ਜਲੰਧਰ : ਸ਼ਾਨਦਾਰ ‘ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ-2026’ ਅੱਜ ਜਲੰਧਰ ਪਹੁੰਚ ਗਈ।
ਜਲੰਧਰ/ ਸੁਨੀਲ ਕੁਮਾਰ

ਜਲੰਧਰ ਪਹੁੰਚਣ ’ਤੇ ਟਰਾਫ਼ੀ ਦਾ ਪ੍ਰਧਾਨ ਹਾਕੀ ਪੰਜਾਬ ਸ਼੍ਰੀ ਨਿਤਿਨ ਕੋਹਲੀ, ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ, ਪੁਲਿਸ ਕਮਿਸ਼ਨਰ ਸ਼੍ਰੀ ਸਤਿੰਦਰ ਸਿੰਘ ਅਤੇ ਹਾਕੀ ਓਲੰਪੀਅਨ ਸ਼੍ਰੀ ਹਰਪ੍ਰੀਤ ਸਿੰਘ ਮੰਡੇਰ ਤੇ ਸ਼੍ਰੀ ਬਲਜੀਤ ਸਿੰਘ ਢਿਲੋਂ ਅਤੇ ਅੰਤਰਰਾਸ਼ਟਰੀ ਹਾਕੀ ਖਿਡਾਰੀ ਸ਼੍ਰੀ ਜਗਦੀਪ ਸਿੰਘ ਤੇ ਵੱਡੀ ਗਿਣਤੀ ਵਿੱਚ ਖੇਡ ਪ੍ਰੇਮੀਆਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ।
18 ਅਕਤੂਬਰ ਨੂੰ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਇੰਟਰਨੈਸ਼ਨਲ ਹਾਕੀ ਸਟੇਡੀਅਮ, ਫੇਜ਼-10, ਮੋਹਾਲੀ ਤੋਂ ਸ਼ੁਰੂ ਹੋਇਆ ਇਹ ਟਰਾਫੀ ਟੂਰ ਹਾਕੀ ਦੀ ਖੇਡ ਨਾਲ ਜੁੜੇ ਵੱਖ-ਵੱਖ ਸ਼ਹਿਰਾਂ ਅਤੇ ਕਸਬਿਆਂ ਵਿੱਚੋਂ ਲੰਘਿਆ।
ਹਫ਼ਤਾ ਭਰ ਚੱਲੇ ਇਸ ਟੂਰ ਦੌਰਾਨ ਟਰਾਫ਼ੀ ਦਾ ਹਾਕੀ ਦੇ ਮਹਾਨ ਖਿਡਾਰੀਆਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ।
ਪੰਜਾਬ ਦੇ ਟੂਰ ਦੌਰਾਨ ਹਾਕੀ ਪ੍ਰੇਮੀਆਂ ਵਿੱਚ ਇਸ ਸ਼ਾਨਦਾਰ ਟਰਾਫ਼ੀ ਦੀ ਇਕ ਝਲਕ ਪਾਉਣ ਲਈ ਬਹੁਤ ਉਤਸ਼ਾਹ ਦੇਖਣ ਨੂੰ ਮਿਲਿਆ, ਜਿਸ ਦੇ ਲਈ ਛੇ ਟੀਮਾਂ ਮੇਜ਼ਬਾਨ ਭਾਰਤ, ਜਾਪਾਨ, ਦੱਖਣੀ ਕੋਰੀਆ, ਬੰਗਲਾਦੇਸ਼, ਮਲੇਸ਼ੀਆ ਅਤੇ ਚੀਨ ਦਰਮਿਆਨ 27 ਅਕਤੂਬਰ ਤੋਂ 5 ਨਵੰਬਰ 2026 ਤੱਕ ਸ਼ਾਨਦਾਰ ਖੇਡ ਮੁਕਾਬਲੇ ਹੋਣਗੇ।
ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ, ਜਲੰਧਰ ਅਤੇ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਇੰਟਰਨੈਸ਼ਨਲ ਹਾਕੀ ਸਟੇਡੀਅਮ ਮੋਹਾਲੀ ਕ੍ਰਮਵਾਰ ਲੀਗ ਮੈਚਾਂ ਅਤੇ ਸੈਮੀਫਾਈਕਲ ਤੇ ਫਾਈਨਲ ਮੈਚਾਂ ਦੀ ਮੇਜ਼ਬਾਨੀ ਕਰਨਗੇ।
Government of Punjab CMO Punjab
#Jalandhar
