ਕੈਬਨਿਟ ਮੰਤਰੀ ਨੇ 18 ਲੱਖ ਤੋਂ ਵੱਧ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ

ਕੈਬਨਿਟ ਮੰਤਰੀ ਨੇ 18 ਲੱਖ ਤੋਂ ਵੱਧ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ

ਸ਼ਹਿਰਾਂ ਤੇ ਪਿੰਡਾਂ ’ਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਵਿਕਾਸ ਕਾਰਜ ਕਰਵਾ ਰਹੀ ਪੰਜਾਬ ਸਰਕਾਰ : ਮੋਹਿੰਦਰ ਭਗਤ 

ਜਲੰਧਰ, 27 ਸਤੰਬਰ : Sunil Kumar

ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਸਥਾਨਕ ਬਸਤੀ ਗੁਜ਼ਾਂ ਇਲਾਕੇ ਵਿੱਚ 18.46 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ ਗਈ।

 

ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੜਕਾਂ, ਸੀਵਰੇਜ ਸਿਸਟਮ, ਸਟ੍ਰੀਟ ਲਾਈਟਾਂ ਅਤੇ ਹੋਰ ਜਨਤਕ ਸੁਵਿਧਾਵਾਂ ਨੂੰ ਯੋਜਨਾਬੱਧ ਢੰਗ ਨਾਲ ਵਿਕਸਿਤ ਕਰਨਾ ਸਰਕਾਰ ਦੀਆਂ ਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ।

 

ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਵਿਕਾਸ ਦੇ ਏਜੰਡੇ ਨੂੰ ਅੱਗੇ ਵਧਾਉਂਦਿਆਂ ਲੋਕਾਂ ਦੀਆਂ ਜ਼ਰੂਰਤਾਂ ਅਤੇ ਸਥਾਨਕ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ਹਿਰਾਂ ਅਤੇ ਪਿੰਡਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।

 

ਉਨ੍ਹਾਂ ਕਿਹਾ ਕਿ ਇਸ ਸੜਕ ਦੇ ਨਿਰਮਾਣ ਨਾਲ ਇਲਾਕਾ ਵਾਸੀਆਂ ਅਤੇ ਹੋਰਨਾਂ ਆਉਣ-ਜਾਣ ਵਾਲਿਆਂ ਨੂੰ ਵੀ ਆਵਾਜਾਈ ਵਿੱਚ ਆਸਾਨੀ ਹੋਵੇਗੀ ਅਤੇ ਲੋਕਾਂ ਨੂੰ ਬਿਹਤਰ ਸੜਕੀ ਸਹੂਲਤ ਮਿਲੇਗੀ।

 

ਸ਼੍ਰੀ ਭਗਤ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਿਰਮਾਣ ਕਾਰਜ ਵਿੱਚ ਗੁਣਵੱਤਾ ਮਾਪਦੰਡਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਂਦਿਆਂ ਸੜਕੀ ਪ੍ਰਾਜੈਕਟ ਨੂੰ ਨਿਰਧਾਰਤ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਵਿਕਾਸ ਕਾਰਜ ਕਰਵਾਏ ਜਾਣਗੇ।

 

ਇਸ ਮੌਕੇ ਇਲ਼ਾਕਾ ਵਾਸੀਆਂ ਨੇ ਸੜਕੀ ਪ੍ਰਾਜੈਕਟ ਲਈ ਪੰਜਾਬ ਸਰਕਾਰ ਅਤੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਦਾ ਧੰਨਵਾਦ ਵੀ ਪ੍ਰਗਟ ਕੀਤਾ।

Leave a Reply

Your email address will not be published. Required fields are marked *