ਜ਼ਿਲ੍ਹਾ ਕਪੂਰਥਲਾ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰਾਈ ਸੁਧਾਈ ਦਾ ਕੰਮ 100 ਫੀਸਦੀ ਮੁਕੰਮਲ

ਜ਼ਿਲ੍ਹਾ ਕਪੂਰਥਲਾ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰਾਈ ਸੁਧਾਈ ਦਾ ਕੰਮ 100 ਫੀਸਦੀ ਮੁਕੰਮਲ

ਅਨਮੈਪਡ ਵੋਟਰਾਂ ਅਤੇ ਲਾਜ਼ੀਕਲ ਡਿਸਕ੍ਰਿਪੈਂਸੀਜ਼ ਨਾਲ ਸਬੰਧਤ ਮਾਮਲਿਆਂ ਦਾ ਨਿਪਟਾਰਾ ਕਰਕੇ ਯੋਗ ਵੋਟਰਾਂ ਦੇ ਨਾਮ ਵੋਟਰ ਸੂਚੀ ਵਿੱਚ ਦਰਜ ਕਰਨਾ ਯਕੀਨੀ ਬਣਾਇਆ

ਕਪੂਰਥਲਾ, 5 ਅਕਤੂਬਰ/ ਰੋਜ਼ਾਨਾਂ ਰਿਪੋਰਟਰ

ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਅਨੁਸਾਰ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰਾਈ ਸੁਧਾਈ (ਐਸ.ਆਈ.ਆਰ.) ਤਹਿਤ 13-08-2026 ਤੋਂ 08-10-2026 ਤੱਕ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਵੱਲੋਂ ਅਨਮੈਪਡ ਵੋਟਰਾਂ ਅਤੇ ਲਾਜ਼ੀਕਲ ਡਿਸਕ੍ਰਿਪੈਂਸੀਜ਼ ਨਾਲ ਸਬੰਧਤ ਮਾਮਲਿਆਂ ਵਿੱਚ ਨੋਟਿਸ ਜਾਰੀ ਕਰਕੇ ਸੁਣਵਾਈ ਦੀ ਪ੍ਰਕਿਰਿਆ ਕੀਤੀ ਗਈ।

ਇਸ ਸਬੰਧੀ ਜ਼ਿਲ੍ਹਾ ਕਪੂਰਥਲਾ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰਾਈ ਸੁਧਾਈ ਦਾ ਕੰਮ 100 ਫੀਸਦੀ ਮੁਕੰਮਲ ਹੋ ਗਿਆ ਹੈ। ਇਸ ਕਾਰਜ ਨੂੰ ਸੁਚਾਰੂ ਅਤੇ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਨ ਲਈ ਚੋਣ ਅਮਲੇ ਵੱਲੋਂ ਜ਼ਮੀਨੀ ਪੱਧਰ ’ਤੇ ਲਗਾਤਾਰ ਤਾਲਮੇਲ ਨਾਲ ਕੰਮ ਕੀਤਾ ਗਿਆ।

ਜਿਨ੍ਹਾਂ ਮਾਮਲਿਆਂ ਵਿੱਚ ਨੋਟਿਸ ਜਾਰੀ ਹੋਏ ਸਨ ਅਤੇ ਦਸਤਾਵੇਜ਼ ਜਾਂ ਹੋਰ ਕਾਰਵਾਈ ਬਕਾਇਆ ਸੀ, ਉੱਥੇ ਸਬੰਧਤ ਬੂਥ ਲੈਵਲ ਅਫਸਰਾਂ ਅਤੇ ਹੋਰ ਅਧਿਕਾਰੀਆਂ ਵੱਲੋਂ ਵੋਟਰਾਂ ਨਾਲ ਸਿੱਧਾ ਸੰਪਰਕ ਕਰਕੇ ਲੋੜੀਂਦੇ ਦਸਤਾਵੇਜ਼ ਪ੍ਰਾਪਤ ਕੀਤੇ ਗਏ। ਇਸ ਉਪਰਾਲੇ ਦਾ ਮੁੱਖ ਉਦੇਸ਼ ਹਰ ਇੱਕ ਯੋਗ ਵੋਟਰ ਦਾ ਨਾਮ ਵੋਟਰ ਸੂਚੀ ਵਿੱਚ ਦਰਜ ਹੋਣਾ ਯਕੀਨੀ ਬਣਾਉਣਾ ਰਿਹਾ।

