ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਰੋਜ਼ਗਾਰ ਵਿਭਾਗ ਵੱਲੋਂ ਵਿਸ਼ੇਸ਼ ਸਵੈ-ਰੋਜ਼ਗਾਰ ਕੈਂਪ

ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਰੋਜ਼ਗਾਰ ਵਿਭਾਗ ਵੱਲੋਂ ਵਿਸ਼ੇਸ਼ ਸਵੈ-ਰੋਜ਼ਗਾਰ ਕੈਂਪ

ਕਪੂਰਥਲਾ, 3 ਨਵੰਬਰ:

 

ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹੇ ਦੇ ਨਸ਼ਾ ਪ੍ਰਭਾਵਿਤ ਖੇਤਰਾਂ ਵਿੱਚ ਚੱਲ ਰਹੇ ਜਾਗਰੂਕਤਾ ਪ੍ਰੋਗਰਾਮਾਂ ਦੇ ਮੱਦੇਨਜ਼ਰ ਰੋਜ਼ਗਾਰ ਵਿਭਾਗ ਵੱਲੋਂ ਵਿਸ਼ੇਸ਼ ਸਵੈ-ਰੋਜ਼ਗਾਰ ਕੈਂਪ ਲਗਾਏ ਗਏ।

ਇਹ ਕੈਂਪ ਕਪੂਰਥਲਾ ਸਬ-ਡਿਵੀਜ਼ਨ ਦੇ ਪਿੰਡ ਡੈਣਵਿੰਡ, ਹਮੀਰਾ, ਡੋਗਰਾਵਾਲ, ਬੂਟ, ਨਵਾਂ ਪਿੰਡ ਭੱਠੇ, ਖੁਖਰੈਣ ਅਤੇ ਮੁਹੱਲਾ ਸ਼ੇਰੀਆਂ ਵਿਖੇ ਲਗਾਏ ਗਏ।

ਇਨ੍ਹਾਂ ਕੈਂਪਾਂ ਦੌਰਾਨ ਪਹੁੰਚੇ ਨੌਜਵਾਨਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਵਾਪਸ ਲਿਆਉਣ ਅਤੇ ਉਨ੍ਹਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਵਿਭਾਗ ਦੀਆਂ ਵੱਖ-ਵੱਖ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ ਗਿਆ।

ਇਸ ਮੌਕੇ ਸ੍ਰੀ ਪ੍ਰਾਂਸ਼ੁਲ ਸ਼ਰਮਾ, ਬਲਾਕ ਮਿਸ਼ਨ ਮੈਨੇਜਰ ਵੱਲੋਂ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਲਈ ਪ੍ਰੇਰਿਤ ਕੀਤਾ ਗਿਆ ਅਤੇ ਸਰਕਾਰੀ ਸਕੀਮਾਂ ਤਹਿਤ ਕਰਜ਼ਾ ਸਹੂਲਤਾਂ ਦਾ ਲਾਭ ਲੈ ਕੇ ਆਪਣਾ ਕਾਰੋਬਾਰ ਸ਼ੁਰੂ ਕਰਨ ਦਾ ਸੰਦੇਸ਼ ਦਿੱਤਾ ਗਿਆ।

ਇਸ ਪ੍ਰੋਗਰਾਮ ਵਿੱਚ ਡੀ.ਐੱਸ.ਪੀ. ਭੁਲੱਥ ਸ੍ਰੀ ਸੁਖਪਾਲ ਸਿੰਘ ਨੇ ਵੀ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ। ਉਨ੍ਹਾਂ ਨੇ ਨੌਜਵਾਨਾਂ ਨੂੰ ਨਸ਼ਿਆਂ ਦਾ ਤਿਆਗ ਕਰਕੇ ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਦੇ ਰਾਹ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਨਸ਼ਿਆਂ ਦੀ ਰੋਕਥਾਮ ਲਈ ਪੁਲਿਸ ਪ੍ਰਸ਼ਾਸਨ ਦਾ ਸਹਿਯੋਗ ਕਰਨ ਅਤੇ ਇਸ ਸਮਾਜਿਕ ਬੁਰਾਈ ਵਿਰੁੱਧ ਇਕਜੁੱਟ ਹੋ ਕੇ ਕੰਮ ਕਰਨ ਦਾ ਸੰਦੇਸ਼ ਦਿੱਤਾ।

ਇਸ ਤੋਂ ਇਲਾਵਾ, ਉਦਯੋਗ ਵਿਭਾਗ ਤੋਂ ਪਹੁੰਚੀ ਮੈਡਮ ਰੂਪਮ ਬਜਾਜ ਵੱਲੋਂ ਨੌਜਵਾਨਾਂ ਨੂੰ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਅਤੇ ਸਵੈ-ਰੋਜ਼ਗਾਰ ਦੇ ਮੌਕਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।

ਇਨ੍ਹਾਂ ਕੈਂਪਾਂ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਦੇ ਮੌਕਿਆਂ ਨਾਲ ਜੋੜ ਕੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਦੀ ਮੁੱਖ ਧਾਰਾ ਵਿੱਚ ਵਾਪਸ ਲਿਆਉਣ ਲਈ ਪ੍ਰੇਰਿਤ ਕਰਨਾ ਹੈ।

 

Leave a Reply

Your email address will not be published. Required fields are marked *