ਰਾਸ਼ਟਰੀ ਸਫਾਈ ਕਰਮਚਾਰੀ ਆਯੋਗ ਵਲੋ ਹਰਦੀਪ ਗਿੱਲ ਨੇ ਜਲੰਧਰ ਨਗਰ ਨਿਗਮ ਦੀ ਸਫ਼ਾਈ ਯੂਨੀਅਨਾ ਨਾਲ ਬੈਠਕ ਕੀਤੀ 

ਰਾਸ਼ਟਰੀ ਸਫਾਈ ਕਰਮਚਾਰੀ ਆਯੋਗ ਵਲੋ ਹਰਦੀਪ ਗਿੱਲ ਨੇ ਜਲੰਧਰ ਨਗਰ ਨਿਗਮ ਦੀ ਸਫ਼ਾਈ ਯੂਨੀਅਨਾ ਨਾਲ ਬੈਠਕ ਕੀਤੀ 

ਸਫ਼ਾਈ ਕਰਮਚਾਰੀਆਂ ਦੇ ਹੱਕਾਂ ਲਈ ਕਾਨੂੰਨ ਲਿਆਏਗੀ ਮੋਦੀ ਸਰਕਾਰ : ਗਿੱਲ

ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਦੇ ਹੱਲ ਲਈ ਡਿਪਟੀ ਕਮਿਸ਼ਨਰ ਨੂੰ ਨਿਰਦੇਸ਼ 

ਜਲੰਧਰ 11 ਸਤੰਬਰ / Sunil Kumar

ਰਾਸ਼ਟਰੀ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਹਰਦੀਪ ਸਿੰਘ ਗਿੱਲ ਨੇ ਜਲੰਧਰ ਡੀਸੀ ਕੰਪਲੈਕਸ ਵਿਚ ਜਲੰਧਰ ਭਾਜਪਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ,ਸੀਨੀਅਰ ਭਾਜਪਾ ਨੇਤਾ ਦੀਪਕ ਤੇਲੂ,ਲਲਿਤ ਬੱਬੂ,ਅਸ਼ਵਨੀ ਅਟਵਾਲ,ਜੇਮਸ,ਵਿਪਨ ਸਭਰਵਾਲ ਅਤੇ ਹੋਰ ਪ੍ਰਮੁੱਖ ਭਾਜਪਾ ਆਗੂਆਂ ਨਾਲ ਜਲੰਧਰ ਸਫ਼ਾਈ ਕਰਮਚਾਰੀ ਯੂਨੀਅਨ ਦੇ ਨੇਤਾ ਬੰਟੂ ਸੱਭਰਵਾਲ,ਸ਼ੰਮੀ ਲੂਥਰ,ਸੁਨੀਲ ਦੱਤ ਬੋਬੀ,ਰਾਜਨ ਕਲਿਆਣ,ਸਿਕੰਦਰ ਖੋਸਲਾ,ਰਿੰਪੀ ਕਲਿਆਣ,ਅਸ਼ੋਕ ਭੀਲ,ਵਿਨੋਦ ਮੱਦੀ,ਵਿਕਰਮ ਕਲਿਆਣ,ਵਿਨੋਦ ਗਿੱਲ,ਸਚਿਨ ਬੱਤਰਾ,ਗੋਪੀ ਸਿੰਘ,ਰਾਜਿੰਦਰ ਸਹੋਤਾ,ਗੌਰਵ ਕਲਿਆਣ,ਸੋਮਾ ਗਿੱਲ,ਸਮੇਤ ਹੋਰ ਆਗੂਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਵਿਸਥਾਰ ਨਾਲ ਸੁਣਿਆ। ਇਸ ਦੌਰਾਨ ਸਫ਼ਾਈ ਕਰਮਚਾਰੀਆਂ ਨੇ ਆਪਣੀਆਂ ਸੇਵਾਵਾਂ ਨਾਲ ਸਬੰਧਤ ਵੱਖ-ਵੱਖ ਮੁਸ਼ਕਲਾਂ ਅਤੇ ਮੰਗਾਂ ਹਰਦੀਪ ਸਿੰਘ ਗਿੱਲ ਦੇ ਧਿਆਨ ਵਿੱਚ ਲਿਆਂਦੀਆਂ। ਗਿੱਲ ਨੇ ਕਰਮਚਾਰੀਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।

