ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ, ਅੰਮ੍ਰਿਤਸਰ ਅਤੇ ਪੁਲਿਸ ਕਮਿਸ਼ਨਰ, ਅੰਮ੍ਰਿਤਸਰ ਵੱਲੋਂ ਵਿਧਾਨ ਸਭਾ ਚੋਣਾਂ-2027 ਦੀਆਂ ਤਿਆਰੀਆਂ ਸਬੰਧੀ ਸਟਰਾਂਗ ਰੂਮਾਂ ਦਾ ਜਾਇਜ਼ਾ

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ, ਅੰਮ੍ਰਿਤਸਰ ਅਤੇ ਪੁਲਿਸ ਕਮਿਸ਼ਨਰ, ਅੰਮ੍ਰਿਤਸਰ ਵੱਲੋਂ ਵਿਧਾਨ ਸਭਾ ਚੋਣਾਂ-2027 ਦੀਆਂ ਤਿਆਰੀਆਂ ਸਬੰਧੀ ਸਟਰਾਂਗ ਰੂਮਾਂ ਦਾ ਜਾਇਜ਼ਾ

ਅੰਮ੍ਰਿਤਸਰ, 1 ਨਵੰਬਰ, 2026: ਬਿਊਰੋ

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ, ਅੰਮ੍ਰਿਤਸਰ, ਸ੍ਰੀ ਦਲਵਿੰਦਰਜੀਤ ਸਿੰਘ ਅਤੇ ਪੁਲਿਸ ਕਮਿਸ਼ਨਰ, ਅੰਮ੍ਰਿਤਸਰ ਵੱਲੋਂ ਅੱਜ ਜ਼ਿਲ੍ਹੇ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਸਟਰਾਂਗ ਰੂਮਾਂ ਦਾ ਸਾਂਝਾ ਦੌਰਾ ਕਰਕੇ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ-2027 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ।

 

ਦੌਰੇ ਦੌਰਾਨ ਹੇਠ ਲਿਖੇ ਸਟਰਾਂਗ ਰੂਮਾਂ ਦਾ ਨਿਰੀਖਣ ਕੀਤਾ ਗਿਆ:

 

ਵਿਧਾਨ ਸਭਾ ਹਲਕਾ 20 – ਅਟਾਰੀ (ਐੱਸ.ਸੀ.): ਬੀ.ਬੀ.ਕੇ. ਡੀ.ਏ.ਵੀ. ਕਾਲਜ ਫਾਰ ਵੂਮੈਨ, ਲਾਰੈਂਸ ਰੋਡ, ਅੰਮ੍ਰਿਤਸਰ।

 

ਵਿਧਾਨ ਸਭਾ ਹਲਕਾ 12 – ਰਾਜਾ ਸਾਂਸੀ: ਸਰਕਾਰੀ ਨਰਸਿੰਗ ਕਾਲਜ, ਮੈਡੀਕਲ ਐਨਕਲੇਵ, ਅੰਮ੍ਰਿਤਸਰ।

 

ਵਿਧਾਨ ਸਭਾ ਹਲਕਾ 13 – ਮਜੀਠਾ: ਮਾਈ ਭਾਗੋ ਪੌਲੀਟੈਕਨਿਕ ਕਾਲਜ ਫਾਰ ਗਰਲਜ਼, ਮਜੀਠਾ ਰੋਡ, ਅੰਮ੍ਰਿਤਸਰ।

 

ਵਿਧਾਨ ਸਭਾ ਹਲਕਾ 15 – ਅੰਮ੍ਰਿਤਸਰ ਉੱਤਰੀ: ਸਰਕਾਰੀ ਇੰਸਟੀਚਿਊਟ ਆਫ ਗਾਰਮੈਂਟਸ ਟੈਕਨਾਲੋਜੀ, ਮਾਈ ਭਾਗੋ ਕਾਲਜ, ਮਜੀਠਾ ਰੋਡ, ਅੰਮ੍ਰਿਤਸਰ।

 

ਵਿਧਾਨ ਸਭਾ ਹਲਕਾ 17 – ਅੰਮ੍ਰਿਤਸਰ ਕੇਂਦਰੀ: ਸਰਕਾਰੀ ਆਈ.ਟੀ.ਆਈ., ਰਣਜੀਤ ਐਵੇਨਿਊ, ਅੰਮ੍ਰਿਤਸਰ।

 

