਚੜ੍ਹ ਕੇ ਭਾਗ ਲੈਣ ਦਾ ਸੱਦਾ ਵੀ ਦਿੱਤਾ।
ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਬਾਜਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ 6 ਬਲਾਕਾਂ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ ਸਮਾਪਤ ਹੋ ਗਏ ਹਨ। 10 ਸਤੰਬਰ ਤੋਂ ਬਾਕੀ 5 ਬਲਾਕਾਂ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ ਸ਼ੁਰੂ ਹੋਣਗੇ, ਜਿਨ੍ਹਾਂ ਬਲਾਕਾਂ ਵਿੱਚ ਜਲੰਧਰ ਪੂਰਬੀ, ਫਿਲੌਰ, ਆਦਮਪੁਰ, ਭੋਗਪੁਰ ਅਤੇ ਰੁੜਕਾ ਕਲਾਂ ਸ਼ਾਮਲ ਹਨ।
ਉਨ੍ਹਾਂ ਦੱਸਿਆ ਕਿ ਮਹਿਤਪੁਰ ਬਲਾਕ ਵਿੱਚ ਅਥਲੈਟਿਕਸ ਦੇ (ਮਹਿਲਾ) ਉਮਰ ਵਰਗ 31–40 ਸਾਲ ਮੁਕਾਬਲੇ ਵਿੱਚ 100 ਮੀਟਰ ਸਰਬਜੀਤ ਕੌਰ ਨੇ ਪਹਿਲਾ ਤੇ ਸੁਮਨਦੀਪ ਕੌਰ ਦੂਜਾ ਸਥਾਨ ਹਾਸਲ ਕੀਤਾ। 400 ਮੀਟਰ ’ਚ ਕਿਰਨ ਪਾਲ ਕੌਰ ਨੇ ਪਹਿਲਾ ਅਤੇ ਰਜਨੀਕਾ ਨੇ ਦੂਜਾ ਸਥਾਨ ਹਾਸਲ ਕੀਤਾ। ਲੰਬੀ ਛਾਲ ਵਿੱਚ ਸੁਮਨ ਅਤੇ ਸ਼ਾਟ ਪੁੱਟ ਵਿੱਚ ਨਵੀਨ ਕੌਰ ਪਹਿਲੇ ਸਥਾਨ ’ਤੇ ਰਹੀਆਂ।
ਉਮਰ ਵਰਗ 41–50 ਸਾਲ 100 ਮੀਟਰ ਮੁਕਾਬਲੇ ਵਿੱਚ ਪੁਲਵਿੰਦਰ ਕੌਰ ਨੇ ਪਹਿਲਾ, ਪ੍ਰਿਆ ਨੇ ਦੂਜਾ ਅਤੇ ਪ੍ਰਭਜੋਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। 800 ਮੀਟਰ ਮੁਕਾਬਲੇ ਵਿੱਚ ਸੁਮਨਦੀਪ ਕੌਰ ਪਹਿਲੇ, ਅਮਨਦੀਪ ਕੌਰ ਦੂਜੇ ਅਤੇ ਵੀਣਾ ਰਾਣੀ ਤੀਜੇ ਸਥਾਨ ’ਤੇ ਰਹੀਆਂ। ਸ਼ਾਟ ਪੁੱਟ ਵਿੱਚ ਪਰਮਿੰਦਰ ਕੌਰ ਨੇ ਪਹਿਲਾ, ਸਿਮਰਜੀਤ ਕੌਰ ਨੇ ਦੂਜਾ ਅਤੇ ਵੀਣਾ ਰਾਣੀ ਨੇ ਤੀਜਾ ਸਥਾਨ ਹਾਸਲ ਕੀਤਾ।
ਉਮਰ ਵਰਗ 51–60 ਸਾਲ ਮੁਕਾਬਲੇ ਵਿੱਚ 100 ਮੀਟਰ ਰਮਨਿਕ ਕੌਰ ਨੇ ਪਹਿਲਾ ਅਤੇ ਪਰਮਜੀਤ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ। ਲੰਬੀ ਛਾਲ ਵਿੱਚ ਪਰਮਜੀਤ ਕੌਰ ਨੇ ਪਹਿਲਾ ਅਤੇ ਰਮਨੀਕ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ।
