ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ ਲਈ ਸ਼ੁਰੂ ਕੀਤੀ ਪਹਿਲਕਦਮੀ ‘ਸਾਡੇ ਬਜ਼ੁਰਗ, ਸਾਡਾ ਮਾਣ’

ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ ਲਈ ਸ਼ੁਰੂ ਕੀਤੀ ਪਹਿਲਕਦਮੀ ‘ਸਾਡੇ ਬਜ਼ੁਰਗ, ਸਾਡਾ ਮਾਣ’

ਜਲੰਧਰ : ਸੁਨੀਲ ਕੁਮਾਰ

ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ ਲਈ ਸ਼ੁਰੂ ਕੀਤੀ ਪਹਿਲਕਦਮੀ ‘ਸਾਡੇ ਬਜ਼ੁਰਗ, ਸਾਡਾ ਮਾਣ’ ਤਹਿਤ ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਿਵਲ ਹਸਪਤਾਲ ਕਰਤਾਰਪੁਰ ਵਿਖੇ ਵਿਸ਼ੇਸ਼ ਕੈਂਪ ਲਗਾਇਆ ਗਿਆ।ਇਸ ਕੈਂਪ ਦੌਰਾਨ 200 ਤੋਂ ਵੱਧ ਬਜ਼ੁਰਗਾਂ ਨੇ ਸਿਹਤ ਜਾਂਚ ਦਾ ਲਾਭ ਲਿਆ।

ਜ਼ਿਲ੍ਹਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਫ਼ਸਰ ਰਵਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਵੱਖ-ਵੱਖ ਥਾਈਂ ਬਜ਼ੁਰਗਾਂ ਦੀ ਭਲਾਈ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ, ਜਿਨ੍ਹਾਂ ਵਿੱਚ ਬਜ਼ੁਰਗਾਂ ਦੀ ਸਿਹਤ ਜਾਂਚ ਤੋਂ ਇਲਾਵਾ ਉਨ੍ਹਾਂ ਨੂੰ ਕਾਨੂੰਨੀ ਸਹਾਇਤਾ, ਵਿੱਤੀ ਸਾਖ਼ਰਤਾ ਆਦਿ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਇਸੇ ਲੜੀ ਤਹਿਤ ਅਗਲਾ ਕੈਂਪ 28 ਅਕਤੂਬਰ ਨੂੰ ਸਿਵਲ ਹਸਪਤਾਲ, ਫਿਲੌਰ ਅਤੇ 4 ਨਵੰਬਰ ਨੂੰ ਸੀ.ਐਚ.ਸੀ., ਆਦਮਪੁਰ ਵਿਖੇ ਲਗਾਇਆ ਜਾ ਰਿਹਾ ਹੈ।

 

Government of Punjab CMO Punjab

#ਪੰਜਾਬ_ਸਰਕਾਰ

#jalandhar

Leave a Reply

Your email address will not be published. Required fields are marked *