ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਨੇ ‘ਸਵੱਛਤਾ ਹੀ ਸੇਵਾ’ ਅਭਿਆਨ ਤਹਿਤ ਕਈ ਥਾਵਾਂ ’ਤੇ ਚਲਾਈ ਸਫ਼ਾਈ ਮੁਹਿੰਮ

ਸਵੱਛਤਾ ਹੀ ਸੇਵਾ’ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਦਾ ਸੱਦਾ

ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਨੇ ‘ਸਵੱਛਤਾ ਹੀ ਸੇਵਾ’ ਅਭਿਆਨ ਤਹਿਤ ਕਈ ਥਾਵਾਂ ’ਤੇ ਚਲਾਈ ਸਫ਼ਾਈ ਮੁਹਿੰਮ

ਜਲੰਧਰ, 29 ਸਤੰਬਰ : ਸੁਨੀਲ ਕੁਮਾਰ

ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਲੋਂ ‘ਸਵੱਛਤਾ ਹੀ ਸੇਵਾ’ ਅਭਿਆਨ ਤਹਿਤ ਅੱਜ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ। ਇਸ ਸਫ਼ਾਈ ਮੁਹਿੰਮ ਵਿੱਚ ਦਫ਼ਤਰ ਦੇ ਸਮੂਹ ਸਟਾਫ਼, ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ ਸੈਂਟਰ ਦੇ ਸਿੱਖਿਆਰਥੀਆਂ ਅਤੇ ਸੈਨਿਕ ਵੋਕੇਸ਼ਨਲ ਟ੍ਰੇਨਿੰਗ ਸੈਂਟਰ ਦੇ ਵਿਦਿਆਰਥੀਆਂ ਨੇ ਸਰਗਰਮੀ ਨਾਲ ਹਿੱਸਾ ਲਿਆ ਗਿਆ।

 

ਇਸ ਦੌਰਾਨ ਦਫ਼ਤਰ ਅਤੇ ਬਾਹਰ ਬਾਜ਼ਾਰ ਸਮੇਤ ਕਈ ਥਾਵਾਂ ‘ਤੇ ਸਫਾਈ ਕੀਤੀ ਗਈ। ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਲੈਫ.ਜਨਰਲ ਭੁਪਿੰਦਰ ਸਿੰਘ ਭੋਲਾ(ਰਿਟਾ.) ਨੇ ਦੇਸ਼ ਵਿੱਚ ਚਲਾਈ ਜਾ ਰਹੀ ‘ਸਵੱਛਤਾ ਹੀ ਸੇਵਾ’ ਮੁਹਿੰਮ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਵਸਨੀਕਾਂ ਨੂੰ ਸ਼ਹਿਰ ਨੂੰ ਸਾਫ਼-ਸੁਥਰਾ ਤੇ ਪ੍ਰਦੂਸ਼ਣ ਮੁਕਤ ਰੱਖਣ ਅਤੇ ਸੜਕਾਂ, ਜਨਤਕ ਥਾਵਾਂ, ਖਾਲੀ ਪਲਾਟਾਂ ਅਤੇ ਹੋਰ ਖੁੱਲ੍ਹੀਆਂ ਥਾਵਾਂ ‘ਤੇ ਕੂੜਾ ਨਾ ਸੁੱਟਣ ਦੀ ਅਪੀਲ ਕੀਤੀ।

 

ਉਨ੍ਹਾਂ ਕਿਹਾ ਕਿ ਕੂੜਾ ਨਗਰ ਨਿਗਮ ਵਲੋਂ ਨਿਰਧਾਰਿਤ ਕੀਤੀਆਂ ਥਾਵਾਂ ‘ਤੇ ਹੀ ਸੁੱਟਿਆ ਜਾਵੇ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ‘ਸਵੱਛਤਾ ਹੀ ਸੇਵਾ’ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਅੱਗੇ ਆਉਣ।

Leave a Reply

Your email address will not be published. Required fields are marked *