ਨਸ਼ਾ ਮੁਕਤ ਪੰਜਾਬ’ ਯਾਤਰਾਵਾਂ ਦਾ ਜਲੰਧਰ ਪਹੁੰਚਣ ’ਤੇ ਭਰਵਾਂ ਸਵਾਗਤ 

👉‘ਨਸ਼ਾ ਮੁਕਤ ਪੰਜਾਬ’ ਯਾਤਰਾਵਾਂ ਦਾ ਜਲੰਧਰ ਪਹੁੰਚਣ ’ਤੇ ਭਰਵਾਂ ਸਵਾਗਤ 

👉13 ਦਿਨਾਂ ਦੀਆਂ ਯਾਤਰਾਵਾਂ ਨੇ ਲੋਕ-ਅੰਦੋਲਨ ਖੜ੍ਹਾ ਕੀਤਾ: ਕੇਵਲ ਢਿੱਲੋਂ 

ਜਲੰਧਰ : 29 ਸਤੰਬਰ / ਸੁਨੀਲ ਕੁਮਾਰ

 

ਭਾਰਤੀ ਜਨਤਾ ਪਾਰਟੀ ਵਲੋਂ ‘ਨਸ਼ਾ ਮੁਕਤ ਪੰਜਾਬ ਯਾਤਰਾ’ ਅੱਜ ਆਪਣੇ ਮੁਕਾਮ ‘ਤੇ ਪਹੁੰਚੀ। ਇਸ ਮੌਕੇ ਚਾਰੇ ਯਾਤਰਾਵਾਂ ਦਾ ਜਲੰਧਰ ‘ਚ ਦਾਖਲ ਹੋਣ ‘ਤੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਉਹਨਾਂ ਨਾਲ ਦਿੱਲੀ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ, ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਵੀ ਹਾਜ਼ਰ ਸਨ।

 

ਇਸ ਮੌਕੇ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ 18 ਸਤੰਬਰ ਤੋਂ ਮਾਧੋਪੁਰ, 19 ਨੂੰ ਫਤਹਿਗੜ੍ਹ ਸਾਹਿਬ, 20 ਨੂੰ ਫਾਜ਼ਿਲਕਾ ਅਤੇ 21 ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਇਹ ਯਾਤਰਾਵਾਂ ਸ਼ੁਰੂ ਹੋਈਆਂ ਸਨ।‌ ਲਗਾਤਾਰ 13 ਦਿਨ ਪੰਜਾਬ ਦੇ ਪਿੰਡ ਪਿੰਡ ਪਹੁੰਚੀਆਂ ਇਹ ਯਾਤਰਾਵਾਂ ਨੇ ਇੱਕ ਜਨ ਅੰਦੋਲਨ ਦਾ ਰੂਪ ਧਾਰਨ ਕੀਤਾ।

 

ਉਨ੍ਹਾਂ ਕਿਹਾ ਪੰਜਾਬ ਦੇ ਲੋਕਾਂ ਨੇ ਇਸ ਨਸ਼ਾ ਮੁਕਤ ਪੰਜਾਬ ਮੁਹਿੰਮ ਦਾ ਭਰਵਾਂ ਸਹਿਯੋਗ ਕੀਤਾ। ਉਹਨਾਂ ਕਿਹਾ ਕਿ ਭਾਜਪਾ ਪੰਜਾਬ ਨੇ ਨਸ਼ਿਆਂ ਵਿਰੁੱਧ ਜ਼ੋਰਦਾਰ ਅਵਾਜ਼ ਬੁਲੰਦ ਕੀਤੀ ਹੈ, ਜਿਸ ਨੇ ਪੰਜਾਬ ਦੇ ਲੋਕਾਂ ਨੂੰ ਇਸ ਭਰੋਸਾ ਦਿੱਤਾ ਹੈ ਕਿ ਜੇਕਰ ਪੰਜਾਬ ਵਿੱਚ ਨਸ਼ਾ ਖਤਮ ਕਰ ਸਕਦਾ ਹੈ ਤਾਂ ਸਿਰਫ ਭਾਰਤੀ ਜਨਤਾ ਪਾਰਟੀ ਹੀ ਕਰ ਸਕਦੀ ਹੈ।

 

ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ 30 ਸਤੰਬਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਸ਼ਾ ਮੁਕਤ ਪੰਜਾਬ ਯਾਤਰਾ’ ਦੀ ਸਮਾਪਤੀ ‘ਤੇ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਨਗੇ। ਗ੍ਰਹਿ ਮੰਤਰੀ ਦਾ ਪੰਜਾਬ ਆਉਣਾ ਨਸ਼ੇ ਦੇ ਖਾਤਮੇ ਦਾ ਆਗਾਜ਼ ਹੋਵੇਗਾ, ਨਸ਼ਿਆਂ ਵਿਰੁੱਧ ਸ਼ੁਰੂ ਹੋਈ ਇਹ ਮੁਹਿੰਮ ਹੁਣ ਨਸ਼ੇ ਦੇ ਖ਼ਾਤਮੇ ਤੱਕ ਜਾਰੀ ਰਹੇਗੀ‌। ਇਸ ਮੌਕੇ ਜਲੰਧਰ ਦੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਤੋਂ ਸਣੇ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ।

Leave a Reply

Your email address will not be published. Required fields are marked *