ਗੁਰਦਾਸਪੁਰ / ਰੋਜਾਨਾ ਰਿਪੋਰਟਰ

ਗੁਰਦਾਸਪੁਰ ਪੁਲਿਸ ਵੱਲੋਂ ਕੇਂਦਰੀ ਏਜੰਸੀ ਦੇ ਤਾਲਮੇਲ ਨਾਲ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ, ਸੰਗਠਿਤ ਅਪਰਾਧ-ਕਮ-ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਕੇ 5 ਦੋਸ਼ੀਆਂ ਨੂੰ ਪਿੱਛਾ ਕਰਨ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਅਤੇ 6 ਪਿਸਤੌਲ, 49 ਜ਼ਿੰਦਾ ਕਾਰਤੂਸ (.30-ਬੋਰ ਅਤੇ 9mm) ਬਰਾਮਦ ਕੀਤੇ ਗਏ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਹਥਿਆਰ ਡਰੋਨ ਰਾਹੀਂ ਤਸਕਰ ਕੀਤੇ ਜਾ ਰਹੇ ਸਨ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ‘ਚੋਂ ਇੱਕ ਦਾ ਅਪਰਾਧਿਕ ਪਿਛੋਕੜ ਹੈ, ਜਿਸ ਵਿਰੁੱਧ ਕਤਲ, ਕਤਲ ਦੀ ਕੋਸ਼ਿਸ਼, ਅਸਲਾ ਐਕਟ ਅਤੇ ਐੱਨ.ਡੀ.ਪੀ.ਐੱਸ. ਐਕਟ ਨਾਲ ਸਬੰਧਤ 26 ਐੱਫ.ਆਈ.ਆਰ. ਦਰਜ ਹਨ।
ਥਾਣਾ ਦੋਰੰਗਲਾ, ਗੁਰਦਾਸਪੁਰ ਵਿਖੇ ਐੱਫ.ਆਈ.ਆਰ. ਦਰਜ ਕਰ ਲਈ ਗਈ ਹੈ। ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਮਾਡਿਊਲ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਲਈ ਅੱਗੇ ਦੀ ਜਾਂਚ ਜਾਰੀ ਹੈ।ਪੰਜਾਬ ਪੁਲਿਸ ਅਪਰਾਧਿਕ ਨੈੱਟਵਰਕਾਂ ਨੂੰ ਨਸ਼ਟ ਕਰਨ, ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਨੂੰ ਰੋਕਣ ਅਤੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।
