ਮੰਗਾਂ ਨਾ ਮੰਨਣ ਦੀ ਸੂਰਤ ਵਿੱਚ 22 ਸਤੰਬਰ ਤੋਂ ਪੰਜਾਬ ਭਰ ਦੇ OOAT ਸੈਂਟਰ ਬੰਦ ਕਰਕੇ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ
Bureau

Govt Drug De-Addiction, Rehabilitation and OOAT Outsourced Employee Association Punjab ਵੱਲੋਂ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਨੂੰ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਸਪੱਸ਼ਟ ਚੇਤਾਵਨੀ ਦਿੱਤੀ ਗਈ ਹੈ।
ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਪਾਰਸ ਮੱਕੜ ਨੇ ਕਿਹਾ ਕਿ OOAT, De-Addiction ਅਤੇ Rehabilitation Centres ਵਿੱਚ ਲੰਬੇ ਸਮੇਂ ਤੋਂ ਸੇਵਾਵਾਂ ਨਿਭਾ ਰਹੇ ਆਊਟਸੋਰਸ ਮੁਲਾਜ਼ਮ ਆਪਣੀਆਂ ਜਾਇਜ਼ ਮੰਗਾਂ ਲਈ ਲਗਾਤਾਰ ਸਰਕਾਰ ਅਤੇ ਵਿਭਾਗ ਦੇ ਧਿਆਨ ਵਿੱਚ ਮਾਮਲਾ ਲਿਆ ਰਹੇ ਹਨ। ਇਸ ਦੇ ਬਾਵਜੂਦ ਮੰਗਾਂ ਸਬੰਧੀ ਠੋਸ ਨੋਟੀਫਿਕੇਸ਼ਨ ਜਾਰੀ ਨਾ ਹੋਣ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਹੈ।
ਐਸੋਸੀਏਸ਼ਨ ਵੱਲੋਂ ਸਰਕਾਰ ਅੱਗੇ ਹੇਠ ਲਿਖੀਆਂ ਮੁੱਖ ਮੰਗਾਂ ਰੱਖੀਆਂ ਗਈਆਂ ਹਨ:
05 ਨਵੰਬਰ 2018 ਤੋਂ 6% ਸਾਲਾਨਾ ਇੰਕਰੀਮੈਂਟ** ਲਾਗੂ ਕਰਕੇ ਬਣਦੇ ਬਕਾਏ ਸਮੇਤ ਭੁਗਤਾਨ ਕੀਤਾ ਜਾਵੇ, ਆਊਟਸੋਰਸ ਮੁਲਾਜ਼ਮਾਂ ਲਈ 9% ਅਤੇ 12% ਸਪੈਸ਼ਲ ਇੰਕਰੀਮੈਂਟ ਸਬੰਧੀ ਨੀਤੀ ਅਨੁਸਾਰ ਬਣਦਾ ਲਾਭ ਦਿੱਤਾ ਜਾਵੇ।, ਪੰਜਾਬ ਸਰਕਾਰ ਵੱਲੋਂ ਪਾਸ ਕੀਤੇ Outsourced Employees ਨੂੰ Contractual Status ਦੇਣ ਵਾਲੇ Bill ਦੇ ਅਨੁਸਾਰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ Contract ਦੇ ਅਧੀਨ ਲਿਆਂਦਾ ਜਾਵੇ, ਇੱਕੋ ਜਿਹਾ ਕੰਮ ਕਰਨ ਵਾਲੇ ਮੁਲਾਜ਼ਮਾਂ ਲਈ Equal Work – Equal Pay ਦਾ ਸਿਧਾਂਤ ਲਾਗੂ ਕੀਤਾ ਜਾਵੇ ਅਤੇ OOAT/De-Addiction/Rehabilitation Centres ਵਿੱਚ ਕੰਮ ਕਰ ਰਹੇ ਮੁਲਾਜ਼ਮਾਂ ਦੀ ਤਨਖਾਹ ਅਤੇ ਸੇਵਾ ਲਾਭਾਂ ਵਿੱਚ ਬਣਦਾ ਨਿਆਂ ਕੀਤਾ ਜਾਵੇ।
21 ਸਤੰਬਰ ਤੱਕ ਨੋਟੀਫਿਕੇਸ਼ਨ ਜਾਰੀ ਕਰਨ ਦੀ ਮੰਗ
ਸੂਬਾ ਪ੍ਰਧਾਨ ਪਾਰਸ ਮੱਕੜ ਨੇ ਕਿਹਾ ਕਿ ਐਸੋਸੀਏਸ਼ਨ ਵੱਲੋਂ ਸਰਕਾਰ ਨੂੰ 21 ਸਤੰਬਰ 2026 ਤੱਕ ਉਪਰੋਕਤ ਮੰਗਾਂ ਸਬੰਧੀ ਠੋਸ ਫੈਸਲਾ ਲੈ ਕੇ ਨੋਟੀਫਿਕੇਸ਼ਨ/ਹੁਕਮ ਜਾਰੀ ਕਰਨ ਦਾ ਸਮਾਂ ਦਿੱਤਾ ਗਿਆ ਹੈ।
ਜੇਕਰ 21 ਸਤੰਬਰ 2026 ਤੱਕ ਮੰਗਾਂ ਸਬੰਧੀ ਕੋਈ ਠੋਸ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਜਾਂਦਾ, ਤਾਂ 22 ਸਤੰਬਰ 2026 ਤੋਂ ਪੰਜਾਬ ਭਰ ਦੇ OOAT Centres ਨੂੰ ਬੰਦ ਕਰਕੇ ਮੁਲਾਜ਼ਮਾਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਕੀਤੀ ਜਾਵੇਗੀ।
ਐਸੋਸੀਏਸ਼ਨ ਨੇ ਕਿਹਾ ਕਿ ਇਹ ਸੰਘਰਸ਼ ਕਿਸੇ ਵਿਅਕਤੀ ਜਾਂ ਅਧਿਕਾਰੀ ਦੇ ਵਿਰੁੱਧ ਨਹੀਂ, ਸਗੋਂ ਮੁਲਾਜ਼ਮਾਂ ਦੇ ਜਾਇਜ਼ ਹੱਕਾਂ, ਸੇਵਾ ਸੁਰੱਖਿਆ ਅਤੇ ਬਣਦੇ ਸੇਵਾ ਲਾਭਾਂ ਲਈ ਹੈ। ਐਸੋਸੀਏਸ਼ਨ ਵੱਲੋਂ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਕਿ ਹੜਤਾਲ ਦੀ ਨੌਬਤ ਆਉਣ ਤੋਂ ਪਹਿਲਾਂ ਹੀ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਕੀਤਾ ਜਾਵੇ।
