ਨਸ਼ਾ ਪ੍ਰਭਾਵਿਤ ਪਿੰਡ ਖੁਖਰੈਣ ਵਿੱਚ ਕੈਮਿਸਟ ਦੀ ਦੁਕਾਨ ਦੀ ਅਚਨਚੇਤ ਜਾਂਚ, ਲਾਇਸੈਂਸ ਦੀ ਮਿਆਦ ਖ਼ਤਮ ਮਿਲੀ

ਨਸ਼ਾ ਪ੍ਰਭਾਵਿਤ ਪਿੰਡ ਖੁਖਰੈਣ ਵਿੱਚ ਕੈਮਿਸਟ ਦੀ ਦੁਕਾਨ ਦੀ ਅਚਨਚੇਤ ਜਾਂਚ, ਲਾਇਸੈਂਸ ਦੀ ਮਿਆਦ ਖ਼ਤਮ ਮਿਲੀ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਾਂਝੀ ਜਾਂਚ ਦੌਰਾਨ ਪ੍ਰੀਗਾਬਾਲਿਨ ਦਵਾਈ ਜ਼ਬਤ

 

ਕਪੂਰਥਲਾ, 22 ਅਕਤੂਬਰ: ਸੁਨੀਲ ਕੁਮਾਰ

ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਖ਼ਿਲਾਫ਼ ਕਾਰਵਾਈ ਨੂੰ ਹੋਰ ਤੇਜ਼ ਕਰਦਿਆਂ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੀ ਸਾਂਝੀ ਟੀਮ ਵੱਲੋਂ ਅੱਜ ਨਸ਼ਾ ਪ੍ਰਭਾਵਿਤ ਪਿੰਡ ਖੁਖਰੈਣ ਵਿਖੇ ਸਥਿਤ ਸੁਖਵੀਰ ਮੈਡੀਕਲ ਹਾਲ ਦੀ ਅਚਨਚੇਤ ਜਾਂਚ ਕੀਤੀ ਗਈ। ਇਸ ਜਾਂਚ ਦੀ ਅਗਵਾਈ ਐਸ.ਡੀ.ਐਮ. ਮੇਜਰ ਡਾ. ਇਰਵਿਨ ਕੌਰ ਅਤੇ ਡੀ.ਐਸ.ਪੀ. ਮੇਜਰ ਡਾ. ਸ਼ੀਤਲ ਸਿੰਘ ਨੇ ਕੀਤੀ।

ਜਾਂਚ ਦੌਰਾਨ ਮੈਡੀਕਲ ਹਾਲ ਦਾ ਲਾਇਸੈਂਸ ਮਿਆਦ ਪੁੱਗਿਆ ਹੋਇਆ ਪਾਇਆ ਗਿਆ ਅਤੇ ਦੁਕਾਨ ਵਿੱਚੋਂ ਪ੍ਰੀਗਾਬਾਲਿਨ ਦਵਾਈ ਜ਼ਬਤ ਕੀਤੀ ਗਈ। ਇਹ ਜਾਂਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਦੇ ਨੈੱਟਵਰਕ ਨੂੰ ਤੋੜਨ, ਦਵਾਈਆਂ ਦੀ ਦੁਰਵਰਤੋਂ ਨੂੰ ਰੋਕਣ ਅਤੇ ਨਸ਼ਿਆਂ ਦੀ ਸਮੱਸਿਆ ਨੂੰ ਹੱਲਾਸ਼ੇਰੀ ਦੇਣ ਵਾਲੀਆਂ ਗਤੀਵਿਧੀਆਂ ਖ਼ਿਲਾਫ਼ ਸਖ਼ਤ ਕਾਰਵਾਈ ਯਕੀਨੀ ਬਣਾਉਣ ਲਈ ਕੀਤੇ ਜਾ ਰਹੇ ਲਗਾਤਾਰ ਯਤਨਾਂ ਦਾ ਹਿੱਸਾ ਸੀ।

ਉਨ੍ਹਾਂ ਕਿਹਾ ਕਿ ਨਸ਼ਾ ਪ੍ਰਭਾਵਿਤ ਪਿੰਡਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਨਸ਼ਿਆਂ ਦੀ ਅਲਾਮਤ ਨੂੰ ਠੱਲ੍ਹ ਪਾਉਣ ਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਬਚਾਉਣ ਲਈ ਵੱਖ-ਵੱਖ ਵਿਭਾਗਾਂ ਵੱਲੋਂ ਆਪਸੀ ਤਾਲਮੇਲ ਨਾਲ ਕਾਰਵਾਈ ਕੀਤੀ ਜਾ ਰਹੀ ਹੈ।

ਉਨ੍ਹਾਂ ਅੱਗੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਦਵਾਈਆਂ ਦੀ ਵਿਕਰੀ ਸਿਰਫ਼ ਨਿਰਧਾਰਤ ਨਿਯਮਾਂ ਅਤੇ ਕਾਨੂੰਨੀ ਪ੍ਰਬੰਧਾਂ ਅਨੁਸਾਰ ਹੀ ਕੀਤੀ ਜਾਵੇ।

Leave a Reply

Your email address will not be published. Required fields are marked *