ਯਾਤਰਾਵਾਂ ਨਾਲ ਨਹੀਂ, ਨਸ਼ੇ ਦੀਆ ਮੁਢੋਂ ਜੜ੍ਹਾ ਵੱਡਣ ਨਾਲ ਹੀ ਬਣੇਗਾ ਨਸ਼ਾ ਮੁਕਤ ਪੰਜਾਬ : ਬੇਗਮਪੁਰਾ ਟਾਈਗਰ ਫੋਰਸ

ਯਾਤਰਾਵਾਂ ਨਾਲ ਨਹੀਂ, ਨਸ਼ੇ ਦੀਆ ਮੁਢੋਂ ਜੜ੍ਹਾ ਵੱਡਣ ਨਾਲ ਹੀ ਬਣੇਗਾ ਨਸ਼ਾ ਮੁਕਤ ਪੰਜਾਬ : ਬੇਗਮਪੁਰਾ ਟਾਈਗਰ ਫੋਰਸ

ਨਸ਼ਾ ਤਸਕਰਾਂ ਨੂੰ ਫੜਨ ਦੀ ਬਜਾਏ ਸਿਰਫ਼ ਨਸ਼ੇੜੀਆਂ ਨੂੰ ਕੇਂਦਰਾਂ ਵਿੱਚ ਭੇਜਣ ਨਾਲ ਸਮੱਸਿਆ ਦਾ ਹੱਲ ਨਹੀਂ ਹੋਵੇਗਾ : ਬੀਰਪਾਲ ਠਰੋਲੀ, ਹੈਪੀ ਫਤਿਹਗੜ੍ਹ

ਹੁਸ਼ਿਆਰਪੁਰ, 25 ਸਤੰਬਰ (ਤਰਸੇਮ ਦੀਵਾਨਾ)

ਬੇਗਮਪੁਰਾ ਟਾਈਗਰ ਫੋਰਸ ਦੇ ਚੇਅਰਮੈਨ ਤਰਸੇਮ ਦੀਵਾਨਾ ਅਤੇ ਕੌਮੀ ਪ੍ਰਧਾਨ ਧਰਮਪਾਲ ਸਾਹਨੇਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਭਾਜਪਾ ਵੱਲੋਂ ਪੰਜਾਬ ਵਿੱਚ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ’ਤੇ ਟਿੱਪਣੀ ਕਰਦਿਆਂ ਬੇਗਮਪੁਰਾ ਟਾਈਗਰ ਫੋਰਸ ਦੇ ਪੰਜਾਬ ਪ੍ਰਧਾਨ ਬੀਰਪਾਲ ਠਰੋਲੀ ਅਤੇ ਜ਼ਿਲ੍ਹਾ ਪ੍ਰਧਾਨ ਹੈਪੀ ਫਤਿਹਗੜ੍ਹ ਨੇ ਕਿਹਾ ਕਿ ਸਿਰਫ਼ ਯਾਤਰਾਵਾਂ ਕੱਢਣ ਨਾਲ ਪੰਜਾਬ ਨਸ਼ਾ ਮੁਕਤ ਨਹੀਂ ਹੋ ਸਕਦਾ। ਉਨ੍ਹਾਂ ਦੋਸ਼ ਲਾਇਆ ਕਿ ਇਹ ਯਾਤਰਾ ਨਸ਼ੇ ਦੇ ਮੁੱਦੇ ਨੂੰ ਲੈ ਕੇ ਸਿਆਸੀ ਸਰਗਰਮੀ ਵਧਾਉਣ ਅਤੇ ਪੰਜਾਬ ਵਿੱਚ ਆਪਣੀ ਸਿਆਸੀ ਪਹੁੰਚ ਬਣਾਉਣ ਦੀ ਕੋਸ਼ਿਸ਼ ਵਜੋਂ ਕੱਢੀ ਜਾ ਰਹੀ ਹੈ। ਉਹਨਾਂ ਕਿਹਾ ਕਿ ਭਾਜਪਾ ਵੱਲ 18 ਤੋਂ 30 ਸਤੰਬਰ ਤੱਕ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਕੱਢੀ ਜਾਣ ਵਾਲੀ ਯਾਤਰਾ ਇਕ ਚੋਣ ਸਟੰਟ ਅਤੇ ਦੁਨੀਆ ਨੂੰ ਭਰਮਾਉਣ ਲਈ ਇੱਕ ਸ਼ੋਸ਼ਾ ਹੈ। ਉਨ੍ਹਾਂ ਕਿਹਾ ਕਿ ਜੇਕਰ ਯਾਤਰਾਵਾਂ ਕੱਢਣ ਨਾਲ ਹੀ ਨਸ਼ਾ ਖ਼ਤਮ ਹੋ ਸਕਦਾ ਹੁੰਦਾ ਤਾਂ ਪੰਜਾਬ ਵਿੱਚ ਨਸ਼ਾ ਛੁਡਾਊ ਕੇਂਦਰਾਂ ਅਤੇ ਇਲਾਜ ਦੀ ਲੋੜ ਨਾ ਪੈਂਦੀ।ਬੇਗਮਪੁਰਾ ਟਾਈਗਰ ਫੋਰਸ ਦੇ ਆਗੂਆਂ ਨੇ ਕਿਹਾ ਕਿ ਸਿਆਸੀ ਦੋਸ਼-ਪ੍ਰਤੀਦੋਸ਼ ਤੋਂ ਉੱਪਰ ਉੱਠ ਕੇ ਨਸ਼ਿਆਂ ਖ਼ਿਲਾਫ਼ ਜ਼ਮੀਨੀ ਪੱਧਰ ’ਤੇ ਨਤੀਜਾ ਦੇਣ ਵਾਲੀ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਮੰਗ ਕੀਤੀ ਕਿ ਨਸ਼ਾ ਜਿੱਥੋਂ ਪੰਜਾਬ ਵਿੱਚ ਪਹੁੰਚ ਰਿਹਾ ਹੈ, ਉਸ ਰਸਤੇ ਨੂੰ ਬੰਦ ਕਰਨ ਦੇ ਨਾਲ ਵੱਡੇ ਤਸਕਰਾਂ ਅਤੇ ਸਪਲਾਈ ਨੈੱਟਵਰਕ ਨਾਲ ਜੁੜੇ ਲੋਕਾਂ ਦੀ ਪਛਾਣ ਕਰਕੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਨਸ਼ੇ ਦੇ ਖ਼ਿਲਾਫ਼ ਅਸਲ ਲੜਾਈ ਨੌਜਵਾਨਾਂ ਨੂੰ ਬਚਾਉਣ ਦੇ ਨਾਲ-ਨਾਲ ਨਸ਼ੇ ਦੀ ਸਪਲਾਈ ਨੂੰ ਜੜ੍ਹ ਤੋਂ ਖ਼ਤਮ ਕਰਨ ਨਾਲ ਹੀ ਜਿੱਤੀ ਜਾ ਸਕਦੀ ਹੈ ਕਿ ਉਨਾਂ ਦੇ ਨਾਲ ਬੇਗਮਪੁਰਾ ਟਾਇਗਰ ਫੋਰਸ ਦੇ ਅਹੁਦੇਦਾਰ ਅਤੇ ਮੈਂਬਰ ਵੀ ਹਾਜ਼ਰ ਸਨ। ।

ਫੋਟੋ ਅਜਮੇਰ ਦੀਵਾਨਾ

Leave a Reply

Your email address will not be published. Required fields are marked *