ਪ੍ਰਧਾਨ ਮੰਤਰੀ ਨੇ ਨਾਂਦੇੜ ਵਿਖੇ ਵਾਪਰੇ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ’ਤੇ ਦੁੱਖ ਪ੍ਰਗਟਾਇਆ
ਪ੍ਰਧਾਨ ਮੰਤਰੀ ਨੇ ਪੀਐੱਮਐੱਨਆਰਐੱਫ ਤੋਂ ਐਕਸ-ਗ੍ਰੇਸ਼ੀਆ ਦਾ ਐਲਾਨ ਕੀਤਾ
ਚੰਡੀਗੜ੍ਹ / ਬਿਊਰੋ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਸ਼ਟਰ ਦੇ ਨਾਂਦੇੜ ਵਿਖੇ ਵਾਪਰੇ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ’ਤੇ ਦੁੱਖ ਪ੍ਰਗਟਾਇਆ ਹੈ।
ਪ੍ਰਧਾਨ ਮੰਤਰੀ ਨੇ ਦੁੱਖ ਦੀ ਇਸ ਘੜੀ ਵਿੱਚ ਪੀੜਤ ਪਰਿਵਾਰਾਂ ਨਾਲ ਆਪਣੀ ਹਮਦਰਦੀ ਜ਼ਾਹਰ ਕੀਤੀ ਅਤੇ ਜ਼ਖ਼ਮੀਆਂ ਦੇ ਜਲਦ ਠੀਕ ਹੋਣ ਦੀ ਕਾਮਨਾ ਕੀਤੀ।
ਸ਼੍ਰੀ ਮੋਦੀ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਹਰੇਕ ਮ੍ਰਿਤਕ ਦੇ ਵਾਰਸਾਂ ਨੂੰ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦਾ ਐਲਾਨ ਕੀਤਾ। ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।
ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਕਿਹਾ;
“ਮਹਾਰਾਸ਼ਟਰ ਦੇ ਨਾਂਦੇੜ ਵਿਖੇ ਵਾਪਰੇ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ’ਤੇ ਦੁੱਖ ਹੋਇਆ। ਦੁੱਖ ਦੀ ਇਸ ਘੜੀ ਵਿੱਚ ਮੇਰੀਆਂ ਸੰਵੇਦਨਾਵਾਂ ਪੀੜਤ ਪਰਿਵਾਰਾਂ ਨਾਲ ਹਨ। ਜ਼ਖ਼ਮੀਆਂ ਦੇ ਜਲਦ ਠੀਕ ਹੋਣ ਦੀ ਕਾਮਨਾ ਕਰਦਾ ਹਾਂ।
ਪੀਐੱਮਐੱਨਆਰਐੱਫ ਤੋਂ ਹਰੇਕ ਮ੍ਰਿਤਕ ਦੇ ਵਾਰਸਾਂ ਨੂੰ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦਿੱਤੀ ਜਾਵੇਗੀ। ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ: ਪ੍ਰਧਾਨ ਮੰਤਰੀ @narendramodi”
