ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਸਬੰਧੀ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ਼ੇਯਾਂਸੀ ਜੈਨ ਨੇ ਸਿਆਸੀ ਪਾਰਟੀਆਂ ਨਾਲ ਕੀਤੀ ਮੀਟਿੰਗ* *24 ਅਕਤੂਬਰ ਨੂੰ ਲੁਧਿਆਣਾ ਜ਼ਿਲ੍ਹੇ ਦੇ ਪੋਲਿੰਗ ਸਟੇਸ਼ਨਾਂ ’ਤੇ ਸ਼ਾਮ 3 ਤੋਂ 5 ਵਜੇ ਤੱਕ ਲੱਗਣਗੇ ਵੋਟ ਰਜਿਸਟ੍ਰੇਸ਼ਨ ਲਈ ਵਿਸ਼ੇਸ਼ ਕੈਂਪ : ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ਼ੇਯਾਂਸੀ ਜੈਨ*

*ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਸਬੰਧੀ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ਼ੇਯਾਂਸੀ ਜੈਨ ਨੇ ਸਿਆਸੀ ਪਾਰਟੀਆਂ ਨਾਲ ਕੀਤੀ ਮੀਟਿੰਗ*

*24 ਅਕਤੂਬਰ ਨੂੰ ਲੁਧਿਆਣਾ ਜ਼ਿਲ੍ਹੇ ਦੇ ਪੋਲਿੰਗ ਸਟੇਸ਼ਨਾਂ ’ਤੇ ਸ਼ਾਮ 3 ਤੋਂ 5 ਵਜੇ ਤੱਕ ਲੱਗਣਗੇ ਵੋਟ ਰਜਿਸਟ੍ਰੇਸ਼ਨ ਲਈ ਵਿਸ਼ੇਸ਼ ਕੈਂਪ : ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ਼ੇਯਾਂਸੀ ਜੈਨ*

ਲੁਧਿਆਣਾ, 23 ਅਕਤੂਬਰ: ਰੋਜ਼ਾਨਾਂ ਰਿਪੋਰਟਰ

 

ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 1 ਜਨਵਰੀ, 2027 ਦੇ ਆਧਾਰ ’ਤੇ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਸਬੰਧੀ ਜਾਰੀ ਸ਼ਡਿਊਲ ਤਹਿਤ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸ਼ੇਯਾਂਸੀ ਜੈਨ, ਆਈ.ਏ.ਐਸ. ਵੱਲੋਂ ਜ਼ਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਦੀ ਪ੍ਰਕਿਰਿਆ ਅਤੇ ਇਸ ਤੋਂ ਬਾਅਦ ਹੋਈਆਂ ਤਬਦੀਲੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

 

ਸ਼ੇਯਾਂਸੀ ਜੈਨ ਨੇ ਦੱਸਿਆ ਕਿ ਵੋਟਰਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਕੀਤੀ ਗਈ ਹੈ। ਇਸ ਉਪਰੰਤ ਜ਼ਿਲ੍ਹੇ ਵਿੱਚ ਕੁੱਲ ਪੋਲਿੰਗ ਸਟੇਸ਼ਨਾਂ ਦੀ ਗਿਣਤੀ 3,033 ਹੋ ਗਈ ਹੈ। ਵਿਧਾਨ ਸਭਾ ਹਲਕਾ ਖੰਨਾ ਵਿੱਚ 198, ਸਮਰਾਲਾ ਵਿੱਚ 230, ਸਾਹਨੇਵਾਲ ਵਿੱਚ 310, ਲੁਧਿਆਣਾ ਪੂਰਬੀ ਵਿੱਚ 235, ਲੁਧਿਆਣਾ ਦੱਖਣੀ ਵਿੱਚ 178, ਆਤਮ ਨਗਰ ਵਿੱਚ 170, ਲੁਧਿਆਣਾ ਕੇਂਦਰੀ ਵਿੱਚ 178, ਲੁਧਿਆਣਾ ਪੱਛਮੀ ਵਿੱਚ 192, ਲੁਧਿਆਣਾ ਉੱਤਰੀ ਵਿੱਚ 207, ਗਿੱਲ (ਅ.ਜ.) ਵਿੱਚ 310, ਪਾਇਲ (ਅ.ਜ.) ਵਿੱਚ 210, ਦਾਖਾ ਵਿੱਚ 223, ਰਾਏਕੋਟ (ਅ.ਜ.) ਵਿੱਚ 188 ਅਤੇ ਜਗਰਾਓਂ (ਅ.ਜ.) ਵਿੱਚ 204 ਪੋਲਿੰਗ ਸਟੇਸ਼ਨ ਹੋਣਗੇ।

 

