Sports:ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਨੇ ਅੰਤਰਰਾਸ਼ਟਰੀ ਟੂਰਨਾਮੈਂਟ ਲਈ ਚੱਲ ਰਹੀਆਂ ਤਿਆਰੀਆਂ ਦਾ ਲਿਆ ਜਾਇਜ਼ਾ

Sports:ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਨੇ ਅੰਤਰਰਾਸ਼ਟਰੀ ਟੂਰਨਾਮੈਂਟ ਲਈ ਚੱਲ ਰਹੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਜਲੰਧਰ : ਸੁਨੀਲ ਕੁਮਾਰ

27 ਅਕਤੂਬਰ ਤੋਂ ਜਲੰਧਰ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿਖੇ ਸ਼ੁਰੂ ਹੋਣ ਵਾਲੀ ਵੱਕਾਰੀ ਪੁਰਸ਼ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ 2026 ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ ਹੈ।

ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਨੇ ਇਸ ਅਹਿਮ ਅੰਤਰਰਾਸ਼ਟਰੀ ਟੂਰਨਾਮੈਂਟ ਲਈ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ, ਜਿਸ ਵਿੱਚ ਏਸ਼ੀਆ ਖੇਤਰ ਦੀਆਂ ਚੋਟੀ ਦੀਆਂ ਕੌਮੀ ਟੀਮਾਂ ਵੱਕਾਰੀ ਖਿਤਾਬ ਜਿੱਤਣ ਲਈ ਮੁਕਾਬਲਾ ਕਰਨਗੀਆਂ।

ਸਮੀਖਿਆ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਾਰੇ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਸਬੰਧੀ ਕਾਰਜ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਮੁਕੰਮਲ ਕੀਤੇ ਜਾਣ। ਉਨ੍ਹਾਂ ਨੇ ਖਾਸ ਤੌਰ ‘ਤੇ ਹਾਕੀ ਸਟੇਡੀਅਮ ਦੇ ਨਵੀਨੀਕਰਨ ਨਾਲ ਸਬੰਧਤ ਚੱਲ ਰਹੇ ਸਾਰੇ ਕੰਮਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ, ਤਾਂ ਜੋ ਮੈਚਾਂ ਦੇ ਸ਼ੁਰੂ ਹੋਣ ਤੋਂ ਪਹਿਲਾਂ ਸਾਰੀਆਂ ਤਿਆਰੀਆਂ ਮੁਕੰਮਲ ਕੀਤੀਆਂ ਜਾ ਸਕਣ।

ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵਿਸ਼ਵ ਖੇਡ ਪ੍ਰੋਟੋਕੋਲ ਦੀ ਸਖ਼ਤੀ ਨਾਲ ਪਾਲਣਾ ਕਰਦੇ ਹੋਏ ਇਸ ਅੰਤਰਰਾਸ਼ਟਰੀ ਖੇਡ ਸਮਾਗਮ ਨੂੰ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਕਰਵਾਉਣ ਲਈ ਪੂਰੀ ਤਰ੍ਹਾਂ ਸਮਰਪਿਤ ਹੈ।

 

Government of Punjab

#jalandhar #DistrictAdministration

Leave a Reply

Your email address will not be published. Required fields are marked *