# *ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਦਰਜਨਾਂ ਨੌਜਵਾਨਾਂ ਨੇ ਫੜਿਆ ਭਾਜਪਾ ਦਾ ਕਮਲ: ਅਸ਼ੋਕ ਸਰੀਨ ਹਿਕੀ*
**ਅਮਿਤ ਸ਼ਾਹ ਦੀ ਨਸ਼ਾ ਮੁਕਤ ਪੰਜਾਬ ਦੀ ਹੁੰਕਾਰ ਨਾਲ ਨੌਜਵਾਨਾਂ ਵਿੱਚ ਜਾਗੀ ਨਵੀਂ ਉਮੀਦ, ਭਾਜਪਾ ਨਾਲ ਜੁੜ ਕੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣ ਦਾ ਲਿਆ ਸੰਕਲਪ**

**ਜਲੰਧਰ, 21 ਅਕਤੂਬਰ: ਸੁਨੀਲ ਕੁਮਾਰ
ਭਾਰਤੀ ਜਨਤਾ ਪਾਰਟੀ ਜਲੰਧਰ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿਕੀ ਦੀ ਪ੍ਰਧਾਨਗੀ ਅਤੇ ਭਾਜਪਾ ਆਗੂ ਆਰਤੀ ਰਾਜਪੂਤ ਦੀ ਅਗਵਾਈ ਹੇਠ ਅੱਜ ਸਥਾਨਕ ਭਾਜਪਾ ਦਫ਼ਤਰ ਵਿਖੇ ਕਰਵਾਏ ਗਏ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਦਰਜਨਾਂ ਨੌਜਵਾਨਾਂ ਨੇ ਭਾਜਪਾ ਦਾ ਪੱਲਾ ਫੜਿਆ। ਇਸ ਮੌਕੇ ਪਾਰਟੀ ਅਹੁਦੇਦਾਰਾਂ ਨੇ ਨਵੇਂ ਮੈਂਬਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਸੰਗਠਨ ਵਿੱਚ ਪੂਰਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿੱਤਾ।
ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਰਾਜੇਸ਼ ਕਪੂਰ, ਦਵਿੰਦਰ ਭਾਰਦਵਾਜ, ਮਨੀਸ਼ ਵਿਜ, ਰਿਸ਼ਭ ਬਹਿਲ, ਦਿਨੇਸ਼ ਮਹਿੰਦਰੂ, ਤਰੁਣ ਛਾਬੜਾ, ਮੁਨੀਸ਼ ਬਲ, ਅਨੁਜ ਸ਼ਾਰਦਾ, ਗੋਪਾਲ ਕਿਸ਼ਨ ਸੋਨੀ, ਰਾਘਵ ਜੋਤੀ, ਮਨਹਰ ਪਸ਼ਾਨ ਅਤੇ ਸ਼ਾਮ ਸ਼ਰਮਾ ਸਮੇਤ ਹੋਰ ਭਾਜਪਾ ਅਹੁਦੇਦਾਰ ਮੌਜੂਦ ਸਨ।
