ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਅਤੇ ਅੰਮ੍ਰਿਤਸਰ ਪੁਲਿਸ ਪ੍ਰਸ਼ਾਸਨ ਦੀ ਅਹਿਮ ਰਿਵਿਊ-ਕਮ-ਕੋਆਰਡੀਨੇਸ਼ਨ ਮੀਟਿੰਗ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਅਤੇ ਅੰਮ੍ਰਿਤਸਰ ਪੁਲਿਸ ਪ੍ਰਸ਼ਾਸਨ ਦੀ ਅਹਿਮ ਰਿਵਿਊ-ਕਮ-ਕੋਆਰਡੀਨੇਸ਼ਨ ਮੀਟਿੰਗ

ਨਸ਼ਿਆਂ ਦੇ ਹੌਟਸਪੌਟਸ ’ਤੇ ਪੁਲਿਸ ਕਾਰਵਾਈ ਦੀ ਕੀਤੀ ਸਮੀਖਿਆ; ਅਗਲੀ ਰਣਨੀਤੀ ਅਤੇ ਆਪਸੀ ਤਾਲਮੇਲ ਨੂੰ ਹੋਰ ਮਜ਼ਬੂਤ ਕਰਨ ’ਤੇ ਦਿੱਤਾ ਜ਼ੋਰ

ਅੰਮ੍ਰਿਤਸਰ, 5 ਨਵੰਬਰ: ਬਿਉਰੋ

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜ਼ਿਲ੍ਹਾ ਅੰਮ੍ਰਿਤਸਰ ਸ਼ਹਿਰੀ ਵਿੱਚ ਨਸ਼ਾ ਮੁਕਤੀ ਮੋਰਚਾ ਅਤੇ ਅੰਮ੍ਰਿਤਸਰ ਪੁਲਿਸ ਪ੍ਰਸ਼ਾਸਨ ਵਿਚਕਾਰ ਇੱਕ ਅਹਿਮ ਰਿਵਿਊ-ਕਮ-ਕੋਆਰਡੀਨੇਸ਼ਨ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਨਸ਼ਿਆਂ ਦੀ ਵਿਕਰੀ ਨਾਲ ਸਬੰਧਤ ਹੌਟਸਪੌਟਸ ’ਤੇ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਦੀ ਸਮੀਖਿਆ ਕਰਨ ਦੇ ਨਾਲ-ਨਾਲ ਅਗਲੀ ਰਣਨੀਤੀ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

 

ਮੀਟਿੰਗ ਵਿੱਚ ਨਸ਼ਾ ਮੁਕਤੀ ਮੋਰਚੇ ਵੱਲੋਂ ਦੀਕਸ਼ਿਤ ਧਵਨ, ਮਾਝਾ ਜ਼ੋਨ ਇੰਚਾਰਜ (ਯੁੱਧ ਨਸ਼ਿਆਂ ਵਿਰੁੱਧ) ਅਤੇ ਪੁਲਿਸ ਵਿਭਾਗ ਵੱਲੋਂ ਡੀ.ਸੀ.ਪੀ. ਸਿਟੀ ਸ੍ਰੀ ਜਸਕਰਨ ਸਿੰਘ ਤੇਜਾ ਹਾਜ਼ਰ ਸਨ।

 

ਇਸ ਮੌਕੇ ਨਸ਼ਾ ਮੁਕਤੀ ਮੋਰਚੇ ਵੱਲੋਂ ਹਨੀ ਨਾਹਰ, ਜ਼ਿਲ੍ਹਾ ਇੰਚਾਰਜ ਅੰਮ੍ਰਿਤਸਰ ਸ਼ਹਿਰੀ ਅਤੇ ਰਣਜੀਤ ਸਿੰਘ, ਵਾਈਸ ਇੰਚਾਰਜ ਅੰਮ੍ਰਿਤਸਰ ਸ਼ਹਿਰੀ ਸਮੇਤ ਸਮੂਹ ਹਲਕਾ ਕੋਆਰਡੀਨੇਟਰ ਅਤੇ ਵਾਈਸ ਕੋਆਰਡੀਨੇਟਰ ਹਾਜ਼ਰ ਸਨ। ਇਸ ਤੋਂ ਇਲਾਵਾ ਪੁਲਿਸ ਪ੍ਰਸ਼ਾਸਨ ਵੱਲੋਂ ਏ.ਡੀ.ਸੀ.ਪੀ. ਸਿਟੀ-1, ਏ.ਡੀ.ਸੀ.ਪੀ. ਸਿਟੀ-2, ਏ.ਡੀ.ਸੀ.ਪੀ. ਸਿਟੀ-3 ਅਤੇ ਅੰਮ੍ਰਿਤਸਰ ਦੀਆਂ ਸੈਂਟਰਲ, ਈਸਟ, ਵੈਸਟ, ਸਾਊਥ ਅਤੇ ਨੌਰਥ ਸਬ-ਡਿਵੀਜ਼ਨਾਂ ਦੇ ਸਮੂਹ ਏ.ਸੀ.ਪੀ. ਵੀ ਮੌਜੂਦ ਰਹੇ।

