ਖਟਕੜ ਕਲਾਂ ਵਿਖੇ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਭਾਜਪਾ ਨੇ ਸ਼ਹੀਦ ਭਗਤ ਸਿੰਘ ਨੂੰ ਦਿੱਤੀ ਸ਼ਰਧਾਂਜਲੀ, ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਲਿਆ ਪ੍ਰਣ*

*ਖਟਕੜ ਕਲਾਂ ਵਿਖੇ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਭਾਜਪਾ ਨੇ ਸ਼ਹੀਦ ਭਗਤ ਸਿੰਘ ਨੂੰ ਦਿੱਤੀ ਸ਼ਰਧਾਂਜਲੀ, ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਲਿਆ ਪ੍ਰਣ*

ਕੇਵਲ ਢਿੱਲੋਂ ਦਾ ‘ਆਪ’ ਸਰਕਾਰ ‘ਤੇ ਤਿੱਖਾ ਹਮਲਾ: “ਸ਼ਹੀਦਾਂ ਦੇ ਨਾਂ ‘ਤੇ ਵੋਟਾਂ ਲੈਣ ਵਾਲਿਆਂ ਨੂੰ ਜਸ਼ਨ ਮਨਾਉਣ ਦਾ ਕੋਈ ਹੱਕ ਨਹੀਂ”

                                                                                                                                                    ਖਟਕੜ ਕਲਾਂ 28 ਸਤੰਬਰ / ਰੋਜ਼ਾਨਾਂ ਰਿਪੋਰਟਰ

ਭਾਰਤੀ ਜਨਤਾ ਪਾਰਟੀ ਪੰਜਾਬ ਵਲੋਂ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਉਹਨਾਂ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਪਹੁੰਚ ਕੇ ਸ਼ਰਧਾਂਜਲੀ ਭੇਂਟ ਕੀਤੀ ਗਈ।‌ ਇਸ ਮੌਕੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਡਾ. ਸਤੀਸ਼ ਪੂਨੀਆ, ਸਾਬਕਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਜਨਰਲ ਸਕੱਤਰ ਪਰਮਿੰਦਰ ਸਿੰਘ ਬਰਾੜ, ਸਕੱਤਰ ਮੀਨੂ ਸੇਠੀ, ਸਕੱਤਰ ਰਾਕੇਸ਼ ਸ਼ਰਮਾ, ਯੁਵਾ ਮੋਰਚਾ ਪ੍ਰਧਾਨ ਅਨੁਜ ਖੋਸਲਾ ਤੇ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਤੇ ਨੌਜਵਾਨ ਹਾਜ਼ਰ ਸਨ।

ਕੇਵਲ ਸਿੰਘ ਢਿੱਲੋਂ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਦੀ ਸਮੂਹ ਦੇਸ਼ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖਟਕੜ ਕਲਾਂ ਦੀ ਇਹ ਪਵਿੱਤਰ ਧਰਤੀ ਕੁਰਬਾਨੀ, ਦੇਸ਼ ਭਗਤੀ, ਹਿੰਮਤ ਅਤੇ ਇਨਕਲਾਬ ਦੀ ਪ੍ਰੇਰਣਾ ਦਾ ਕੇਂਦਰ ਹੈ। ਸ਼ਹੀਦ ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਕੇ ਆਉਣ ਵਾਲੀਆਂ ਪੀੜ੍ਹੀਆਂ ਲਈ ਦੇਸ਼ ਸੇਵਾ ਦਾ ਮਹਾਨ ਸੰਦੇਸ਼ ਦਿੱਤਾ।

 

ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਸ਼ਹੀਦਾਂ ਦੇ ਨਾਂ ‘ਤੇ ਸੱਤਾ ‘ਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਨੂੰ ਬਰਬਾਦੀ ਦੇ ਕੰਢੇ ਲਿਆ ਕੇ ਖੜ੍ਹਾ ਕਰ ਦਿੱਤਾ ਹੈ, ਜਿਸ ਕਾਰਨ ਇਨ੍ਹਾਂ ਨੂੰ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਉਣ ਦਾ ਕੋਈ ਇਖਲਾਕੀ ਹੱਕ ਨਹੀਂ ਰਹਿ ਜਾਂਦਾ

 

 