ਉਨ੍ਹਾਂ ਦੱਸਿਆ ਕਿ 12 ਨਵੰਬਰ, 2026 ਨੂੰ ਡਰਾਫਟ ਵੋਟਰ ਸੂਚੀ ਪ੍ਰਕਾਸ਼ਿਤ ਕੀਤੀ ਜਾਵੇਗੀ। ਇਸ ਤੋਂ ਬਾਅਦ 12 ਨਵੰਬਰ ਤੋਂ 11 ਦਸੰਬਰ, 2026 ਤੱਕ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ, ਜਦਕਿ ਇਨ੍ਹਾਂ ਦਾ ਨਿਪਟਾਰਾ 28 ਦਸੰਬਰ, 2026 ਤੱਕ ਕੀਤਾ ਜਾਵੇਗਾ। ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 4 ਜਨਵਰੀ, 2027 ਨੂੰ ਹੋਵੇਗੀ।

 

ਉਨ੍ਹਾਂ ਕਿਹਾ ਕਿ 1 ਜਨਵਰੀ, 2027 ਨੂੰ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਯੋਗ ਨਾਗਰਿਕ ਵੋਟਰ ਵਜੋਂ ਆਪਣਾ ਨਾਮ ਦਰਜ ਕਰਵਾਉਣ ਲਈ ਫਾਰਮ ਨੰਬਰ 6 ਜਾਂ 6-ਏ ਭਰ ਸਕਦੇ ਹਨ। ਇਸ ਸਬੰਧੀ 12 ਨਵੰਬਰ ਤੋਂ 11 ਦਸੰਬਰ, 2026 ਤੱਕ ਬੂਥ ਲੈਵਲ ਅਫ਼ਸਰ (ਬੀ.ਐੱਲ.ਓ.), ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਜਾਂ ਜ਼ਿਲ੍ਹਾ ਚੋਣ ਦਫ਼ਤਰ ਵਿਖੇ ਅਰਜ਼ੀ ਦਿੱਤੀ ਜਾ ਸਕਦੀ ਹੈ। ਇਸ ਤੋਂ ਇਲਾਵਾ voters.eci.gov.in ਪੋਰਟਲ ਜਾਂ ECINet ਐਪ ਰਾਹੀਂ ਆਨਲਾਈਨ ਅਰਜ਼ੀ ਵੀ ਜਮ੍ਹਾਂ ਕਰਵਾਈ ਜਾ ਸਕਦੀ ਹੈ। ਪਹਿਲਾਂ ਦਰਜ ਵੋਟ ਕਟਵਾਉਣ ਲਈ ਫਾਰਮ ਨੰਬਰ 7 ਅਤੇ ਵੋਟਰ ਸੂਚੀ ਵਿੱਚ ਵੇਰਵਿਆਂ ਦੀ ਸੋਧ ਜਾਂ ਪਤਾ ਬਦਲਣ ਲਈ ਫਾਰਮ ਨੰਬਰ 8 ਭਰਿਆ ਜਾ ਸਕਦਾ ਹੈ।

 

ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ 24 ਅਕਤੂਬਰ ਨੂੰ ਸ਼ਾਮ 3 ਵਜੇ ਤੋਂ 5 ਵਜੇ ਤੱਕ ਪੋਲਿੰਗ ਸਟੇਸ਼ਨਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ, ਜਿੱਥੇ ਬੀ.ਐੱਲ.ਓਜ਼ ਹਾਜ਼ਰ ਰਹਿ ਕੇ ਵੋਟਰਾਂ ਨੂੰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨਗੇ। ਉਨ੍ਹਾਂ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਕੈਂਪਾਂ ਦਾ ਲਾਭ ਲੈਣ ਅਤੇ ਵੋਟਰ ਸੂਚੀ ਵਿੱਚ ਆਪਣੇ ਨਾਮ ਤੇ ਵੇਰਵਿਆਂ ਦੀ ਜਾਂਚ ਜ਼ਰੂਰ ਕਰਨ।

 

ਮੀਟਿੰਗ ਵਿੱਚ ਤਹਿਸੀਲਦਾਰ ਚੋਣਾਂ ਲੁਧਿਆਣਾ ਸ੍ਰੀ ਰਾਜਨ ਢੱਲ ਤੋਂ ਇਲਾਵਾ ਆਮ ਆਦਮੀ ਪਾਰਟੀ, ਇੰਡੀਅਨ ਨੈਸ਼ਨਲ ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਭਾਰਤੀ ਜਨਤਾ ਪਾਰਟੀ, ਬਹੁਜਨ ਸਮਾਜ ਪਾਰਟੀ ਅਤੇ ਹੋਰ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਹਾਜ਼ਰ ਸਨ।

 

—–

Leave a Reply

Your email address will not be published. Required fields are marked *