ਸਰਕਲ ਸਟਾਈਲ (ਲੜਕੀਆਂ) ਅੰਡਰ-14 ਸਾਲ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਚਿੱਟੀ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਖੀਵਾ ਨੇ ਦੂਜਾ ਅਤੇ ਨੂਰਪੁਰ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ। ਅੰਡਰ-17 ਸਾਲ ਮੁਕਾਬਲੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਪ੍ਰਤਾਪਪੁਰਾ ਨੇ ਪਹਿਲਾ, ਸੀਨੀਅਰ ਸੈਕੰਡਰੀ ਸਕੂਲ ਖੀਵਾ ਨੇ ਦੂਜਾ ਅਤੇ ਸੀਨੀਅਰ ਸੈਕੰਡਰੀ ਸਕੂਲ, ਉੱਗੀ ਨੇ ਤੀਜਾ ਸਥਾਨ ਹਾਸਲ ਕੀਤਾ। ਜਲੰਧਰ ਪੱਛਮੀ ਵਾਲੀਬਾਲ ਮੁਕਾਬਲੇ ਅੰਡਰ-14 ਲੜਕੇ ਵਿੱਚ ਸੇਂਟ ਥੋਮਸ ਸਕੂਲ ਨੇ ਪਹਿਲਾ ਅਤੇ ਡਿਪਸ ਸਕੂਲ ਦੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ।
ਅੰਡਰ-14 ਲੜਕੀਆਂ ਦੇ ਮੁਕਾਬਲੇ ਵਿੱਚ ਡਿਪਸ ਸਕੂਲ ਦੀ ਟੀਮ ਨੇ ਪਹਿਲਾ ਅਤੇ ਨੂਰਪੁਰ ਦੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ। ਅੰਡਰ-17 ਲੜਕੇ ਮੁਕਾਬਲੇ ਵਿੱਚ ਪੀ.ਆਈ.ਐੱਸ./ਸਟੇਟ ਸਪੋਰਟਸ ਸਕੂਲ ਦੀ ਟੀਮ ਨੇ ਪਹਿਲਾ, ਸਪੋਰਟਸ ਕਲੱਬ ਨੇ ਦੂਜਾ ਅਤੇ ਡੀ.ਏ.ਵੀ. ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ। ਅੰਡਰ-21 ਲੜਕੇ ਮੁਕਾਬਲੇ ਵਿੱਚ ਪੀ.ਆਈ.ਐੱਸ. ਸਟੇਟ ਸਪੋਰਟਸ ਸਕੂਲ ਨੇ ਪਹਿਲਾ, ਸਪੋਰਟਸ ਕਲੱਬ ਨੇ ਦੂਜਾ ਅਤੇ ਮਾਤਾ ਗੁਜਰੀ ਸਕੂਲ ਨੇ ਤੀਜਾ ਸਥਾਨ ਹਾਸਲ ਕੀਤਾ।
ਇਸ ਮੌਕੇ ਅੰਤਰਰਾਸ਼ਟਰੀ ਅਥਲੈਟਿਕਸ ਕੋਚ ਬਿਕਰਮਜੀਤ ਸਿੰਘ, ਅੰਤਰਰਾਸ਼ਟਰੀ ਵਾਲੀਬਾਲ ਕੋਚ ਅਮਰਿਤਪਾਲ ਸਿੰਘ, ਕੁਸ਼ਤੀ ਕੋਚ ਰਣਜੀਤ ਸਿੰਘ, ਕ੍ਰਿਕਟ ਕੋਚ ਆਕਾਸ਼ਦੀਪ ਸਿੰਘ, ਅਥਲੈਟਿਕਸ ਕੋਚ ਬਲਦੀਪ ਸਿੰਘ, ਸਕੂਲ ਇੰਚਾਰਜ ਰਮੇਸ਼ ਕੁਮਾਰ ਅਤੇ ਹੋਰ ਸ਼ਖਸੀਅ
ਤਾਂ ਵੀ ਮੌਜੂਦ ਸਨ।
