ਅਮਿਤ ਡੋਗਰਾ ਨੂੰ ਭਾਜਪਾ ਹਿਮਾਚਲੀ ਸੈੱਲ ਦਾ ਸੂਬਾ ਕਨਵੀਨਰ ਬਣਨ ’ਤੇ ਰਾਕੇਸ਼ ਰਾਠੌਰ ਨੇ ਦਿੱਤੀ ਵਧਾਈ

ਅਮਿਤ ਡੋਗਰਾ ਨੂੰ ਭਾਜਪਾ ਹਿਮਾਚਲੀ ਸੈੱਲ ਦਾ ਸੂਬਾ ਕਨਵੀਨਰ ਬਣਨ ’ਤੇ ਰਾਕੇਸ਼ ਰਾਠੌਰ ਨੇ ਦਿੱਤੀ ਵਧਾਈ

ਰਾਕੇਸ਼ ਰਾਠੌਰ ਨੇ ਆਪਣੇ ਨਿਵਾਸ ਸਥਾਨ ’ਤੇ ਸਾਥੀਆਂ ਸਮੇਤ ਪਹੁੰਚੇ ਅਮਿਤ ਡੋਗਰਾ ਦਾ ਮੂੰਹ ਮਿੱਠਾ ਕਰਵਾ ਕੇ ਕੀਤਾ ਸਵਾਗਤ

ਜਲੰਧਰ, 18 ਅਕਤੂਬਰ/ ਸੁਨੀਲ ਕੁਮਾਰ

ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਅਤੇ ਜਲੰਧਰ ਦੇ ਸਾਬਕਾ ਮੇਅਰ ਰਾਕੇਸ਼ ਰਾਠੌਰ ਨੇ ਅਮਿਤ ਡੋਗਰਾ ਨੂੰ ਭਾਜਪਾ ਹਿਮਾਚਲੀ ਸੈੱਲ ਦਾ ਸੂਬਾ ਕਨਵੀਨਰ ਨਿਯੁਕਤ ਹੋਣ ’ਤੇ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਅਮਿਤ ਡੋਗਰਾ ਆਪਣੇ ਸਾਥੀਆਂ ਸਮੇਤ ਰਾਕੇਸ਼ ਰਾਠੌਰ ਦੇ ਨਿਵਾਸ ਸਥਾਨ ’ਤੇ ਪਹੁੰਚੇ, ਜਿੱਥੇ ਰਾਠੌਰ ਨੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾ ਕੇ ਸਵਾਗਤ ਕੀਤਾ ਅਤੇ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਖੁਸ਼ੀ ਪ੍ਰਗਟਾਈ।

 

ਇਸ ਮੌਕੇ ਰਾਕੇਸ਼ ਰਾਠੌਰ ਨੇ ਅਮਿਤ ਡੋਗਰਾ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਨਿਸ਼ਠਾ, ਮਿਹਨਤ ਅਤੇ ਸਮਰਪਣ ਭਾਵਨਾ ਨਾਲ ਨਿਭਾਉਣਗੇ ਅਤੇ ਸੰਗਠਨ ਦੀ ਮਜ਼ਬੂਤੀ ਲਈ ਸਰਗਰਮ ਭੂਮਿਕਾ ਨਿਭਾਉਣਗੇ।

 

ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਵਰਕਰਾਂ ਨੂੰ ਜ਼ਿੰਮੇਵਾਰੀਆਂ ਸੌਂਪਣਾ ਸੰਗਠਨਾਤਮਕ ਕਾਰਜਾਂ ਨੂੰ ਅੱਗੇ ਵਧਾਉਣ ਦੀ ਪ੍ਰਕਿਰਿਆ ਦਾ ਇੱਕ ਅਹਿਮ ਹਿੱਸਾ ਹੈ। ਨਵੀਂ ਜ਼ਿੰਮੇਵਾਰੀ ਦੇ ਨਾਲ ਅਮਿਤ ਡੋਗਰਾ ਨੂੰ ਸਮਾਜ ਦੇ ਵੱਖ-ਵੱਖ ਵਰਗਾਂ ਨਾਲ ਸੰਪਰਕ ਮਜ਼ਬੂਤ ਕਰਨ ਅਤੇ ਸੰਗਠਨਾਤਮਕ ਗਤੀਵਿਧੀਆਂ ਵਿੱਚ ਯੋਗਦਾਨ ਪਾਉਣ ਦਾ ਮੌਕਾ ਮਿਲੇਗਾ।

 

ਇਸ ਮੌਕੇ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਮਨ ਪੱਬੀ, ਸੰਜੀਵ ਮਿੰਟੂ, ਦਵਿੰਦਰ ਮਿੰਟੂ, ਡਾ. ਕੁਲਬੀਰ ਬਨਿਆਲ, ਮਨੀਸ਼ ਵਿਜ, ਭੁਪਿੰਦਰ ਅਨੂ, ਰਾਜਕੁਮਾਰ ਰਾਣਾ, ਵਿਕਾਸ ਸ਼ਰਮਾ, ਹਿਮਾਂਸ਼ੂ ਸ਼ਰਮਾ, ਮਦਨ ਲਾਲ, ਅੰਕਿਤ ਸ਼ਰਮਾ, ਵਿਸ਼ਾਲ, ਰਵੀ ਕੁਮਾਰ, ਭਾਨੂ, ਪੰਡਿਤ ਜੀ ਸਮੇਤ ਹੋਰ ਸਾਥੀ ਵੀ ਮੌਜੂਦ ਸਨ। ਸਾਰਿਆਂ ਨੇ ਅਮਿਤ ਡੋਗਰਾ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।

Leave a Reply

Your email address will not be published. Required fields are marked *