ਸੈਂਕੜੇ ਨੌਜਵਾਨ 30 ਸਤੰਬਰ ਨੂੰ ਅਮਿਤ ਸ਼ਾਹ ਜੀ ਦੀ ਰੈਲੀ ਵਿੱਚ ਹੋਣਗੇ ਸ਼ਾਮਲ : ਦਿਨੇਸ਼ ਢੱਲ
ਪਾਰਥ ਢੱਲ ਦੀ ਅਗਵਾਈ ਹੇਠ ਨੌਜਵਾਨਾਂ ਦੀ ਵੱਡੀ ਭਾਗੀਦਾਰੀ, ਨਸ਼ਿਆਂ ਖ਼ਿਲਾਫ਼ ਇਕਜੁੱਟਤਾ ਦਾ ਸੰਦੇਸ਼

ਜਲੰਧਰ, 26 ਸਤੰਬਰ / ਸੁਨੀਲ ਕੁਮਾਰ
30 ਸਤੰਬਰ ਨੂੰ ਜਲੰਧਰ ਵਿੱਚ ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਜੀ ਦੀ ਪ੍ਰਸਤਾਵਿਤ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨ ਸ਼ਾਮਲ ਹੋਣਗੇ। ਇਸ ਸਬੰਧੀ ਪਾਰਥ ਢੱਲ ਦੀ ਅਗਵਾਈ ਹੇਠ ਨੌਜਵਾਨਾਂ ਨੇ ਰੈਲੀ ਵਿੱਚ ਭਾਗ ਲੈਣ ਲਈ ਤਿਆਰੀਆਂ ਕੀਤੀਆਂ ਹਨ। ਇਹ ਰੈਲੀ ‘ਨਸ਼ਾ ਮੁਕਤ ਪੰਜਾਬ’ ਯਾਤਰਾਵਾਂ ਦੇ ਸਮਾਪਤੀ ਸਮਾਗਮ ਮੌਕੇ ਕਰਵਾਈ ਜਾ ਰਹੀ ਹੈ।
ਇਸ ਮੌਕੇ ਦਿਨੇਸ਼ ਢੱਲ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਅਤੇ ਉਨ੍ਹਾਂ ਨੂੰ ਸਿੱਖਿਆ, ਰੋਜ਼ਗਾਰ, ਖੇਡਾਂ ਅਤੇ ਸਕਾਰਾਤਮਕ ਗਤੀਵਿਧੀਆਂ ਨਾਲ ਜੋੜਨਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੜਾਈ ਸਿਰਫ਼ ਕਿਸੇ ਇੱਕ ਸੰਸਥਾ ਜਾਂ ਰਾਜਨੀਤਿਕ ਪਾਰਟੀ ਦੀ ਜ਼ਿੰਮੇਵਾਰੀ ਨਹੀਂ, ਸਗੋਂ ਪਰਿਵਾਰਾਂ, ਨੌਜਵਾਨਾਂ ਅਤੇ ਪੂਰੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ।
ਪਾਰਥ ਢੱਲ ਨੇ ਕਿਹਾ ਕਿ ਜਲੰਧਰ ਦੇ ਨੌਜਵਾਨ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਦੇ ਸੰਦੇਸ਼ ਨੂੰ ਅੱਗੇ ਵਧਾਉਣ ਲਈ ਰੈਲੀ ਵਿੱਚ ਭਾਗ ਲੈਣਗੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਦੇਣਾ ਅਤੇ ਪੰਜਾਬ ਦੀ ਆਉਣ ਵਾਲੀ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਸਮੇਂ ਦੀ ਮਹੱਤਵਪੂਰਨ ਲੋੜ ਹੈ।
ਇਸ ਦੌਰਾਨ ਯੁਵਾ ਮੋਰਚਾ ਦੇ ਸਾਬਕਾ ਪ੍ਰਧਾਨ ਮਨੀਸ਼ ਵਿਜ, ਪੰਕਜ ਜੁਲਕਾ ਅਤੇ ਸੰਜੀਵ ਸ਼ਰਮਾ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹਿਣਗੇ ਅਤੇ ਨੌਜਵਾਨਾਂ ਦੇ ਨਾਲ ਰੈਲੀ ਵਿੱਚ ਭਾਗ ਲੈਣਗੇ। 30 ਸਤੰਬਰ ਨੂੰ ਜਲੰਧਰ ਵਿੱਚ ਹੋਣ ਵਾਲਾ ਇਹ ਪ੍ਰੋਗਰਾਮ ਨਸ਼ਿਆਂ ਦੀ ਸਮੱਸਿਆ ਖ਼ਿਲਾਫ਼ ਜਾਗਰੂਕਤਾ ਵਧਾਉਣ ਅਤੇ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨਾਲ ਜੁੜੇ ਮੁੱਦਿਆਂ ’ਤੇ ਚਰਚਾ ਦਾ ਮੌਕਾ ਵੀ ਬਣੇਗਾ।
ਇਸ ਮੌਕੇ ਆਸ਼ੂ ਲੂਥਰਾ, ਅਭਿਮਨਿਊ ਘਈ, ਗੌਰਵ ਢੱਲ, ਵਾਸੂ ਤੁਲੀ, ਯੁਗ ਢੱਲ, ਗੱਗੀ, ਐਮ.ਵੀ. ਜਲੰਧਰੀ, ਚੀਨੂ ਸੋਢੀ, ਸਹਜ ਭਾਟੀਆ, ਜੈਦੀਪ, ਵੰਸ਼, ਸਮਰ ਢੱਲ ਅਤੇ ਰਵੀ ਲੁਬਾਣਾ ਹਾਜ਼ਰ ਸਨ।
