ਸੀ-ਪਾਈਟ ਕੈਂਪ ਥੇਹ ਕਾਂਜਲਾ ’ਚ ਅਗਨੀਵੀਰ ਭਰਤੀ ਈ ਫਿਜ਼ੀਕਲ ਟੈਸਟ ਦੀ ਤਿਆਰੀ ਲਈ ਸਿਖ਼ਲਾਈ ਜਾਰੀ 

ਸੀ-ਪਾਈਟ ਕੈਂਪ ਥੇਹ ਕਾਂਜਲਾ ’ਚ ਅਗਨੀਵੀਰ ਭਰਤੀ ਈ ਫਿਜ਼ੀਕਲ ਟੈਸਟ ਦੀ ਤਿਆਰੀ ਲਈ ਸਿਖ਼ਲਾਈ ਜਾਰੀ 

ਜਲੰਧਰ, 24 ਸਤੰਬਰ : Sunil Kumar

ਟ੍ਰੇਨਿੰਗ ਅਫ਼ਸਰ ਸੀ-ਪਾਈਟ ਕੈਂਪ ਥੇਹ ਕਾਂਜਲਾ ਕਪੂਰਥਲਾ ਕੈਪਟਨ ਅਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਜਲੰਧਰ, ਹੁਸ਼ਿਆਰਪੁਰ, ਤਰਨਤਾਰਨ ਤੇ ਕਪੂਰਥਲਾ ਦੇ ਜਿਨ੍ਹਾਂ ਨੌਜਵਾਨਾਂ ਨੇ ਆਰਮੀ ਅਗਨੀਵੀਰ ਦਾ ਲਿਖ਼ਤੀ ਟੈਸਟ ਪਾਸ ਕਰ ਲਿਆ ਹੈ, ਉਹ ਫਿਜ਼ੀਕਲ ਟੈਸਟ ਦੀ ਤਿਆਰੀ ਲਈ ਸਿਖ਼ਲਾਈ ਵਾਸਤੇ ਸੀ-ਪਾਈਟ ਕੈਂਪ ਥੇਹ ਕਾਂਜਲਾ ਵਿਖੇ ਪਹੁੰਚ ਕਰ ਸਕਦੇ ਹਨ।

 

ਉਨ੍ਹਾਂ ਅੱਗੇ ਦੱਸਿਆ ਕਿ ਇਸ ਦੇ ਨਾਲ ਹੀ ਪੈਰਾ ਮਿਲਟਰੀ ਫੋਰਸ ਜਿਵੇਂ ਬੀ.ਐਸ.ਐਫ., ਸੀ.ਆਰ.ਪੀ.ਐਫ., ਆਈ.ਟੀ.ਬੀ.ਪੀ. ਪੰਜਾਬ ਪੁਲਿਸ ਦੀ ਫਿਜ਼ੀਕਲ ਅਤੇ ਪੀ.ਐਸ.ਐਸ.ਐਸ.ਬੀ. ਦੇ ਲਿਖਤੀ ਟੈਸਟ ਦੀ ਤਿਆਰੀ ਲਈ ਵੀ ਯੁਵਕ ਸੀ-ਪਾਈਟ ਕੈਂਪ ਥੇਹ ਕਾਂਜਲਾ, ਕਪੂਰਥਲਾ ਵਿਖੇ ਰਿਪੋਰਟ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸਿਖ਼ਲਾਈ ਦੌਰਾਨ ਨੌਜਵਾਨਾਂ ਨੂੰ ਸਵੇਰੇ ਅਤੇ ਸ਼ਾਮ ਫਿਜ਼ੀਕਲ ਟ੍ਰੇਨਿੰਗ ਪੂਰੇ ਜ਼ੋਰ-ਸ਼ੋਰ ਨਾਲ ਕਰਵਾਈ ਜਾਂਦੀ ਹੈ ਅਤੇ ਕੈਂਪ ਵਿੱਚ ਨੌਜਵਾਨਾਂ ਵਾਸਤੇ ਜਿੰਮ, ਖੇਡਾਂ ਦਾ ਖਾਸ ਪ੍ਰਬੰਧ ਹੈ।

ਉਨ੍ਹਾਂ ਦੱਸਿਆ ਕਿ ਸਿਖ਼ਲਾਈ ਲੈਣ ਦੇ ਚਾਹਵਾਨ ਨੌਜਵਾਨ ਲੋੜੀਂਦੇ ਦਸਤਾਵੇਜ਼ ਜਿਵੇਂ ਆਧਾਰ ਕਾਰਡ, ਦਸਵੀਂ ਜਾਂ ਬਾਰ੍ਹਵੀਂ ਕਾਲਸ ਦਾ ਸਰਟੀਫਿਕੇਟ, ਜਾਤੀ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ ਅਤੇ ਦੋ ਪਾਸਪੋਰਟ ਸਾਈਜ਼ ਫੋਟੋਆਂ ਨਾਲ ਲੈ ਕੇ ਆਉਣ।

ਉਨ੍ਹਾਂ ਇਹ ਵੀ ਦੱਸਿਆ ਕਿ ਸਿਖ਼ਲਾਈ ਦੌਰਾਨ ਨੌਜਵਾਨਾਂ ਨੂੰ ਪੰਜਾਬ ਸਰਕਾਰ ਵਲੋਂ ਪੜ੍ਹਾਈ, ਰਿਹਾਇਸ਼ ਅਤੇ ਖਾਣੇ ਦੀ ਸਹੂਲਤ ਮੁਫ਼ਤ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 83601-63527 ਤੇ ਮੋਬਾਇਲ ਨੰਬਰ 69002-00733 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਸੀ-ਪਾਈਟ ਕੈਂਪ ਥੇਹ ਕਾਂਜਲਾ ਵਿਖੇ ਕਰਵਾਈ ਜਾ ਰਹੀ ਸਿਖਲਾਈ ਦਾ ਵੱਧ ਤੋਂ ਵੱਧ ਲਾਭ ਉਠਾਉਣ ਦਾ ਸੱਦਾ ਦਿੱਤਾ।

Leave a Reply

Your email address will not be published. Required fields are marked *