ਆਮ ਆਦਮੀ ਪਾਰਟੀ ਵੱਲੋਂ ਮਨਾਏ ਜਾ ਰਹੇ ਜਸ਼ਨ ‘ਤੇ ਤਿੱਖੇ ਸ਼ਬਦੀ ਵਾਰ ਕਰਦਿਆਂ ਭਾਜਪਾ ਸੂਬਾ ਪ੍ਰਧਾਨ ਢਿੱਲੋਂ ਨੇ ਸਵਾਲ ਕੀਤਾ ਕਿ ਮੁੱਖ ਮੰਤਰੀ ਦੱਸਣ ਕਿ ਉਹ ਕਾਹਦਾ ਜਸ਼ਨ ਮਨਾ ਰਹੇ ਹਨ? ਉਨ੍ਹਾਂ ਕਿਹਾ ਕਿ ਸਾਢੇ ਚਾਰ ਸਾਲਾਂ ਦੇ ਸ਼ਾਸਨ ਦੌਰਾਨ ‘ਆਪ’ ਨੇ ਸ਼ਹੀਦਾਂ ਦੇ ਸੁਪਨਿਆਂ ਦਾ ਪੰਜਾਬ ਬਣਾਉਣ ਦੀ ਬਜਾਇ ਲੋਕਾਂ ਨੂੰ ਗੁੰਮਰਾਹ ਕੀਤਾ ਅਤੇ ਲੁੱਟਿਆ ਹੈ।

ਉਨ੍ਹਾਂ ਆਖਿਆ, “ਜਿਸ ਪੰਜਾਬ ਵਿੱਚ ਪੰਜ ਦਰਿਆ ਵਗਦੇ ਸਨ, ਅੱਜ ਉੱਥੇ ਨਸ਼ਿਆਂ ਦਾ ਛੇਵਾਂ ਦਰਿਆ ਵਗ ਰਿਹਾ ਹੈ।

 

ਘਰ-ਘਰ ‘ਚ ਸੱਥਰ ਵਿਛ ਰਹੇ ਹਨ, ਜਵਾਨੀ ਬਰਬਾਦ ਹੋ ਰਹੀ ਹੈ, ਮਾਵਾਂ ਦੀਆਂ ਗੋਦਾਂ ਸੁੰਨੀਆਂ ਹੋ ਰਹੀਆਂ ਹਨ, ਹਰ ਰੋਜ਼ ਕਤਲ ਹੋ ਰਹੇ ਹਨ, ਲਾਅ ਐਂਡ ਆਰਡਰ ਪੂਰੀ ਤਰ੍ਹਾਂ ਵਿਗੜ ਚੁੱਕਾ ਹੈ ਅਤੇ ਪੰਜਾਬ ਕਰਜ਼ੇ ਹੇਠ ਡੁੱਬ ਰਿਹਾ ਹੈ। ਜਦੋਂ ਪੰਜਾਬ ਦਾ ਘਰ-ਘਰ ਦਰਦ ‘ਚ ਹੋਵੇ, ਉਦੋਂ ਅਜਿਹੇ ਜਸ਼ਨ ਸ਼ੋਭਾ ਨਹੀਂ ਦਿੰਦੇ।”

ਉਨ੍ਹਾਂ ਸਪੱਸ਼ਟ ਕੀਤਾ ਕਿ ਭਾਰਤੀ ਜਨਤਾ ਪਾਰਟੀ ਸਿਰਫ਼ ਨਾਅਰੇਬਾਜ਼ੀ ‘ਚ ਨਹੀਂ ਬਲਕਿ ਧਰਾਤਲ ‘ਚ ਲੜਾਈ ਲੜਨ ‘ਚ ਵਿਸ਼ਵਾਸ ਰੱਖਦੀ ਹੈ। ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਰਾਹੀਂ ਪਿੰਡ-ਪਿੰਡ, ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਹੈ। ਉਹਨਾਂ ਕਿਹਾ ਕਿ ਖਟਕੜ ਕਲਾਂ ਵਿਖੇ ਅੱਜ ਸ਼ਹੀਦ ਭਗਤ ਸਿੰਘ ਦੇ ਵਾਰਸਾਂ ਦਾ ਹੜ੍ਹ ਆਇਆ ਹੋਇਆ ਹੈ , ਜੋ ਭਗਤ ਸਿੰਘ ਦੇ ਸੁਪਨਿਆਂ ਦਾ ਪੰਜਾਬ ਬਣਾਉਣ ਲਈ ਸਹੁੰ ਚੁੱਕਣ ਆਏ ਹਨ।

ਉਨ੍ਹਾਂ ਕਿਹਾ ਕਿ ਭਾਜਪਾ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਵਾਲਾ ਨਸ਼ਾ ਮੁਕਤ, ਸੁਰੱਖਿਅਤ, ਖੁਸ਼ਹਾਲ ਅਤੇ ਵਿਕਸਤ ਪੰਜਾਬ ਬਣਾਉਣ ਲਈ ਆਪਣੀ ਲੜਾਈ ਜਾਰੀ ਰੱਖੇਗੀ।

Leave a Reply

Your email address will not be published. Required fields are marked *