ਜ਼ਿਲ੍ਹਾ ਕੁਆਰਡੀਨੇਟਰ ਡਾ. ਅਰਸ਼ਦੀਪ ਸਿੰਘ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਹਲਕਾ ਪੱਧਰ ‘ਤੇ ਮੀਟਿੰਗ

ਜ਼ਿਲ੍ਹਾ ਕੁਆਰਡੀਨੇਟਰ ਡਾ. ਅਰਸ਼ਦੀਪ ਸਿੰਘ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਹਲਕਾ ਪੱਧਰ ‘ਤੇ ਮੀਟਿੰਗ

ਡਿਪਟੀ ਕਮਿਸ਼ਨਰ ਗੁਰਦਾਸਪੁਰ, ਐੱਸ ਐੱਸ ਪੀ ਬਟਾਲਾ ਅਤੇ ਜ਼ਿਲ੍ਹਾ ਕੁਆਰਡੀਨੇਟਰ ਡਾ.ਅਰਸ਼ਦੀਪ ਸਿੰਘ ਸਮੇਤ ਨਸ਼ਾ ਮੁਕਤੀ ਮੋਰਚਾ ਦੀ ਟੀਮ ਤੇ ਹਲਕਾ ਵਾਸੀਆਂ ਨੇ ਕੀਤੀ ਸ਼ਿਰਕਤ

ਜ਼ਿਲ੍ਹਾ ਗੁਰਦਾਸਪੁਰ ਵਿੱਚ ਡਰੱਗ ਹੌਟਸਪੌਟਸ ਨੂੰ ਜਲਦ ਕੀਤਾ ਜਾਵੇਗਾ ਠੀਕ: ਡਿਪਟੀ ਕਮਿਸ਼ਨਰ ਗੁਰਦਾਸਪੁਰ

ਸਰਕਾਰ, ਪ੍ਰਸ਼ਾਸਨ, ਪੁਲਿਸ ਅਤੇ ਆਮ ਲੋਕਾਂ ਦੇ ਸਾਂਝੇ ਯਤਨਾਂ ਨਾਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਮਜ਼ਬੂਤੀ ਮਿਲੇਗੀ- ਡਾ.ਅਰਸ਼ਦੀਪ ਸਿੰਘ

ਸ੍ਰੀ ਹਰਗੋਬਿੰਦਪੁਰ ਸਾਹਿਬ, 19 ਅਕਤੂਬਰ (ਰੋਜ਼ਾਨਾਂ ਰਿਪੋਰਟਰ )

 

ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਹਲਕਾ ਪੱਧਰ ‘ਤੇ ਮੀਟਿੰਗ ਕੀਤੀ ਗਈ, ਜਿਸ ਵਿੱਚ ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿਤਿਆ ਉੱਪਲ, ਐੱਸ ਐੱਸ ਪੀ ਬਟਾਲਾ ਡਾ. ਮਹਿਤਾਬ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਪ੍ਰੀਤ ਸਿੰਘ ਗਿੱਲ, ਜ਼ਿਲ੍ਹਾ ਕੁਆਰਡੀਨੇਟਰ ਯੁੱਧ ਨਸ਼ਿਆਂ ਵਿਰੁੱਧ ਡਾ. ਅਰਸ਼ਦੀਪ ਸਿੰਘ, ਐੱਸ ਪੀ ਬਟਾਲਾ ਮੈਡਮ ਖੁਸ਼ਬੀਰ ਕੌਰ, ਵਾਈਸ ਕੁਆਰਡੀਨੇਟਰ ਅਨਮੋਲ ਰੰਧਾਵਾ ਸਮੇਤ ਪਿੰਡਾਂ ਦੇ ਸਰਪੰਚਾਂ, ਬਲਾਕ ਪ੍ਰਧਾਨ, ਨਸ਼ਾ ਮੁਕਤੀ ਮੋਰਚਾ ਦੀ ਟੀਮ ਸਮੇਤ ਵੱਡੀ ਗਿਣਤੀ ਲੋਕਾਂ ਸ਼ਿਰਕਤ ਕੀਤੀ।

 

ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਇੱਕ ਪਾਸੇ ਜਾਗਰੂਕਤਾ ਕੈਂਪ ਲਗਾ ਕੇ ਇਸ ਨੂੰ ਲੋਕ ਲਹਿਰ ਬਣਾਉਣ ਦੇ ਯਤਨ ਕੀਤੇ ਜਾ ਰਹੇ ਹਨ, ਉੱਥੇ ਹੀ ਦੂਜੇ ਪਾਸੇ ਨਸ਼ਿਆਂ ਦੀ ਸਮੱਸਿਆ ਨਾਲ ਪ੍ਰਭਾਵਿਤ ਇਲਾਕਿਆਂ ਨੂੰ ਸੁਧਾਰਨ ਲਈ ਵੀ ਠੋਸ ਕਦਮ ਚੁੱਕੇ ਜਾ ਰਹੇ ਹਨ। ਬੇਕਾਰ ਪਈਆਂ ਇਮਾਰਤਾਂ ਨੂੰ ਠੀਕ ਕਰਕੇ ਵਰਤੋਂ ਵਿੱਚ ਲਿਆਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਡਰੱਗ ਹੌਟਸਪੌਟ ਸਥਾਨਾਂ ‘ਤੇ ਪਾਰਕ, ਹਾਈ ਮਾਸਟ ਲਾਈਟਾਂ ਅਤੇ ਸੀ.ਸੀ.ਟੀ.ਵੀ ਕੈਮਰੇ ਆਦਿ ਲਗਾਏ ਜਾਣਗੇ।

 

ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਮੁਖਾਤਿਬ ਹੁੰਦਿਆਂ ਕਿਹਾ ਕਿ ਤੁਸੀਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਾਲ ਜੁੜੇ ਹੋ ਅਤੇ ਇਸੇ ਤਰ੍ਹਾਂ ਸਮੂਹਿਕ ਸਹਿਯੋਗ ਨਾਲ ਨਸ਼ਿਆਂ ਨੂੰ ਠੱਲ੍ਹ ਪਾਈ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਜੋ ਲੋਕ ਕਿਸੇ ਕਾਰਨ ਨਸ਼ਿਆਂ ਦੇ ਜਾਲ ਵਿੱਚ ਫਸ ਗਏ ਹਨ, ਉਨ੍ਹਾਂ ਦਾ ਮੁਫਤ ਇਲਾਜ ਸਰਕਾਰ ਵਲੋਂ ਨਸ਼ਾ ਛੁਡਾਊ ਕੇਂਦਰਾ ਵਿੱਚ ਕਰਵਾਇਆ ਜਾ ਰਿਹਾ ਹੈ। ਨਸ਼ਾ ਛਡਾਉਣ ਦੇ ਨਾਲ ਉਨ੍ਹਾਂ ਦੇ ਮੁੜ ਵਸੇਬੇ ਲਈ ਵੀ ਸਰਕਾਰ ਵਲੋਂ ਉਪਰਾਲੇ ਕੀਤੇ ਜਾ ਰਹੇ ਹਨ। ਇਸ ਲਈ ਨਸ਼ਾ ਪੀੜਤਾਂ ਦਾ ਇਲਾਜ ਕਰਵਾਉਣ ਲਈ ਵੱਧ ਤੋਂ ਵੱਧ ਸਹਿਯੋਗ ਕੀਤਾ ਜਾਵੇ।

 

ਇਸ ਮੌਕੇ ਸੰਬੋਧਨ ਕਰਦਿਆਂ ਐੱਸ ਐੱਸ ਪੀ ਬਟਾਲਾ ਡਾ. ਮਹਿਤਾਬ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਲੋਕਾਂ ਦੇ ਸਾਥ ਨਾਲ ਸਮਾਜਿਕ ਬੁਰਾਈ ਨਸ਼ਿਆਂ ਨੂੰ ਖਤਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵੀ.ਡੀ.ਸੀਜ਼ ਅਤੇ ਵਾਰਡਾਂ ਵਿੱਚ ਗਠਿਤ ਕਮੇਟੀ ਦੇ ਮੈਂਬਰਾਂ ਵਲੋਂ ਪੂਰਨ ਸਹਿਯੋਗ ਦਿੱਤਾ ਜਾ ਰਿਹਾ ਹੈ ਅਤੇ ਬਟਾਲਾ ਪੁਲਿਸ ਵਲੋਂ ਨਸ਼ਾ ਤਸਕਰਾਂ ਖਿਲਾਫ਼ ਸਖਤ ਕਾਰਵਾਈ ਕੀਤੀ ਗਈ ਹੈ।

 

ਇਸ ਮੌਕੇ ਸੰਬੋਧਨ ਕਰਦਿਆ ਡਾ. ਅਰਸ਼ਦੀਪ ਸਿੰਘ, ਜ਼ਿਲ੍ਹਾ ਕੁਆਰਡੀਨੇਟਰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੇ ਦੱਸਿਆ ਕਿ ਉਨ੍ਹਾਂ ਵਲੋਂ ਲਗਾਤਾਰ ਵਿਧਾਨ ਸਭਾ ਹਲਕੇ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਨਸ਼ਿਆਂ ਖਿਲਾਫ਼ ਯੁੱਧ ਲੜਿਆ ਜਾ ਰਿਹਾ ਹੈ ਅਤੇ ਹਲਕਾ ਵਾਸੀਆਂ ਵਲੋਂ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ।

 

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਲਗਾਤਾਰ ਲੋਕਾਂ ਨਾਲ ਰਾਬਤਾ ਬਣਾ ਕੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸਫਲ ਬਣਾਇਆ ਗਿਆ ਹੈ।

 

ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਕਦਮਾਂ ਦਾ ਮੁੱਖ ਉਦੇਸ਼ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣਾ ਅਤੇ ਲੋਕਾਂ ਲਈ ਸੁਰੱਖਿਅਤ ਮਾਹੌਲ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਡਰੱਗ ਹੌਟਸਪੌਟਸ ਨੂੰ ਸੁਧਾਰਨ ਨਾਲ ਇਨ੍ਹਾਂ ਇਲਾਕਿਆਂ ਵਿੱਚ ਗੈਰ-ਸਮਾਜਿਕ ਗਤੀਵਿਧੀਆਂ ਨੂੰ ਰੋਕਣ ਅਤੇ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਮਜ਼ਬੂਤ ਕਰਨ ਵਿੱਚ ਮਦਦ ਮਿਲੇਗੀ।

 

ਉਨ੍ਹਾਂ ਅੱਗੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਅਤੇ ਖੁਸ਼ਹਾਲ ਸੂਬਾ ਬਣਾਉਣ ਲਈ ਲਗਾਤਾਰ ਯਤਨ ਜਾਰੀ ਹਨ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਸਰਕਾਰ, ਪ੍ਰਸ਼ਾਸਨ, ਪੁਲਿਸ ਅਤੇ ਆਮ ਲੋਕਾਂ ਦੇ ਸਾਂਝੇ ਯਤਨਾਂ ਨਾਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਮਜ਼ਬੂਤੀ ਮਿਲੇਗੀ।

Leave a Reply

Your email address will not be published. Required fields are marked *