ਖੰਨਾ ਪੁਲਿਸ ਨੇ ਆਪਣੇ ਹੀ ਇੱਕ ਪੁਲਿਸ ਅਧਿਕਾਰੀ ਨੂੰ 10 ਗ੍ਰਾਮ ਹੈਰੋਇਨ ਸਮੇਤ ਕੀਤਾ ਕਾਬੂ 

ਖੰਨਾ ਪੁਲਿਸ ਨੇ ਆਪਣੇ ਹੀ ਇੱਕ ਪੁਲਿਸ ਅਧਿਕਾਰੀ ਨੂੰ 10 ਗ੍ਰਾਮ ਹੈਰੋਇਨ ਸਮੇਤ ਕੀਤਾ ਕਾਬੂ 

ਖੰਨਾ/ਰੋਜ਼ਾਨਾਂ ਰਿਪੋਰਟਰ

ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਲਾਈ ਜਾ ਰਹੀ ਸਖ਼ਤ ਮੁਹਿੰਮ ਦੌਰਾਨ ਖੰਨਾ ਵਿਖੇ ਤਾਇਨਾਤ ਆਪਣੇ ਹੀ ਇੱਕ ਸਿਪਾਹੀ ਨੂੰ 10 ਗ੍ਰਾਮ ਹੈਰੋਇਨ ਸਮੇਤ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ ਹੈ।

ਫੜੇ ਗਏ ਸਿਪਾਹੀ ਦਾ ਨਾਮ ਅਰੁਣ ਸ਼ਰਮਾ ਜੋ ਖੰਨਾ ਵਿਖੇ ਹੀ ਡਿਊਟੀ ‘ਤੇ ਤਾਇਨਾਤ ਸੀ।

ਪੁਲਿਸ ਨੂੰ ਆਪਣੇ ਵਿਭਾਗ ਦੇ ਮੁਲਾਜ਼ਮਾਂ ਦੇ ਨਸ਼ਾ ਤਸਕਰਾਂ ਨਾਲ ਸਬੰਧ ਹੋਣ ਦੀ ਗੁਪਤ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਜਾਲ ਵਿਛਾ ਕੇ ਇਸ ਸਿਪਾਹੀ ਨੂੰ 10 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਉਹ ਖੁਦ ਵੀ ਲੰਬੇ ਸਮੇਂ ਤੋਂ ਨਸ਼ੇ ਦਾ ਸੇਵਨ ਕਰ ਰਿਹਾ ਸੀ ਅਤੇ ਅੱਗੇ ਵੇਚਣ ਦੇ ਕਾਰੋਬਾਰ ਵਿੱਚ ਵੀ ਸ਼ਾਮਲ ਸੀ।

ਮੁਲਜ਼ਮ ਸਿਪਾਹੀ ਖ਼ਿਲਾਫ਼ ਥਾਣਾ ਸਿਟੀ-2 ਖੰਨਾ ਵਿਖੇ NDPS ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਉਸ ਦੇ ਪੂਰੇ ਨਸ਼ਾ ਸਪਲਾਈ ਨੈੱਟਵਰਕਰ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

ਇਸੇ ਕਾਰਵਾਈ ਦੌਰਾਨ ਪੁਲਿਸ ਨੇ ਡਿਊਟੀ ਦੌਰਾਨ ਨਸ਼ੇ ਦੀ ਹਾਲਤ ਵਿੱਚ ਮਿਲੇ ਇੱਕ ਹੋਮ ਗਾਰਡ ਜਵਾਨ (ਪ੍ਰਿੰਸ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ, ਜਿਸ ਦਾ ਡੋਪ ਟੈਸਟ ਪਾਜ਼ੀਟਿਵ ਆਇਆ ਸੀ।

Leave a Reply

Your email address will not be published. Required fields are marked *