ਮੀਟਿੰਗ ਉਪਰੰਤ ਹਰਦੀਪ ਸਿੰਘ ਗਿੱਲ ਵੱਲੋਂ ਪੰਜਾਬ ਭਾਜਪਾ ਐੱਸਸੀ ਮੋਰਚਾ ਦੇ ਪ੍ਰਧਾਨ ਸ਼ੀਤਲ ਅੰਗੁਰਾਲ ਅਤੇ ਹੋਰ ਸੀਨੀਅਰ ਆਗੂਆਂ ਨਾਲ ਜਲੰਧਰ ਦੇ ਡਿਪਟੀ ਕਮਿਸ਼ਨਰ ਨੂੰ ਸਫ਼ਾਈ ਕਰਮਚਾਰੀਆਂ ਵੱਲੋਂ ਰੱਖੀਆਂ ਗਈਆਂ ਮੰਗਾਂ ਅਤੇ ਸਮੱਸਿਆਵਾਂ ਦੇ ਹੱਲ ਲਈ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ। ਉਨ੍ਹਾਂ ਕਿਹਾ ਕਿ ਸਫ਼ਾਈ ਕਰਮਚਾਰੀ ਸ਼ਹਿਰਾਂ ਨੂੰ ਸਾਫ਼-ਸੁਥਰਾ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ ਅਤੇ ਉਨ੍ਹਾਂ ਦੇ ਹੱਕਾਂ, ਸਨਮਾਨ ਅਤੇ ਸੁਰੱਖਿਆ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਹੋਣਾ ਚਾਹੀਦਾ।

ਇਸ ਮੌਕੇ ਬੋਲਦਿਆਂ ਹਰਦੀਪ ਸਿੰਘ ਗਿੱਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਸਫ਼ਾਈ ਕਰਮਚਾਰੀਆਂ ਦੀ ਭਲਾਈ ਅਤੇ ਉਨ੍ਹਾਂ ਦੇ ਅਧਿਕਾਰਾਂ ਦੀ ਰੱਖਿਆ ਲਈ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਫ਼ਾਈ ਕਰਮਚਾਰੀਆਂ ਨੂੰ ਸਮਾਜ ਵਿੱਚ ਬਣਦਾ ਮਾਣ-ਸਤਿਕਾਰ ਦਿਵਾਉਣ ਦੇ ਨਾਲ-ਨਾਲ ਉਨ੍ਹਾਂ ਦੀਆਂ ਸੇਵਾ ਸ਼ਰਤਾਂ, ਸੁਰੱਖਿਆ ਅਤੇ ਭਲਾਈ ਨਾਲ ਜੁੜੇ ਮਾਮਲਿਆਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

ਗਿੱਲ ਨੇ ਦੱਸਿਆ ਕਿ ਸਫ਼ਾਈ ਕਰਮਚਾਰੀਆਂ ਦੀ ਭਲਾਈ ਨਾਲ ਸਬੰਧਤ ਇੱਕ ਵਿਸ਼ੇਸ਼ ਮਸੌਦਾ ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਵੱਲੋ ਤਿਆਰ ਕੀਤਾ ਜਾ ਰਿਹਾ ਹੈ। ਇਸ ਮਸੌਦੇ ਨੂੰ ਕਾਨੂੰਨ ਮੰਤਰੀ ਵੱਲੋਂ ਬਿੱਲ ਦੇ ਰੂਪ ਵਿੱਚ ਸੰਸਦ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਸੰਸਦ ਦੀ ਪ੍ਰਕਿਰਿਆ ਉਪਰੰਤ ਇਸ ਨੂੰ ਕਾਨੂੰਨ ਦਾ ਰੂਪ ਦੇਣ ਵੱਲ ਕਦਮ ਚੁੱਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਦਾ ਮੁੱਖ ਉਦੇਸ਼ ਸਫ਼ਾਈ ਕਰਮਚਾਰੀਆਂ ਦੇ ਹੱਕਾਂ ਦੀ ਰੱਖਿਆ ਅਤੇ ਉਨ੍ਹਾਂ ਦੀ ਭਲਾਈ ਲਈ ਹੋਰ ਮਜ਼ਬੂਤ ਕਾਨੂੰਨੀ ਪ੍ਰਬੰਧ ਯਕੀਨੀ ਬਣਾਉਣਾ ਹੈ।

