👉LPU ਵਿੱਚ ਵਾਪਰੀਆਂ ਅਣਸੁਖਾਵੀਆਂ ਘਟਨਾਵਾਂ ਲਈ ‘ਆਪ’ਸਰਕਾਰ ਜ਼ਿੰਮੇਵਾਰ : ਅਨਿਲ ਸਰੀਨ 👉ਸ਼ਰਾਰਤੀ ਅਨਸਰ ਭੰਨਤੋੜ- ਅਗਜ਼ਨੀ ਕਰਦੇ ਰਹੇ, ਪੁਲਿਸ ਮੂਕ ਦਰਸ਼ਕ ਬਣੀ ਰਹੀ: ਅਨਿਲ ਸਰੀਨ ਜਲੰਧਰ: 28 ਸਤੰਬਰ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਨੇ ਲਵਲੀ ਪ੍ਰੋਫੈਸਨਲ ਯੂਨੀਵਰਸਿਟੀ ਜਲੰਧਰ ਵਿੱਚ ਵਾਪਰੀਆਂ ਅਣਸੁਖਾਵੀਆਂ ਘਟਨਾਵਾਂ ਦੀ ਸਖ਼ਤ ਨਿੰਦਾ ਕੀਤੀ ਹੈ। ਚੰਡੀਗੜ੍ਹ ਪਾਰਟੀ ਦਫ਼ਤਰ ਤੋਂ ਜਾਰੀ ਪ੍ਰੈਸ ਬਿਆਨ ਮੁਤਾਬਕ ਅਨਿਲ ਸਰੀਨ ਨੇ ਇਨ੍ਹਾਂ ਘਟਨਾਵਾਂ ਲਈ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੀ ਤਰ੍ਹਾਂ ਜ਼ਿੰਮੇਵਾਰ ਦੱਸਿਆ ਹੈ। ਉਨ੍ਹਾਂ ਕਿਹਾ ਕਿ ਹਥਿਆਰਾਂ ਸਮੇਤ ਬਾਹਰੋਂ ਆਏ ਲੋਕਾਂ ਨੇ ਯੂਨੀਵਰਸਿਟੀ ਦੇ ਅੰਦਰ ਜਾ ਕੇ ਲੜਕੀਆਂ ਦੇ ਹੋਸਟਲਾਂ ਵਿੱਚ ਦਾਖਲ ਹੋਣ ਦੀ ਕੋਸ਼ਿਸ ਕੀਤੀ ਤੇ ਬਦਤਮੀਜ਼ੀ ਕੀਤੀ । ਉਨ੍ਹਾਂ ਸਵਾਲ ਕੀਤਾ ਕਿ ਇਹ ਲੋਕ ਕੌਣ ਸਨ, ਜਿਨ੍ਹਾਂ ਨੇ ਪੁਲਿਸ ਦੀ ਮੌਜੂਦਗੀ ਵਿੱਚ ਯੂਨੀਵਰਸਿਟੀ ਵਿੱਚ ਭੰਨ-ਤੋੜ ਕਰਕੇ ਅਗਜਨੀ ਕੀਤੀ। ਉਨ੍ਹਾਂ ਕਿਹਾ ਕਿ ਕਿਹਾ ਕਿ ਯੂਨੀਵਰਸਿਟੀ ਵਿੱਚ ਪੜ੍ਹਨ ਵਾਲੇ ਵਿਦਿਆਰਥੀ ਕਦੇ ਵੀ ਆਪਣੇ ਕਲਾਸਰੂਮਜ਼ ਅਤੇ ਲੈਬਸ ਨੂੰ ਅੱਗ ਨਹੀਂ ਲਗਾ ਸਕਦੇ । ਅਨਿਲ ਸਰੀਨ ਨੇ ਇਲਜ਼ਾਮ ਲਗਾਇਆ ਕਿ ਪੰਜਾਬ ਦੀ ‘ਆਪ’ਸਰਕਾਰ ਦਾ ਪੱਧਰ ਇੰਨਾ ਡਿੱਗ ਗਿਆ ਹੈ ਕਿ ਜੇਕਰ ਉਨ੍ਹਾਂ ਦਾ ਇੱਕ ਰਾਜ ਸਭਾ ਮੈਂਬਰ ਪਾਰਟੀ ਦੀਆਂ ਨੀਤੀਆਂ ਅਤੇ ਭ੍ਰਿਸ਼ਟਾਚਾਰ ਤੋਂ ਦੁੱਖੀ ਹੋ ਕੇ ਦੂਜੀ ਪਾਰਟੀ ਵਿੱਚ ਸ਼ਾਮਲ ਹੋ ਜਾਵੇ ਤਾਂ ਉਸ ਦੇ ਨਾਲ ਅਜਿਹੀ ਰਾਜਨੀਤੀ ਕੀਤੀ ਜਾਂਦੀ ਹੈ। ਉਨ੍ਹਾਂ ਨੇ ਪੰਜਾਬ ਦੀ ਕਾਨੂੰਨ ਵਿਵਸਥਾ ‘ਤੇ ਸਵਾਲ ਖੜ੍ਹੇ ਕਰਦਿਆ ਕਿਹਾ ਕਿ ਕਿਸ ਤਰੀਕੇ ਨਾਲ ਬਾਹਰੋਂ ਆਏ ਲੋਕ ਯੂਨੀਵਰਸਿਟੀ ਨੂੰ ਅੱਗ ਲਗਾ ਕੇ ਚਲੇ ਗਏ ਤੇ ਪੰਜਾਬ ਪੁਲਿਸ ਮੂਕ ਦਰਸ਼ਕ ਬਣ ਕੇ ਦੇਖਦੀ ਰਹੀ। ਯੂਨੀਵਰਸਿਟੀ ਵਿੱਚ ਪੜ੍ਹ ਰਹੇ ਬੱਚਿਆਂ ਦੀ ਸੁਰੱਖਿਆ ਲਈ ਕੋਈ ਵੀ ਕਦਮ ਨਹੀਂ ਚੁੱਕਿਆ ਗਿਆ, ਇਹ ਬਹੁਤ ਹੀ ਚਿੰਤਾਜਨਕ ਵਰਤਾਰਾ ਹੈ। ਅਨਿਲ ਸਰੀਨ ਨੇ ਮੰਗ ਕੀਤੀ ਕਿ ਇਸ ਮਾਮਲੇ ਦੀ ਉੱਚ ਪੱਧਰੀ ਨਿਰਪੱਖ਼ ਜਾਂਚ ਹੋਣੀ ਚਾਹੀਦੀ ਹੈ ਅਤੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

