Health:36ਵੇਂ ਮਹਾਨ ਕੀਰਤਨ ਦਰਬਾਰ ਦੌਰਾਨ ਮੁਫ਼ਤ ਹੋਮਿਓਪੈਥਿਕ ਮੈਡੀਕਲ ਕੈਂਪ 1500 ਮਰੀਜ਼ਾਂ ਨੂੰ ਦਿੱਤੀਆਂ ਮੁਫ਼ਤ ਦਵਾਈਆਂ

36ਵੇਂ ਮਹਾਨ ਕੀਰਤਨ ਦਰਬਾਰ ਦੌਰਾਨ ਮੁਫ਼ਤ ਹੋਮਿਓਪੈਥਿਕ ਮੈਡੀਕਲ ਕੈਂਪ 1500 ਮਰੀਜ਼ਾਂ ਨੂੰ ਦਿੱਤੀਆਂ ਮੁਫ਼ਤ ਦਵਾਈਆਂ

26 ਸਾਲਾਂ ਤੋਂ ਲਗਾਤਾਰ ਨਿਭਾਈ ਜਾ ਰਹੀ ਹੈ ਹੋਮਿਓਪੈਥਿਕ ਮੈਡੀਕਲ ਸੇਵਾ : ਡਾ. ਹਰਜਿੰਦਰ ਸਿੰਘ ਉਬਰਾਏ

ਹੁਸ਼ਿਆਰਪੁਰ, 12 ਅਕਤੂਬਰ (ਤਰਸੇਮ ਦੀਵਾਨਾ)

ਸਿੱਖ ਵੈਲਫੇਅਰ ਸੁਸਾਇਟੀ ਹੁਸ਼ਿਆਰਪੁਰ ਵੱਲੋਂ ਸੰਤ ਅਨੂਪ ਸਿੰਘ ਦੇ ਸਹਿਯੋਗ ਨਾਲ ਹੁਸ਼ਿਆਰਪੁਰ ਦੀ ਰੋਸ਼ਨ ਗਰਾਉਂਡ ਵਿਖੇ 36ਵਾਂ ਮਹਾਨ ਕੀਰਤਨ ਦਰਬਾਰ ਕਰਵਾਇਆ ਗਿਆ। ਇਸ ਮੌਕੇ ਕੀਰਤਨ ਦਰਬਾਰ ਦੇ ਨਾਲ-ਨਾਲ ਲੋਕ ਸੇਵਾ ਦੀ ਭਾਵਨਾ ਤਹਿਤ : ਡਾ. ਹਰਜਿੰਦਰ ਸਿੰਘ ਉਬਰਾਏ ਵਲੋ ਮੁਫ਼ਤ ਹੋਮਿਓਪੈਥਿਕ ਮੈਡੀਕਲ ਕੈਂਪ ਵੀ ਲਗਾਇਆ ਗਿਆ, ਜਿਸ ਵਿੱਚ ਲਗਭਗ 1500 ਮਰੀਜ਼ਾਂ ਦੀ ਜਾਂਚ ਕਰਨ ਉਪਰੰਤ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਹਰਜਿੰਦਰ ਸਿੰਘ ਉਬਰਾਏ ਨੇ ਦੱਸਿਆ ਕਿ ਇਸ ਮਹਾਨ ਕੀਰਤਨ ਦਰਬਾਰ ਦੌਰਾਨ ਪਿਛਲੇ 26 ਸਾਲਾਂ ਤੋਂ ਲਗਾਤਾਰ ਮੁਫ਼ਤ ਹੋਮਿਓਪੈਥਿਕ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ। ਇਸ ਕੈਂਪ ਦਾ ਮੁੱਖ ਉਦੇਸ਼ ਲੋੜਵੰਦ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਅਤੇ ਉਨ੍ਹਾਂ ਨੂੰ ਮੁਫ਼ਤ ਇਲਾਜ ਤੇ ਦਵਾਈਆਂ ਮੁਹੱਈਆ ਕਰਵਾਉਣਾ ਹੈ। ਉਹਨਾਂ ਦੱਸਿਆ ਕਿ ਇਸ ਕੈਂਪ ਵਿੱਚ ਹਰ ਸਾਲ ਵੱਡੀ ਗਿਣਤੀ ਵਿੱਚ ਮਰੀਜ਼ ਪਹੁੰਚਦੇ ਹਨ ਅਤੇ ਇਸ ਵਾਰ ਵੀ ਕਰੀਬ 1500 ਮਰੀਜ਼ਾਂ ਦੀ ਸਿਹਤ ਜਾਂਚ ਕਰਕੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ।

ਡਾ. ਉਬਰਾਏ ਨੇ ਕੈਂਪ ਨੂੰ ਸਫ਼ਲ ਬਣਾਉਣ ਲਈ ਸਿੱਖ ਵੈਲਫੇਅਰ ਸੁਸਾਇਟੀ ਹੁਸ਼ਿਆਰਪੁਰ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਨੇ ਮੈਡੀਕਲ ਕੈਂਪਾਂ ਦੀ ਦੇਖ-ਰੇਖ ਅਤੇ ਪ੍ਰਬੰਧਾਂ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਕੁਲਵਿੰਦਰ ਸਿੰਘ ਦੇ ਸਹਿਯੋਗ ਦੀ ਵੀ ਸ਼ਲਾਘਾ ਕੀਤੀ।

ਉਨ੍ਹਾਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਕਈ ਸ਼ਖ਼ਸੀਅਤਾਂ ਨੇ ਮੈਡੀਕਲ ਕੈਂਪ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾਇਆ। ਵਿਸ਼ੇਸ਼ ਤੌਰ ’ਤੇ ਗੁਰਦੇਵ ਸਿੰਘ ਮੰਡੀ ਬੋਰਡ ਵਾਲਿਆਂ ਨੇ ਡੇਂਗੂ ਤੋਂ ਬਚਾਅ ਸਬੰਧੀ ਦਵਾਈ ਵੰਡਣ ਦੀ ਸੇਵਾ ਨਿਭਾਈ। ਇਸ ਤੋਂ ਇਲਾਵਾ ਰਮਨਪ੍ਰੀਤ ਸਿੰਘ ਉਬਰਾਏ, ਅਭਿਸ਼ੇਕ ਸਿੰਘ ਅਤੇ ਸੁਮਤ ਠਾਕੁਰ ਨੇ ਮਰੀਜ਼ਾਂ ਨੂੰ ਦਵਾਈਆਂ ਵੰਡਣ ਵਿੱਚ ਸਹਿਯੋਗ ਦਿੱਤਾ।

ਡਾ. ਉਬਰਾਏ ਨੇ ਕਿਹਾ ਕਿ ਅਜਿਹੇ ਸੇਵਾ ਕਾਰਜ ਸਮਾਜ ਦੇ ਲੋੜਵੰਦ ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਦੇ ਨਾਲ-ਨਾਲ ਮਨੁੱਖਤਾ ਦੀ ਸੇਵਾ ਕਰਨ ਦਾ ਸੰਦੇਸ਼ ਵੀ ਦਿੰਦੇ ਹਨ। ਉਨ੍ਹਾਂ ਸਮੂਹ ਸਹਿਯੋਗੀਆਂ ਦਾ ਧੰਨਵਾਦ ਕਰਦਿਆਂ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਲੋਕ ਭਲਾਈ ਕਾਰਜ ਜਾਰੀ ਰੱਖਣ ਦੀ ਭਾਵਨਾ ਪ੍ਰ

ਗਟਾਈ।

Leave a Reply

Your email address will not be published. Required fields are marked *