ਸਕਾਲਰਸ਼ਿਪ ਲਈ ਖਿਡਾਰੀ 15 ਨਵੰਬਰ ਤੱਕ ਕਰਨ ਆਨਲਾਈਨ ਅਪਲਾਈ
ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ: ਰੋਜ਼ਾਨਾਂ ਰਿਪੋਰਟਰ

ਖੇਡ ਵਿਭਾਗ ਵੱਲੋਂ ਸਪੋਰਟਸ ਪਾਲਿਸੀ-2023 ਅਨੁਸਾਰ ‘ਓਲੰਪੀਅਨ ਬਲਬੀਰ ਸਿੰਘ ਸੀਨੀਅਰ ਸਕਾਲਰਸ਼ਿਪ ਸਕੀਮ’ ਤਹਿਤ ਸਾਲ 2025-26 ਲਈ ਯੋਗ ਖਿਡਾਰੀਆਂ ਤੋਂ ਆਨਲਾਈਨ ਬਿਨੈ-ਪੱਤਰ ਮੰਗੇ ਗਏ ਹਨ।
ਜ਼ਿਲ੍ਹਾ ਖੇਡ ਅਫ਼ਸਰ ਸ੍ਰੀਮਤੀ ਅਨਿੰਦਰਵੀਰ ਕੌਰ ਬਰਾੜ ਨੇ ਦੱਸਿਆ ਕਿ 1 ਅਪ੍ਰੈਲ 2025 ਤੋਂ 31 ਮਾਰਚ 2026 ਦੌਰਾਨ ਹੋਈਆਂ ਜੂਨੀਅਰ, ਸੀਨੀਅਰ ਨੈਸ਼ਨਲ ਚੈਂਪੀਅਨਸ਼ਿਪਾਂ ਅਤੇ ਨੈਸ਼ਨਲ ਖੇਡਾਂ ‘ਚ ਤਮਗੇ ਜਿੱਤਣ ਵਾਲੇ ਪੰਜਾਬ ਦੇ ਖਿਡਾਰੀ ਇਸ ਸਕਾਲਰਸ਼ਿਪ ਦੇ ਯੋਗ ਹਨ।
ਉਨ੍ਹਾਂ ਦੱਸਿਆ ਕਿ ਖਿਡਾਰੀ ਨਿਰਧਾਰਤ ਪ੍ਰੋਫਾਰਮੇ ਅਨੁਸਾਰ 15 ਨਵੰਬਰ ਤੱਕ ਵਿਭਾਗੀ ਪੋਰਟਲ sports.punjab.gov.in ‘ਤੇ ਆਨਲਾਈਨ ਅਪਲਾਈ ਕਰ ਸਕਦੇ ਹਨ ਅਤੇ ਸਿਰਫ਼ ਇਸੇ ਪੋਰਟਲ ਰਾਹੀਂ ਆਈਆਂ ਅਰਜ਼ੀਆਂ ਹੀ ਵਿਚਾਰੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਆਨਲਾਈਨ ਅਪਲਾਈ ਕਰਨ ਸਮੇਂ ਕਿਸੇ ਮੁਸ਼ਕਿਲ ਦੀ ਸੂਰਤ ‘ਚ ਦਫ਼ਤਰ ਜ਼ਿਲ੍ਹਾ ਖੇਡ ਅਫ਼ਸਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
