ਪੰਜਾਬ ਸਰਕਾਰ ਦੀਆਂ ਨਾਕਾਮੀਆਂ ਕਾਰਨ ਸੂਬੇ ਵਿੱਚ ਅਰਾਜਕਤਾ ਦਾ ਮਾਹੌਲ : ਵਿਜੈ ਸਾਂਪਲਾ

ਪੰਜਾਬ ਸਰਕਾਰ ਦੀਆਂ ਨਾਕਾਮੀਆਂ ਕਾਰਨ ਸੂਬੇ ਵਿੱਚ ਅਰਾਜਕਤਾ ਦਾ ਮਾਹੌਲ : ਵਿਜੈ ਸਾਂਪਲਾ

ਨਸ਼ਾ, ਭ੍ਰਿਸ਼ਟਾਚਾਰ ਅਤੇ ਵਿਗੜਦੀ ਕਾਨੂੰਨ ਵਿਵਸਥਾ ’ਤੇ ਮਾਨ ਸਰਕਾਰ ਨੂੰ ਘੇਰਿਆ; ਲੋਕਤੰਤਰ ਬਚਾਓ, ਅਰਾਜਕਤਾ ਹਟਾਓ ਦਾ ਦਿੱਤਾ ਨਾਅਰਾ

ਹੁਸ਼ਿਆਰਪੁਰ, 2 ਨਵੰਬਰ (ਤਰਸੇਮ ਦੀਵਾਨਾ)

ਸਾਬਕਾ ਕੇਂਦਰੀ ਮੰਤਰੀ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਵਿਜੈ ਸਾਂਪਲਾ ਨੇ ਪ੍ਰੈਸ ਵਾਰਤਾ ਦੌਰਾਨ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਸੂਬੇ ਵਿੱਚ ਨਸ਼ਿਆਂ ਦਾ ਵਧਦਾ ਕਾਰੋਬਾਰ, ਭ੍ਰਿਸ਼ਟਾਚਾਰ ਅਤੇ ਵਿਗੜ ਦੀ ਕਾਨੂੰਨ ਵਿਵਸਥਾ ਸਰਕਾਰ ਦੀ ਕਾਰਗੁਜ਼ਾਰੀ ’ਤੇ ਵੱਡੇ ਸਵਾਲ ਖੜ੍ਹੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਦੀ ਸੁਰੱਖਿਆ ਅਤੇ ਭਲਾਈ ਯਕੀਨੀ ਬਣਾਉਣ ਦੀ ਬਜਾਏ ਆਪਣੀਆਂ ਨਾਕਾਮੀਆਂ ਨੂੰ ਲੁਕਾਉਣ ਵਿੱਚ ਲੱਗੀ ਹੋਈ ਹੈ।

ਸਾਂਪਲਾ ਨੇ ਕਿਹਾ ਕਿ ਸਰਕਾਰ ਵੱਲੋਂ ਨਸ਼ਾ ਮੁਕਤ ਪੰਜਾਬ ਬਣਾਉਣ ਦੇ ਦਾਅਵੇ ਕੀਤੇ ਗਏ ਸਨ, ਪਰ ਅੱਜ ਸੂਬੇ ਦੇ ਹਰ ਸ਼ਹਿਰ ਅਤੇ ਮੁਹੱਲੇ ਵਿੱਚ ਨਸ਼ਿਆਂ ਦੀ ਸਮੱਸਿਆ ਗੰਭੀਰ ਰੂਪ ਧਾਰਨ ਕਰ ਚੁੱਕੀ ਹੈ। ਉਨ੍ਹਾਂ ਪਰਮਿੰਦਰ ਸਿੰਘ ਝੋਟਾ ਦੇ ਮਾਮਲੇ ਅਤੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਨਾਲ ਹੋ ਰਹੇ ਵਰਤਾਅ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਰਕਾਰ ਨੂੰ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਅਤੇ ਨਿਰਪੱਖ ਕਾਰਵਾਈ ਕਰਨੀ ਚਾਹੀਦੀ ਹੈ।

ਉਨ੍ਹਾਂ ਸੂਬੇ ਵਿੱਚ ਫਿਰੌਤੀਆਂ, ਧਮਕੀਆਂ ਅਤੇ ਗੋਲੀਬਾਰੀ ਦੀਆਂ ਵਾਰਦਾਤਾਂ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਲੋਕ ਡਰ ਦੇ ਮਾਹੌਲ ਵਿੱਚ ਜੀਣ ਲਈ ਮਜਬੂਰ ਹਨ। ਭ੍ਰਿਸ਼ਟਾਚਾਰ ਦੇ ਮੁੱਦੇ ’ਤੇ ਉਨ੍ਹਾਂ ਕਿਹਾ ਕਿ ਇਮਾਨਦਾਰ ਸਰਕਾਰ ਦੇ ਦਾਅਵੇ ਕਰਨ ਵਾਲੀ ਸਰਕਾਰ ਨੂੰ ਆਪਣੇ ਉਮੀਦਵਾਰਾਂ ਅਤੇ ਆਗੂਆਂ ਨਾਲ ਜੁੜੇ ਵਿਵਾਦਾਂ ਬਾਰੇ ਲੋਕਾਂ ਨੂੰ ਜਵਾਬ ਦੇਣਾ ਚਾਹੀਦਾ ਹੈ।

ਉਨ੍ਹਾਂ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਦੇ ਮਾਮਲੇ ਵਿੱਚ ਵੀ ਸਰਕਾਰ ਦੀ ਕਾਰਗੁਜ਼ਾਰੀ ਦੀ ਆਲੋਚਨਾ ਕਰਦਿਆਂ ਕਿਹਾ ਕਿ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਦੇਣ ਦੀ ਬਜਾਏ ਸਰਕਾਰ ਅਦਾਲਤੀ ਲੜਾਈ ਵਿੱਚ ਉਲਝੀ ਹੋਈ ਹੈ।

ਵਿਜੈ ਸਾਂਪਲਾ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ, ਅਪਰਾਧ ਮੁਕਤ ਅਤੇ ਭ੍ਰਿਸ਼ਟਾਚਾਰ ਮੁਕਤ ਬਣਾਉਣ ਲਈ ਸਾਫ਼ ਨੀਅਤ ਅਤੇ ਦ੍ਰਿੜ੍ਹ ਇੱਛਾ ਸ਼ਕਤੀ ਦੀ ਲੋੜ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਉਣ ਵਾਲੇ ਸਮੇਂ ਵਿੱਚ ਸੋਚ-ਸਮਝ ਕੇ ਫੈਸਲਾ ਲੈਣ ਅਤੇ ਪੰਜਾਬ ਵਿੱਚ ਲੋਕਤੰਤਰ ਦੀ ਮਜ਼ਬੂਤੀ ਲਈ ਸਹਿਯੋਗ ਦੇਣ ਇਸ ਮੌਕੇ ਉਹਨਾਂ ਦੇ ਨਾਲ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਾ ਪ੍ਰਧਾਨ ਨਿਤਿਨ ਗੁਪਤਾ ਨ ਨੂੰ ਵੀ ਹਾਜ਼ਰ ਸਨ।।

Leave a Reply

Your email address will not be published. Required fields are marked *