ਅਸ਼ੋਕ ਸਰੀਨ ਹਿਕੀ ਨੇ ਕਿਹਾ ਕਿ ਪੰਜਾਬ ਦਾ ਨੌਜਵਾਨ ਅੱਜ ਨਸ਼ਿਆਂ, ਬੇਰੁਜ਼ਗਾਰੀ ਅਤੇ ਅਸੁਰੱਖਿਅਤ ਮਾਹੌਲ ਵਰਗੀਆਂ ਗੰਭੀਰ ਚੁਣੌਤੀਆਂ ਤੋਂ ਮੁਕਤੀ ਚਾਹੁੰਦਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਸੰਕਲਪ ਨੂੰ ਲੈ ਕੇ ਉਠਾਈ ਗਈ ਆਵਾਜ਼ ਨੇ ਨੌਜਵਾਨਾਂ ਵਿੱਚ ਇਸ ਮੁੱਦੇ ’ਤੇ ਨਵੀਂ ਚਰਚਾ ਅਤੇ ਉਮੀਦ ਪੈਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਆਪਣੇ ਭਵਿੱਖ, ਰੁਜ਼ਗਾਰ ਅਤੇ ਸੁਰੱਖਿਆ ਨੂੰ ਲੈ ਕੇ ਚਿੰਤਤ ਹਨ ਅਤੇ ਪੰਜਾਬ ਨੂੰ ਇਨ੍ਹਾਂ ਸਮੱਸਿਆਵਾਂ ਵਿੱਚੋਂ ਬਾਹਰ ਕੱਢਣ ਲਈ ਠੋਸ ਕਾਰਵਾਈ ਚਾਹੁੰਦੇ ਹਨ।
ਅਸ਼ੋਕ ਸਰੀਨ ਹਿਕੀ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਗ੍ਰਿਫ਼ਤ ਤੋਂ ਬਚਾਉਣਾ ਅਤੇ ਉਸ ਨੂੰ ਰੁਜ਼ਗਾਰ, ਸਿੱਖਿਆ ਤੇ ਵਿਕਾਸ ਦੇ ਮੌਕੇ ਮੁਹੱਈਆ ਕਰਵਾਉਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਨਸ਼ਿਆਂ ਦੀ ਸਮੱਸਿਆ ’ਤੇ ਪ੍ਰਭਾਵਸ਼ਾਲੀ ਕਾਬੂ ਪਾਉਣ ਵਿੱਚ ਉਮੀਦ ਮੁਤਾਬਕ ਨਤੀਜੇ ਦੇਣ ਵਿੱਚ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਐਲਾਨਾਂ ਨਾਲ ਪੰਜਾਬ ਦੀ ਤਸਵੀਰ ਨਹੀਂ ਬਦਲੇਗੀ, ਸਗੋਂ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ, ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਕਾਨੂੰਨ-ਵਿਵਸਥਾ ਵਿੱਚ ਸੁਧਾਰ ਲਈ ਠੋਸ ਕਦਮ ਚੁੱਕਣੇ ਪੈਣਗੇ।
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਨੌਜਵਾਨ ਭਾਜਪਾ ਨਾਲ ਜੁੜ ਰਹੇ ਹਨ। ਭਾਜਪਾ ਦਾ ਉਦੇਸ਼ ਨੌਜਵਾਨਾਂ ਨੂੰ ਸੰਗਠਨ ਨਾਲ ਜੋੜ ਕੇ ਉਨ੍ਹਾਂ ਦੀ ਊਰਜਾ ਨੂੰ ਸਮਾਜ ਸੇਵਾ, ਰਾਸ਼ਟਰ ਨਿਰਮਾਣ ਅਤੇ ਪੰਜਾਬ ਦੇ ਵਿਕਾਸ ਦੇ ਕਾਰਜਾਂ ਵਿੱਚ ਲਗਾਉਣਾ ਹੈ। ਉਨ੍ਹਾਂ ਨਵੇਂ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਲੋਕ ਹਿੱਤ ਦੇ ਮੁੱਦਿਆਂ ਨੂੰ ਮਜ਼ਬੂਤੀ ਨਾਲ ਉਠਾਉਣ ਅਤੇ ਪੰਜਾਬ ਨੂੰ ਨਸ਼ਾ ਮੁਕਤ, ਸੁਰੱਖਿਅਤ ਤੇ ਵਿਕਾਸਸ਼ੀਲ ਬਣਾਉਣ ਦੇ ਯਤਨਾਂ ਵਿੱਚ ਆਪਣੀ ਭੂਮਿਕਾ ਨਿਭਾਉਣ।