ਇਨ੍ਹਾਂ ਪ੍ਰਬੰਧਾਂ ਸਦਕਾ ਵੋਟਰਾਂ ਨੂੰ ਦਸਤਾਵੇਜ਼ ਜਮ੍ਹਾਂ ਕਰਵਾਉਣ ਜਾਂ ਨਿੱਜੀ ਸੁਣਵਾਈ ਲਈ ਬਿਨਾਂ ਲੋੜ ਦਫ਼ਤਰਾਂ ਦੇ ਚੱਕਰ ਲਗਾਉਣ ਤੋਂ ਵੀ ਰਾਹਤ ਮਿਲੀ। ਵੋਟਰ ਸੂਚੀਆਂ ਨਾਲ ਸਬੰਧਤ ਸਵਾਲਾਂ ਅਤੇ ਮਾਮਲਿਆਂ ਦੇ ਨਿਪਟਾਰੇ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਚੋਣ ਅਫ਼ਸਰ ਅਤੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਦੇ ਦਫ਼ਤਰਾਂ ਵਿੱਚ ਹੈਲਪ ਡੈਸਕ ਵੀ ਸਥਾਪਤ ਕੀਤੇ ਗਏ।

ਇਸ ਮਹੱਤਵਪੂਰਨ ਪ੍ਰਾਪਤੀ ਦਾ ਸਿਹਰਾ ਜ਼ਿਲ੍ਹੇ ਦੇ ਸਮੂਹ ਯੋਗ ਵੋਟਰਾਂ, ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ, ਬੂਥ ਲੈਵਲ ਅਫਸਰਾਂ, ਡਾਕੂਮੈਂਟ ਵੈਰੀਫਿਕੇਸ਼ਨ ਟੀਮ ਅਤੇ ਸਮੁੱਚੇ ਚੋਣ ਅਮਲੇ ਦੇ ਸਰਗਰਮ ਅਤੇ ਸਕਾਰਾਤਮਕ ਸਹਿਯੋਗ ਨੂੰ ਜਾਂਦਾ ਹੈ। ਇਨ੍ਹਾਂ ਸਾਰੀਆਂ ਧਿਰਾਂ ਦੇ ਸਹਿਯੋਗ ਅਤੇ ਆਪਸੀ ਤਾਲਮੇਲ ਸਦਕਾ ਇਹ ਮਹੱਤਵਪੂਰਨ ਕਾਰਜ ਨਿਰਧਾਰਤ ਸਮੇਂ ਤੋਂ ਪਹਿਲਾਂ ਮੁਕੰਮਲ ਕੀਤਾ ਜਾ ਸਕਿਆ ਹੈ।

ਸਮੁੱਚੇ ਚੋਣ ਅਮਲੇ ਵੱਲੋਂ ਆਪਸੀ ਤਾਲਮੇਲ, ਜ਼ਿੰਮੇਵਾਰੀ ਅਤੇ ਵੋਟਰਾਂ ਤੱਕ ਸਿੱਧੀ ਪਹੁੰਚ ਨੂੰ ਤਰਜੀਹ ਦਿੰਦਿਆਂ ਇਸ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਿਆ ਗਿਆ, ਜੋ ਕਿ ਸ਼ਲਾਘਾਯੋਗ ਹੈ।

ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਚੋਣ ਦਫ਼ਤਰ, ਕਪੂਰਥਲਾ ਦੇ ਵੋਟਰ ਹੈਲਪਲਾਈਨ ਨੰਬਰ 1950 (ਟੋਲ-ਫ੍ਰੀ) ’ਤੇ ਸੰਪਰਕ ਕੀਤਾ ਜਾ ਸਕਦਾ ਹੈ।

 

Leave a Reply

Your email address will not be published. Required fields are marked *