ਹਰਦੀਪ ਸਿੰਘ ਗਿੱਲ ਨੇ ਕਿਹਾ ਕਿ ਸਫ਼ਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਨੂੰ ਸਿਰਫ਼ ਪ੍ਰਸ਼ਾਸਨਿਕ ਮਾਮਲਾ ਸਮਝਣ ਦੀ ਬਜਾਏ ਮਨੁੱਖੀ ਅਤੇ ਸਮਾਜਿਕ ਜ਼ਿੰਮੇਵਾਰੀ ਦੇ ਰੂਪ ਵਿੱਚ ਦੇਖਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਫ਼ਾਈ ਕਰਮਚਾਰੀਆਂ ਦੀ ਸੁਰੱਖਿਆ, ਸਨਮਾਨ ਅਤੇ ਭਲਾਈ ਲਈ ਕੇਂਦਰ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਵਾਉਣਾ ਵੀ ਕਮਿਸ਼ਨ ਦੀ ਪ੍ਰਮੁੱਖ ਤਰਜੀਹ ਹੈ।

ਉਨ੍ਹਾਂ ਕਿਹਾ ਕਿ ਕਮਿਸ਼ਨ ਵੱਲੋਂ ਸਫ਼ਾਈ ਕਰਮਚਾਰੀਆਂ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਜਾਣੀਆਂ ਜਾ ਰਹੀਆਂ ਹਨ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਮਸਲਿਆਂ ਦੇ ਹੱਲ ਲਈ ਕਾਰਵਾਈ ਕੀਤੀ ਜਾ ਰਹੀ ਹੈ।

ਇਸ ਮੌਕੇ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ, ਕੰਵਰਬੀਰ ਸਿੰਘ ਮੰਜਿਲ,ਜਤਿੰਦਰ ਨਿੱਕਾ,ਚੇਤਨ ਹਾਂਡਾ,ਭੁਪਿੰਦਰ ਕੁਮਾਰ,ਰੌਸ਼ਨ ਹੀਰ,ਸੋਨੂੰ ਹੰਸ,ਸੋਨੂੰ ਸਹੋਤਾ,ਦੀਪਕ ਬਾਵਾ,ਰਜਿੰਦਰ ਸੋਨਕਰ,ਰਵੀ ਨਾਹਰ,ਸ਼ਾਮ ਲਾਲ ਹੰਸ,ਅਭਿਸ਼ੇਕ ਅਨੇਜਾ,ਸੁਰਿੰਦਰ ਫੌਜੀ,ਸਮੇਤ ਹੋਰ ਆਗੂ ਅਤੇ ਸਫ਼ਾਈ ਕਰਮਚਾਰੀ ਮੌਜੂਦ ਸਨ।

 

ਕੈਪਸਨ – ਮੀਟਿੰਗ ਦੌਰਾਨ ਹਰਦੀਪ ਸਿੰਘ ਗਿੱਲ,ਅਸ਼ੋਕ ਸਰੀਨ ਹਿੱਕੀ,ਦੀਪਕ ਤੇਲੂ,ਵਿਪਨ ਸਭਰਵਾਲ,ਲਲਿਤ ਬੱਬੂ,ਅਸ਼ਵਨੀ ਅਟਵਾਲ ਅਤੇ ਅਧਿਕਾਰੀਆਂ ਨਾਲ ਯੂਨੀਅਨ ਮੈਂਬਰ

Leave a Reply

Your email address will not be published. Required fields are marked *