ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਘੇ ਅਦਾਕਾਰ ਸ਼੍ਰੀ ਨਾਨਾ ਪਾਟੇਕਰ ਜੀ ਦੇ ਦੇਹਾਂਤ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਸ਼੍ਰੀ ਨਾਨਾ ਪਾਟੇਕਰ ਜੀ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

 PIB Chandigarh/ Rozana Reporter 

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਘੇ ਅਦਾਕਾਰ ਸ਼੍ਰੀ ਨਾਨਾ ਪਾਟੇਕਰ ਜੀ ਦੇ ਦੇਹਾਂਤ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਸ਼੍ਰੀ ਨਾਨਾ ਪਾਟੇਕਰ ਜੀ ਵਰਗੀ ਸ਼ਿੱਦਤ, ਵੱਖਰੀ ਪਛਾਣ ਅਤੇ ਦਮਦਾਰ ਮੌਜੂਦਗੀ ਬਹੁਤ ਘੱਟ ਅਦਾਕਾਰਾਂ ਵਿੱਚ ਦੇਖਣ ਨੂੰ ਮਿਲਦੀ ਹੈ। ਸ਼੍ਰੀ ਮੋਦੀ ਨੇ ਇਸ ਗੱਲ ਦਾ ਜ਼ਿਕਰ ਕੀਤਾ ਕਿ ਉਨ੍ਹਾਂ ਨੇ ਆਪਣੀ ਬਿਹਤਰੀਨ ਅਦਾਕਾਰੀ ਅਤੇ ਰਚਨਾਤਮਕਤਾ ਨਾਲ ਹਰ ਕਿਰਦਾਰ ਵਿੱਚ ਜਾਨ ਪਾ ਦਿੱਤੀ ਅਤੇ ਦਰਸ਼ਕਾਂ ਨੂੰ ਅਜਿਹੇ ਕਿਰਦਾਰ ਦਿੱਤੇ ਜੋ ਪੀੜ੍ਹੀਆਂ ਤੱਕ ਯਾਦ ਰੱਖੇ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਸ਼੍ਰੀ ਪਾਟੇਕਰ ਨੂੰ ਉਨ੍ਹਾਂ ਦੇ ਬੇਬਾਕ ਅਤੇ ਸਪੱਸ਼ਟ ਵਿਚਾਰਾਂ ਲਈ ਵੀ ਓਨਾ ਹੀ ਸਤਿਕਾਰਿਆ ਜਾਂਦਾ ਸੀ, ਕਿਉਂਕਿ ਉਹ ਆਪਣੀ ਗੱਲ ਕਹਿਣ ਤੋਂ ਕਦੇ ਝਿਜਕਦੇ ਨਹੀਂ ਸਨ।

 

ਹਿੰਦੀ ਅਤੇ ਮਰਾਠੀ ਸਿਨੇਮਾ ਵਿੱਚ ਉਨ੍ਹਾਂ ਦੇ ਵੱਡੇ ਯੋਗਦਾਨ ਨੂੰ ਯਾਦ ਕਰਦਿਆਂ, ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਜਾਣ ਨਾਲ ਇੱਕ ਬਹੁਤ ਵੱਡਾ ਘਾਟਾ ਪਿਆ ਹੈ। ਉਨ੍ਹਾਂ ਨੇ ਸ਼੍ਰੀ ਪਾਟੇਕਰ ਦੇ ਪਰਿਵਾਰ, ਦੋਸਤਾਂ ਅਤੇ ਅਣਗਿਣਤ ਪ੍ਰਸ਼ੰਸਕਾਂ ਨਾਲ ਹਮਦਰਦੀ ਪ੍ਰਗਟ ਕੀਤੀ।

 

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਪੋਸਟ ਵਿੱਚ ਸਾਂਝਾ ਕੀਤਾ:

 

“ਸ਼੍ਰੀ ਨਾਨਾ ਪਾਟੇਕਰ ਜੀ ਵਰਗੀ ਸ਼ਿੱਦਤ, ਵੱਖਰੀ ਪਛਾਣ ਅਤੇ ਦਮਦਾਰ ਮੌਜੂਦਗੀ ਬਹੁਤ ਘੱਟ ਅਦਾਕਾਰਾਂ ਵਿੱਚ ਦੇਖਣ ਨੂੰ ਮਿਲਦੀ ਹੈ। ਉਨ੍ਹਾਂ ਨੇ ਆਪਣੀ ਬਿਹਤਰੀਨ ਅਦਾਕਾਰੀ ਅਤੇ ਰਚਨਾਤਮਕਤਾ ਨਾਲ ਹਰ ਕਿਰਦਾਰ ਵਿੱਚ ਜਾਨ ਪਾ ਦਿੱਤੀ ਅਤੇ ਸਾਨੂੰ ਅਜਿਹੇ ਕਿਰਦਾਰ ਦਿੱਤੇ ਜੋ ਪੀੜ੍ਹੀਆਂ ਤੱਕ ਯਾਦ ਰੱਖੇ ਜਾਣਗੇ। ਉਨ੍ਹਾਂ ਨੂੰ ਉਨ੍ਹਾਂ ਦੇ ਬੇਬਾਕ ਅਤੇ ਸਪੱਸ਼ਟ ਵਿਚਾਰਾਂ ਲਈ ਵੀ ਸਤਿਕਾਰਿਆ ਜਾਂਦਾ ਸੀ ਅਤੇ ਉਹ ਆਪਣੀ ਗੱਲ ਕਹਿਣ ਤੋਂ ਕਦੇ ਝਿਜਕਦੇ ਨਹੀਂ ਸਨ।

 

ਹਿੰਦੀ ਅਤੇ ਮਰਾਠੀ ਸਿਨੇਮਾ ਵਿੱਚ ਸ਼੍ਰੀ ਨਾਨਾ ਪਾਟੇਕਰ ਦਾ ਯੋਗਦਾਨ ਬਹੁਤ ਵੱਡਾ ਰਿਹਾ ਹੈ। ਉਨ੍ਹਾਂ ਦੇ ਜਾਣ ਨਾਲ ਇੱਕ ਬਹੁਤ ਵੱਡਾ ਘਾਟਾ ਪਿਆ ਹੈ। ਉਨ੍ਹਾਂ ਦੇ ਪਰਿਵਾਰ, ਦੋਸਤਾਂ ਅਤੇ ਅਣਗਿਣਤ ਪ੍ਰਸ਼ੰਸਕਾਂ ਨਾਲ ਮੇਰੀ ਡੂੰਘੀ ਹਮਦਰਦੀ ਹੈ। ਓਮ ਸ਼ਾਂਤੀ।”

Leave a Reply

Your email address will not be published. Required fields are marked *