ਵਿਧਾਨ ਸਭਾ ਹਲਕਾ 14 – ਜੰਡਿਆਲਾ (ਐੱਸ.ਸੀ.): ਸੀਨੀਅਰ ਸੈਕੰਡਰੀ ਰੈਜ਼ੀਡੈਂਸ਼ੀਅਲ ਸਕੂਲ ਫਾਰ ਮੈਰੀਟੋਰੀਅਸ ਸਟੂਡੈਂਟਸ, ਅਟਾਰੀ ਬਾਈਪਾਸ, ਅੰਮ੍ਰਿਤਸਰ।

 

ਵਿਧਾਨ ਸਭਾ ਹਲਕਾ 16 – ਅੰਮ੍ਰਿਤਸਰ ਪੱਛਮੀ (ਐੱਸ.ਸੀ.): ਸਰਕਾਰੀ ਪੌਲੀਟੈਕਨਿਕ ਕਾਲਜ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਨੇੜੇ, ਅੰਮ੍ਰਿਤਸਰ।

 

ਵਿਧਾਨ ਸਭਾ ਹਲਕਾ 19 – ਅੰਮ੍ਰਿਤਸਰ ਦੱਖਣੀ: ਸਾਰੂਪ ਰਾਣੀ ਸਰਕਾਰੀ ਕਾਲਜ ਫਾਰ ਵੂਮੈਨ, ਮੈਕਲੋਡ ਰੋਡ, ਰਾਣੀ ਕਾ ਬਾਗ, ਅੰਮ੍ਰਿਤਸਰ।

 

ਵਿਧਾਨ ਸਭਾ ਹਲਕਾ 18 – ਅੰਮ੍ਰਿਤਸਰ ਪੂਰਬੀ: ਸਾਰਾਗੜ੍ਹੀ ਮੈਮੋਰੀਅਲ ਸਕੂਲ ਆਫ ਐਮੀਨੈਂਸ, ਟਾਊਨ ਹਾਲ, ਮਾਲ ਮੰਡੀ, ਅੰਮ੍ਰਿਤਸਰ।

 

ਦੌਰੇ ਦੌਰਾਨ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਵੱਲੋਂ ਸਬੰਧਤ ਸਥਾਨਾਂ ‘ਤੇ ਕੀਤੇ ਗਏ ਪ੍ਰਬੰਧਾਂ ਦਾ ਨਿਰੀਖਣ ਕੀਤਾ ਗਿਆ, ਜਿਸ ਵਿੱਚ ਸੁਰੱਖਿਆ ਪ੍ਰਬੰਧ, ਲੋੜੀਂਦੀਆਂ ਬੁਨਿਆਦੀ ਸਹੂਲਤਾਂ ਦੀ ਉਪਲਬਧਤਾ ਅਤੇ ਚੋਣ ਪ੍ਰਕਿਰਿਆ ਨੂੰ ਸੁਚਾਰੂ ਤੇ ਸੁਰੱਖਿਅਤ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਮੁੱਚੀ ਤਿਆਰੀ ਸ਼ਾਮਲ ਸੀ।

 

ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਪ੍ਰਬੰਧ ਸਮਾਂ ਰਹਿੰਦੇ ਮੁਕੰਮਲ ਕੀਤੇ ਜਾਣ ਅਤੇ ਸਟਰਾਂਗ ਰੂਮਾਂ ਵਿਖੇ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਨੇ ਚੋਣਾਂ ਨਾਲ ਸਬੰਧਤ ਸਾਰੇ ਪ੍ਰਬੰਧਾਂ ਵਿੱਚ ਸੁਰੱਖਿਆ, ਪਾਰਦਰਸ਼ਤਾ ਅਤੇ ਜਵਾਬਦੇਹੀ ਦੇ ਉੱਚਤਮ ਮਿਆਰ ਕਾਇਮ ਰੱਖਣ ‘ਤੇ ਜ਼ੋਰ ਦਿੱਤਾ।

 

ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਚੋਣਾਂ ਨੂੰ ਸ਼ਾਂਤੀਪੂਰਨ, ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ।

Leave a Reply

Your email address will not be published. Required fields are marked *