ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਲੋਕਾਂ ਦੀਆਂ ਜਾਨਾਂ ਬਚਾਉਣ ਵਿੱਚ ਦਿਖਾਈ ਗਈ ਅਟੱਲ ਹਿੰਮਤ ਅਤੇ ਬਹਾਦਰੀ ਲਈ ਕੈਪਟਨ ਸਮਿਤ ਮਾਛਰ ਦੀ ਸ਼ਲਾਘਾ ਕੀਤੀ
PIB Chandigarh/ Rozana Reporter

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੱਡੇ ਖ਼ਤਰੇ ਦਾ ਸਾਹਮਣਾ ਕਰਦੇ ਹੋਏ ਅਤੇ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਣ ਦੇ ਬਾਵਜੂਦ ਦੂਜਿਆਂ ਦੀ ਜਾਨ ਬਚਾਉਣ ਵਿੱਚ ਅਟੱਲ ਹਿੰਮਤ ਅਤੇ ਅਡੋਲ ਦ੍ਰਿੜ੍ਹਤਾ ਦਿਖਾਉਣ ਲਈ ਕੈਪਟਨ ਸਮਿਤ ਮਾਛਰ ਦੀ ਸ਼ਲਾਘਾ ਕੀਤੀ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਕੈਪਟਨ ਮਾਛਰ ਦੀ ਬਹਾਦਰੀ ਨੇ ਸੈਂਕੜੇ ਲੋਕਾਂ ਦੀਆਂ ਜਾਨਾਂ ਬਚਾਉਣ ਅਤੇ ਇੱਕ ਵੱਡੇ ਦੁਖਾਂਤ ਨੂੰ ਟਾਲਣ ਵਿੱਚ ਮਦਦ ਕੀਤੀ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਭਾਰਤ ਨੂੰ ਕੈਪਟਨ ਮਾਛਰ ’ਤੇ ਮਾਣ ਹੈ ਅਤੇ ਮੈਂ ਉਨ੍ਹਾਂ ਦੇ ਜਲਦੀ ਠੀਕ ਹੋਣ, ਨਵੀਂ ਊਰਜਾ ਅਤੇ ਚੰਗੀ ਸਿਹਤ ਦੀ ਕਾਮਨਾ ਕਰਦਾ ਹਾਂ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਕਿਹਾ;
“ਕੈਪਟਨ ਸਮਿਤ ਮਾਛਰ ਇੱਕ ਹੀਰੋ ਹੈ।
ਵੱਡੇ ਖ਼ਤਰੇ ਦਾ ਸਾਹਮਣਾ ਕਰਦੇ ਹੋਏ ਅਤੇ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਣ ਦੇ ਬਾਵਜੂਦ, ਉਨ੍ਹਾਂ ਨੇ ਦੂਜਿਆਂ ਦੀਆਂ ਜਾਨਾਂ ਬਚਾਉਣ ਲਈ ਅਦੁੱਤੀ ਹਿੰਮਤ ਅਤੇ ਅਡੋਲ ਦ੍ਰਿੜ੍ਹਤਾ ਦਿਖਾਈ।
ਉਨ੍ਹਾਂ ਦੀ ਬਹਾਦਰੀ ਨੇ ਸੈਂਕੜੇ ਲੋਕਾਂ ਦੀਆਂ ਜਾਨਾਂ ਬਚਾਉਣ ਅਤੇ ਇੱਕ ਵੱਡੇ ਦੁਖਾਂਤ ਨੂੰ ਟਾਲਣ ਵਿੱਚ ਮਦਦ ਕੀਤੀ।
ਭਾਰਤ ਨੂੰ ਕੈਪਟਨ ਮਾਛਰ ’ਤੇ ਮਾਣ ਹੈ।
ਮੈਂ ਉਨ੍ਹਾਂ ਦੇ ਜਲਦੀ ਠੀਕ ਹੋਣ, ਨਵੀਂ ਊਰਜਾ ਅਤੇ ਚੰਗੀ ਸਿਹਤ ਦੀ ਕਾਮਨਾ ਕਰਦਾ ਹਾਂ।
