ਵਿਧਾਇਕ ਸ਼ੈਰੀ ਕਲਸੀ ਵਲੋਂ ‘ਮਾਨ ਦੇ ਮੁਨਾਫੇ’ ਤਹਿਤ ਪਿੰਡਾਂ ਤੇ ਵਾਰਡਾਂ ਵਿੱਚ ਡੋਰ ਟੂ ਡੋਰ ਕੈਂਪੇਨ ਜਾਰੀ

ਵਿਧਾਇਕ ਸ਼ੈਰੀ ਕਲਸੀ ਵਲੋਂ ‘ਮਾਨ ਦੇ ਮੁਨਾਫੇ’ ਤਹਿਤ ਪਿੰਡਾਂ ਤੇ ਵਾਰਡਾਂ ਵਿੱਚ ਡੋਰ ਟੂ ਡੋਰ ਕੈਂਪੇਨ ਜਾਰੀ

ਪੰਜਾਬ ਸਰਕਾਰ ਨੇ ਲੋਕ ਹਿੱਤ ਵਿੱਚ ਵਿਕਾਸ ਕਾਰਜ ਅਤੇ ਲੋਕ ਭਲਾਈ ਸਕੀਮਾਂ ਲਾਗੂ ਕੀਤੀਆਂ- ਵਿਧਾਇਕ ਸ਼ੈਰੀ ਕਲਸੀ

ਬਟਾਲਾ, 9 ਅਕਤੂਬਰ (ਰੋਜ਼ਾਨਾਂ ਰਿਪੋਰਟਰ   )

 

ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ‘ਮਾਨ ਦੇ ਮੁਨਾਫੇ’ ਮੁਹਿੰਮ ਤਹਿਤ ਪਿੰਡਾਂ ਤੇ ਵਾਰਡਾਂ ਵਿੱਚ ਡੋਰ ਟੂ ਡੋਰ ਕੈਂਪੇਨ ਜਾਰੀ ਹੈ। ਉਨ੍ਹਾਂ ਵਲੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਪਿੰਡ ਅਰਜਨਪੁਰਾ ਵਿਖੇ ਪਹੁੰਚ ਕੇ ਪਿੰਡ ਵਾਸੀਆਂ ਨੂੰ ਮਿਲ ਕੇ ਪੰਜਾਬ ਸਰਕਾਰ ਦੀਆਂ ਯੋਜਨਾਵਾਂ ਤੋਂ ਜਾਣੂੰ ਕਰਵਾਿਆ ਗਿਆ। ਇਸ ਮੌਕੇ ਮਨਦੀਪ ਸਿੰਘ ਗਿੱਲ, ਜ਼ਿਲ੍ਹਾ ਪ੍ਰਧਾਨ ਗੁਰਦਾਸਪੁਰ ਵੀ ਮੌਜੂਦ ਸਨ।

ਪਿੰਡ ਵਾਸੀਆਂ ਨਾਲ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ, ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਵੱਧ ਕੰਮ ਕਰਕੇ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਕਰੀਬ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਵਿਕਾਸ ਤੇ ਲੋਕ ਭਲਾਈ ਦੇ ਕੰਮ ਕੀਤੇ ਹਨ।

 

ਉਨ੍ਹਾਂ ਦੱਸਿਆ ਕਿ ਲੋਕਾਂ ਬਿਜਲੀ ਬਿੱਲਾਂ ਵਿਚ ਰਾਹਤ, ਸਤਿਕਾਰ ਯੋਜਨਾ, ਮਹਿਲਾਵਾਂ ਲਈ ਮੁਫ਼ਤ ਬੱਸ ਸਫ਼ਰ, ਸਿਹਤ ਬੀਮਾ ਕਾਰਡ, ਸਰਕਾਰੀ ਸਕੂਲਾਂ ਵਿਚ ਮੁਫ਼ਤ ਸਿੱਖਿਆ, ਬੁਢਾਪਾ ਪੈਨਸ਼ਨ, ਆਮ ਆਦਮੀ ਕਲੀਨਿਕਾਂ ਵਿਚ ਮੁਫ਼ਤ ਟੈਸਟ ਤੇ ਦਵਾਈਆਂ, ਰਾਸ਼ਨ, ਮੁਫ਼ਤ ਤੀਰਥ ਯਾਤਰਾ, ਖੇਤੀ ਲਈ ਮੁਫ਼ਤ ਬਿਜਲੀ ਅਤੇ ਅਸ਼ੀਰਵਾਦ ਸਕੀਮ ਆਦਿ ਸ਼ਾਮਲ ਹਨ।

ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਪਾਰਟੀ ਦੇ ਅਹੁਦੇਦਾਰ ਅਤੇ ਵਲੰਟੀਅਰ ਵੀ ਘਰ-ਘਰ ਪਹੁੰਚ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਰਕਰ ਹਲਕੇ ਦੇ ਹਰ ਵਾਰਡ ਅਤੇ ਪਿੰਡ ਵਿਚ ਪਹੁੰਚ ਕੇ ਮਾਨ ਦੇ ਮੁਨਾਫਿਆਂ ਤੋਂ ਲੋਕਾਂ ਨੂੰ ਜਾਣੂ ਕਰਵਾ ਰਹੇ ਹਨ।

ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਸਿਰਤੋੜ ਯਤਨ ਕਰੇਗੀ ਅਤੇ ਹਰ ਵਿਕਾਸ ਦੇ ਕੰਮ ਪਾਰਟੀਬਾਜ਼ੀ ਅਤੇ ਬਿਨਾਂ ਕਿਸੇ ਭੇਦ ਭਾਵ ਦੇ ਪਹਿਲਾਂ ਦੀ ਤਰ੍ਹਾਂ ਕੀਤੇ ਜਾਣਗੇ।

ਇਸ ਮੌਕੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਕੀਤੇ ਕੰਮਾਂ ਦੀ ਸ਼ਲਾਘਾ ਕੀਤੀ।

Leave a Reply

Your email address will not be published. Required fields are marked *