👉LPU ਵਿੱਚ ਵਾਪਰੀਆਂ ਅਣਸੁਖਾਵੀਆਂ ਘਟਨਾਵਾਂ ਲਈ ‘ਆਪ’ਸਰਕਾਰ ਜ਼ਿੰਮੇਵਾਰ : ਅਨਿਲ ਸਰੀਨ

👉ਸ਼ਰਾਰਤੀ ਅਨਸਰ ਭੰਨਤੋੜ- ਅਗਜ਼ਨੀ ਕਰਦੇ ਰਹੇ, ਪੁਲਿਸ ਮੂਕ ਦਰਸ਼ਕ ਬਣੀ ਰਹੀ: ਅਨਿਲ ਸਰੀਨ

                                                                                                                                                                                     ਜਲੰਧਰ: 28 ਸਤੰਬਰ / Sunil Kumar

ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਨੇ ਲਵਲੀ ਪ੍ਰੋਫੈਸਨਲ ਯੂਨੀਵਰਸਿਟੀ ਜਲੰਧਰ ਵਿੱਚ ਵਾਪਰੀਆਂ ਅਣਸੁਖਾਵੀਆਂ ਘਟਨਾਵਾਂ ਦੀ ਸਖ਼ਤ ਨਿੰਦਾ ਕੀਤੀ ਹੈ।

ਚੰਡੀਗੜ੍ਹ ਪਾਰਟੀ ਦਫ਼ਤਰ ਤੋਂ ਜਾਰੀ ਪ੍ਰੈਸ ਬਿਆਨ ਮੁਤਾਬਕ ਅਨਿਲ ਸਰੀਨ ਨੇ ਇਨ੍ਹਾਂ ਘਟਨਾਵਾਂ ਲਈ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੀ ਤਰ੍ਹਾਂ ਜ਼ਿੰਮੇਵਾਰ ਦੱਸਿਆ ਹੈ। ਉਨ੍ਹਾਂ ਕਿਹਾ ਕਿ ਹਥਿਆਰਾਂ ਸਮੇਤ ਬਾਹਰੋਂ ਆਏ ਲੋਕਾਂ ਨੇ ਯੂਨੀਵਰਸਿਟੀ ਦੇ ਅੰਦਰ ਜਾ ਕੇ ਲੜਕੀਆਂ ਦੇ ਹੋਸਟਲਾਂ ਵਿੱਚ ਦਾਖਲ ਹੋਣ ਦੀ ਕੋਸ਼ਿਸ ਕੀਤੀ ਤੇ ਬਦਤਮੀਜ਼ੀ ਕੀਤੀ ।

