ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਸਮਾਗਮਾਂ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣਗੇ: ਡਿਪਟੀ ਕਮਿਸ਼ਨਰ ਵਰਜੀਤ ਵਾਲੀਆ

ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਸਮਾਗਮਾਂ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣਗੇ: ਡਿਪਟੀ ਕਮਿਸ਼ਨਰ ਵਰਜੀਤ ਵਾਲੀਆ 

ਜਲੰਧਰ : ਸੁਨੀਲ ਕੁਮਾਰ

 

ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਅਤੇ ਪੁਲਿਸ ਕਮਿਸ਼ਨਰ ਸ਼੍ਰੀ ਸਤਿੰਦਰ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਸਮਾਗਮਾਂ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣਗੇ ਤਾਂ ਜੋ ਸਮਾਗਮਾਂ ਦੌਰਾਨ ਸ਼ਾਮਲ ਹੋਣ ਵਾਲੇ ਸ਼ਰਧਾਲੂਆਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ।

 

ਵੱਖ-ਵੱਖ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਭਰੋਸਾ ਦਿੱਤਾ ਕਿ 26 ਅਕਤੂਬਰ ਨੂੰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਅਤੇ ਇਸ ਤੋਂ ਪਹਿਲਾਂ 18 ਅਕਤੂਬਰ ਨੂੰ ਤੀਰਥ ਯਾਤਰਾ ਅਤੇ 24 ਅਕਤੂਬਰ ਨੂੰ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਵਿਆਪਕ ਪ੍ਰਬੰਧ ਕੀਤੇ ਜਾਣਗੇ, ਜਿਸ ਦੇ ਲਈ ਅਧਿਕਾਰੀਆਂ/ਕਰਮਚਾਰੀਆਂ ਦੀਆਂ ਡਿਊਟੀਆਂ ਲਗਾਈਆਂ ਜਾ ਰਹੀਆਂ ਹਨ।

 

ਡਿਪਟੀ ਕਮਿਸ਼ਨਰ ਨੇ ਭਰੋਸਾ ਦਿਵਾਇਆ ਕਿ ਸਮਾਗਮਾਂ ਨੂੰ ਪੂਰੀ ਧਾਰਮਿਕ ਮਰਿਆਦਾ ਅਤੇ ਸੁਚੱਜੇ ਢੰਗ ਨਾਲ ਕਰਵਾਉਣ ਲਈ ਪ੍ਰਸ਼ਾਸਨ ਵੱਲੋਂ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਸ਼ਰਧਾਲੂਆਂ ਦੀ ਸੁਵਿਧਾ ਦੇ ਮੱਦੇਨਜ਼ਰ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸ਼ੋਭਾ ਯਾਤਰਾ ਦੌਰਾਨ ਟ੍ਰੈਫਿਕ ਦੇ ਬਦਲਵੇਂ ਰੂਟ, ਸ਼ੋਭਾ ਯਾਤਰਾ ਦੇ ਰੂਟ ’ਤੇ ਸਾਫ-ਸਫਾਈ, ਸਜਾਵਟ, ਢੁੱਕਵੀਆਂ ਮੈਡੀਕਲ ਟੀਮਾਂ ਦੀ ਤਾਇਨਾਤੀ ਸਮੇਤ ਹੋਰ ਲੋੜੀਂਦੇ ਇੰਤਜ਼ਾਮ ਕੀਤੇ ਜਾਣਗੇ, ਤਾਂ ਜੋ ਸ਼ਰਧਾਲੂਆਂ ਨੂੰ ਕੋਈ ਅਸੁਵਿਧਾ ਨਾ ਹੋਵੇ।

 

ਪੁਲਿਸ ਕਮਿਸ਼ਨਰ ਸ਼੍ਰੀ ਸਤਿੰਦਰ ਸਿੰਘ ਨੇ ਕਿਹਾ ਕਿ ਸਮਾਗਮਾਂ ਦੌਰਾਨ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਤੀਰਥ ਯਾਤਰਾ ਅਤੇ ਸ਼ੋਭਾ ਯਾਤਰਾ ਦੌਰਾਨ ਆਵਾਜਾਈ ਸੁਚਾਰੂ ਢੰਗ ਨਾਲ ਜਾਰੀ ਰੱਖਣ ਲਈ ਲੋੜੀਂਦੇ ਬੰਦੋਬਸਤ ਵੀ ਯਕੀਨੀ ਬਣਾਏ ਜਾਣਗੇ।

 

ਇਸ ਦੌਰਾਨ ਵੱਖ-ਵੱਖ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਵੀ ਆਪਣੇ ਵੱਡਮੁੱਲ਼ੇ ਸੁਝਾਅ ਦਿੱਤੇ। ਮੀਟਿੰਗ ਵਿੱਚ ਕਮਿਸ਼ਨਰ ਨਗਰ ਨਿਗਮ ਸ਼੍ਰੀ ਸੁਰਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਅਮਨਿੰਦਰ ਕੌਰ, ਡੀ.ਸੀ.ਪੀ. ਸ਼੍ਰੀ ਪਰਮਿੰਦਰ ਸਿੰਘ, ਐਸ.ਡੀ.ਐਮ. ਸ਼੍ਰੀਮਤੀ ਸ਼ੁਭੀ ਆਂਗਰਾ ਅਤੇ ਵੱਖ-ਵੱਖ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦੇ ਵੀ ਮੌਜੂਦ ਸਨ।

 

Government of Punjab CMO Punjab

#ਪੰਜਾਬ_ਸਰਕਾਰ #jalandhar

Leave a Reply

Your email address will not be published. Required fields are marked *