 

ਮੀਟਿੰਗ ਦੌਰਾਨ ਵਾਰਡ ਡਿਫੈਂਸ ਕਮੇਟੀਆਂ (WDC), ਵੱਖ-ਵੱਖ ਕਮੇਟੀਆਂ ਅਤੇ ਆਮ ਲੋਕਾਂ ਵੱਲੋਂ ਨਸ਼ਿਆਂ ਦੀ ਵਿਕਰੀ ਅਤੇ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਸਬੰਧੀ ਚਿੰਨ੍ਹਿਤ ਕੀਤੇ ਗਏ ਹੌਟਸਪੌਟਸ ’ਤੇ ਪੰਜਾਬ ਪੁਲਿਸ ਵੱਲੋਂ ਕੀਤੀਆਂ ਗਈਆਂ ਤੁਰੰਤ ਕਾਰਵਾਈਆਂ ਦੀ ਸਮੀਖਿਆ ਕੀਤੀ ਗਈ। ਇਸ ਦੇ ਨਾਲ ਹੀ ਬਾਕੀ ਚਿੰਨ੍ਹਿਤ ਥਾਵਾਂ ’ਤੇ ਵੀ ਜਲਦ ਕਾਰਵਾਈ ਕਰਨ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਅਗਲੀ ਰਣਨੀਤੀ ਅਤੇ ਕਾਰਵਾਈ ਦੀ ਯੋਜਨਾ ਉਲੀਕੀ ਗਈ।

 

ਇਸ ਮੌਕੇ ਲੋਕਾਂ ਵੱਲੋਂ ਨਸ਼ਿਆਂ ਸਬੰਧੀ ਦਿੱਤੀ ਜਾਣ ਵਾਲੀ ਜਾਣਕਾਰੀ ’ਤੇ ਤੁਰੰਤ ਕਾਰਵਾਈ ਯਕੀਨੀ ਬਣਾਉਣ, ਪੁਲਿਸ ਪ੍ਰਸ਼ਾਸਨ ਅਤੇ ਨਸ਼ਾ ਮੁਕਤੀ ਮੋਰਚੇ ਵਿਚਕਾਰ ਬਿਹਤਰ ਤਾਲਮੇਲ ਕਾਇਮ ਕਰਨ ਅਤੇ ਜ਼ਮੀਨੀ ਪੱਧਰ ’ਤੇ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।

 

ਇਸ ਮੌਕੇ ਦੀਕਸ਼ਿਤ ਧਵਨ ਨੇ ਕਿਹਾ ਕਿ ਮੀਟਿੰਗ ਦਾ ਮੁੱਖ ਉਦੇਸ਼ ਲੋਕਾਂ ਦੀ ਸਰਗਰਮ ਸ਼ਮੂਲੀਅਤ, ਵਾਰਡ ਡਿਫੈਂਸ ਕਮੇਟੀਆਂ ਦੇ ਸਹਿਯੋਗ ਅਤੇ ਪੁਲਿਸ ਪ੍ਰਸ਼ਾਸਨ ਦੀ ਪ੍ਰਭਾਵਸ਼ਾਲੀ ਕਾਰਵਾਈ ਰਾਹੀਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਮਜ਼ਬੂਤ ਕਰਨਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਪੰਜਾਬ ਦੇ ਟੀਚੇ ਨੂੰ ਹਾਸਲ ਕਰਨ ਲਈ ਪੁਲਿਸ ਪ੍ਰਸ਼ਾਸਨ ਅਤੇ ਆਮ ਲੋਕਾਂ ਦੇ ਸਾਂਝੇ ਯਤਨ ਬੇਹੱਦ ਅਹਿਮ ਹਨ।

Leave a Reply

Your email address will not be published. Required fields are marked *