ਉਨ੍ਹਾਂ ਸਵਾਲ ਕੀਤਾ ਕਿ ਇਹ ਲੋਕ ਕੌਣ ਸਨ, ਜਿਨ੍ਹਾਂ ਨੇ ਪੁਲਿਸ ਦੀ ਮੌਜੂਦਗੀ ਵਿੱਚ ਯੂਨੀਵਰਸਿਟੀ ਵਿੱਚ ਭੰਨ-ਤੋੜ ਕਰਕੇ ਅਗਜਨੀ ਕੀਤੀ। ਉਨ੍ਹਾਂ ਕਿਹਾ ਕਿ ਕਿਹਾ ਕਿ ਯੂਨੀਵਰਸਿਟੀ ਵਿੱਚ ਪੜ੍ਹਨ ਵਾਲੇ ਵਿਦਿਆਰਥੀ ਕਦੇ ਵੀ ਆਪਣੇ ਕਲਾਸਰੂਮਜ਼ ਅਤੇ ਲੈਬਸ ਨੂੰ ਅੱਗ ਨਹੀਂ ਲਗਾ ਸਕਦੇ ।

ਅਨਿਲ ਸਰੀਨ ਨੇ ਇਲਜ਼ਾਮ ਲਗਾਇਆ ਕਿ ਪੰਜਾਬ ਦੀ ‘ਆਪ’ਸਰਕਾਰ ਦਾ ਪੱਧਰ ਇੰਨਾ ਡਿੱਗ ਗਿਆ ਹੈ ਕਿ ਜੇਕਰ ਉਨ੍ਹਾਂ ਦਾ ਇੱਕ ਰਾਜ ਸਭਾ ਮੈਂਬਰ ਪਾਰਟੀ ਦੀਆਂ ਨੀਤੀਆਂ ਅਤੇ ਭ੍ਰਿਸ਼ਟਾਚਾਰ ਤੋਂ ਦੁੱਖੀ ਹੋ ਕੇ ਦੂਜੀ ਪਾਰਟੀ ਵਿੱਚ ਸ਼ਾਮਲ ਹੋ ਜਾਵੇ ਤਾਂ ਉਸ ਦੇ ਨਾਲ ਅਜਿਹੀ ਰਾਜਨੀਤੀ ਕੀਤੀ ਜਾਂਦੀ ਹੈ।

ਉਨ੍ਹਾਂ ਨੇ ਪੰਜਾਬ ਦੀ ਕਾਨੂੰਨ ਵਿਵਸਥਾ ‘ਤੇ ਸਵਾਲ ਖੜ੍ਹੇ ਕਰਦਿਆ ਕਿਹਾ ਕਿ ਕਿਸ ਤਰੀਕੇ ਨਾਲ ਬਾਹਰੋਂ ਆਏ ਲੋਕ ਯੂਨੀਵਰਸਿਟੀ ਨੂੰ ਅੱਗ ਲਗਾ ਕੇ ਚਲੇ ਗਏ ਤੇ ਪੰਜਾਬ ਪੁਲਿਸ ਮੂਕ ਦਰਸ਼ਕ ਬਣ ਕੇ ਦੇਖਦੀ ਰਹੀ। ਯੂਨੀਵਰਸਿਟੀ ਵਿੱਚ ਪੜ੍ਹ ਰਹੇ ਬੱਚਿਆਂ ਦੀ ਸੁਰੱਖਿਆ ਲਈ ਕੋਈ ਵੀ ਕਦਮ ਨਹੀਂ ਚੁੱਕਿਆ ਗਿਆ, ਇਹ ਬਹੁਤ ਹੀ ਚਿੰਤਾਜਨਕ ਵਰਤਾਰਾ ਹੈ।

ਅਨਿਲ ਸਰੀਨ ਨੇ ਮੰਗ ਕੀਤੀ ਕਿ ਇਸ ਮਾਮਲੇ ਦੀ ਉੱਚ ਪੱਧਰੀ ਨਿਰਪੱਖ਼ ਜਾਂਚ ਹੋਣੀ ਚਾਹੀਦੀ ਹੈ ਅਤੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

Leave a Reply

Your email address will not be published. Required fields are marked *