ਇਸੇ ਦੌਰਾਨ ਭਾਜਪਾ ਆਗੂ ਆਰਤੀ ਰਾਜਪੂਤ ਨੇ ਸਾਰੇ ਨਵੇਂ ਮੈਂਬਰਾਂ ਦਾ ਭਾਜਪਾ ਪਰਿਵਾਰ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਵਿੱਚ ਨੌਜਵਾਨਾਂ ਦੀ ਸ਼ਮੂਲੀਅਤ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਵਿੱਚ ਅਹਿਮ ਯੋਗਦਾਨ ਪਾਵੇਗੀ। ਉਨ੍ਹਾਂ ਕਿਹਾ ਕਿ ਭਾਜਪਾ ਵਰਕਰ ਲੋਕਾਂ ਦੇ ਮੁੱਦਿਆਂ ਨੂੰ ਲੈ ਕੇ ਲਗਾਤਾਰ ਸਰਗਰਮ ਰਹਿਣਗੇ ਅਤੇ ਪੰਜਾਬ ਦੇ ਬਿਹਤਰ ਭਵਿੱਖ ਲਈ ਆਪਣੀ ਆਵਾਜ਼ ਬੁਲੰਦ ਕਰਦੇ ਰਹਿਣਗੇ।
### **ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਨੌਜਵਾਨ**
ਅੱਜ ਭਾਜਪਾ ਦਫ਼ਤਰ ਵਿਖੇ ਅਸ਼ਵਨੀ ਕੁਮਾਰ, ਵਰਿੰਦਰ ਅੰਗੁਰਾਲ, ਅਨਿਲ ਬਜਾਜ, ਦਿਨੇਸ਼ ਮਹਿਤਾ, ਅਮਿਤ ਸ਼ਰਮਾ, ਆਯੂਸ਼ ਤਿਵਾੜੀ, ਪੰਕਜ ਚੋਟਾਲਾ, ਅਮਿਤ ਸ਼ਰਮਾ, ਮੁਨੀਸ਼ ਸਹਿਜਪਾਲ, ਵਿਸ਼ਾਲ ਚੋਪੜਾ, ਪੰਕਜ ਚਾਵਲਾ, ਪ੍ਰੇਮ, ਮਨੋਜ ਦੁੱਗਲ, ਮਿਲਨ, ਸ਼ੁਭਮ, ਅਰੁਣ, ਲਵ, ਅਰਜੁਨ ਵਰਮਾ, ਰਾਹੁਲ ਚੋਪੜਾ, ਗੋਲਡੀ, ਦੇਸਰਾਜ, ਬੌਬੀ, ਸਾਜਨ, ਆਰਤੀ ਕਪੂਰ, ਚੰਦਰ ਦੁੱਗਲ, ਦੀਆ, ਪ੍ਰਬਲ ਉੱਪਲ, ਚੇਤਨ ਦੁੱਗਲ, ਕ੍ਰਿਸ਼ ਸੂਰੀ, ਰਜਤ ਗਿੱਲ, ਪਲਕ ਕਪੂਰ, ਅਮਨਦੀਪ ਕੌਰ ਅਤੇ ਜਤਿਨ ਹਾਂਡਾ ਆਦਿ ਨੇ ਭਾਜਪਾ ਦੀ ਮੈਂਬਰਸ਼ਿਪ ਗ੍ਰਹਿਣ ਕੀਤੀ।

**ਕੈਪਸ਼ਨ:** ਭਾਜਪਾ ਦੇ ਮੰਡਲ ਪ੍ਰਧਾਨਾਂ ਦੀ ਮੌਜੂਦਗੀ ਵਿੱਚ ਨੌਜਵਾਨਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਉਂਦੇ ਹੋਏ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿਕੀ, ਰਾਜੇਸ਼ ਕਪੂਰ, ਦਵਿੰਦਰ ਭਾਰਦਵਾਜ, ਮਨੀਸ਼ ਵਿਜ, ਆਰਤੀ ਰਾਜਪੂਤ ਅਤੇ ਹੋਰ ਭਾਜਪਾ ਆਗੂ।
