ਖਾਲਸਾ ਕਾਲਜ ਮਾਹਿਲਪੁਰ ਵਿੱਚ ਜ਼ੋਨਲ ਯੁਵਕ ਅਤੇ ਵਿਰਾਸਤੀ ਮੇਲੇ ਦਾ ਦੂਜੇ ਦਿਨ- ਵਿਦਿਆਰਥੀਆਂ ਦਾ ਥੀਏਟਰ, ਸਿਰਜਣਾ ਅਤੇ ਲੋਕ ਨਾਚਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ

ਹੁਸ਼ਿਆਰਪੁਰ /ਮਾਹਿਲਪੁਰ, 3 ਨਵੰਬਰ ( ਤਰਸੇਮ ਦੀਵਾਨਾ )
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਅਧੀਨ ਹੁਸ਼ਿਆਰਪੁਰ (ਜ਼ੋਨ -5) ਤਹਿਤ ਆਉਂਦੇ 30 ਕਾਲਜਾਂ ਦੇ ਵਿਦਿਆਰਥੀਆਂ ਦੀਆਂ ਵੱਖ ਵੱਖ ਸਿਰਜਣਾਤਮਿਕ, ਕਲਾਤਮਿਕ ਅਤੇ ਵਿਰਾਸਤੀ ਗਤੀਵਿਧੀਆਂ ਨਾਲ ਸਬੰਧਤ ਚਾਰ ਦਿਨ੍ਹਾਂ ਜ਼ੋਨਲ ਯੁਵਕ ਤੇ ਵਿਰਾਸਤੀ ਮੇਲੇ ਦੇ ਅੱਜ ਦੂਜੇ ਦਿਨ ਵਿਦਿਆਰਥੀਆਂ ਨੇ ਥੀਏਟਰ, ਸਿਰਜਣਾ ਅਤੇ ਲੋਕ ਨਾਚਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਦਰਸ਼ਕਾਂ ਦਾ ਭਰਵਾਂ ਮਨੋਰੰਜਨ ਕੀਤਾ। ਅੱਜ ਮੁੱਖ ਮਹਿਮਾਨ ਵਜੋਂ ਵੱਖ ਵੱਖ ਸੈਸ਼ਨਾਂ ਵਿੱਚ ਹਲਕਾ ਚੱਬੇਵਾਲ ਤੋਂ ਵਿਧਾਇਕ ਡਾ ਇਸ਼ਾਂਕ ਕੁਮਾਰ, ਪਿ੍ਰੰੰਸੀਪਲ ਐਸੋਸੀਏਸ਼ਨ ਦੇ ਪ੍ਰਧਾਨ ਪਿ੍ਰੰਸੀਪਲ ਡਾ ਗੁਰਦੇਵ ਸਿੰਘ ਰੰਧਾਵਾ , ਕੌਂਸਲ ਦੇ ਪ੍ਰਧਾਨ ਸੰਤ ਸਾਧੂ ਸਿੰਘ ਕਹਾਰਪੁਰ, ਸੈਨੇਟਰ ਸੰਦੀਪ ਸਿੰਘ ਸੀਕਰੀ, ਐੱਸ ਡੀ ਕਾਲਜ ਹੁਸ਼ਿਆਰਪੁਰ ਦੀ ਮੈਨੇਜਮੈਂਟ ਕਮੇਟੀ ਦੇ ਜਨਰਲ ਸਕੱਤਰ ਗੋਪਾਲ ਸ਼ਰਮਾ, ਤਿਲਕ ਰਾਜ ਸ਼ਰਮਾ, ਗਰੁੱਪ ਕੈਪਟਨ ਦੀਪਕ, ਪਿ੍ਰੰਸੀਪਲ ਡਾ ਅਜੇ ਕੁਮਾਰ ਸਮੇਤ ਹੋਰ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ। ਕਾਲਜ ਦੇ ਪਿ੍ਰੰਸੀਪਲ ਡਾ ਪਰਵਿੰਦਰ ਸਿੰਘ ਨੇ ਹਾਜ਼ਰ ਮਹਿਮਾਨਾਂ ਸਮੇਤ ਵੱਖ ਵੱਖ ਕਾਲਜਾਂ ਤੋਂ ਪੁੱਜੇ ਵਿਦਿਆਰਥੀਆਂ ਦਾ ਸਵਾਗਤ ਕੀਤਾ। ਮੁੱਖ ਮਹਿਮਾਨ ਹਲਕਾ ਵਿਧਾਇਕ ਚੱਬੇਵਾਲ ਡਾ ਇਸ਼ਾਂਕ ਕੁਮਾਰ ਨੇ ਕਾਲਜ ਦੇ ਪ੍ਰਬੰਧਕਾਂ ਨੂੰ ਜ਼ੋਨਲ ਅਤੇ ਇੰਟਰ ਜ਼ੋਨਲ ਯੁਵਕ ਮੇਲੇ ਦਾ ਆਯੋਜਨ ਕਰਵਾਉਣ ‘ਤੇ ਮੁਬਾਰਕਬਾਦ ਦਿੱਤੀ ਅਤੇ ਹਰ ਸਹਿਯੋਗ ਦਾ ਭਰੋਸਾ ਦਿੱਤਾ। ਉਨ੍ਹਾਂ ਆਪਣੇ ਅਖਤਿਆਰੀ ਫੰਡ ਵਿੱਚੋਂ ਕਾਲਜ ਨੂੰ 5 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ। ਪ੍ਰਿੰਸੀਪਲ ਡਾ ਗੁਰਦੇਵ ਸਿੰਘ ਨੇ ਵਿਦਿਆਰਥੀਆਂ ਨੂੰ ਅਜਿਹੇ ਯੁਵਕ ਮੇਲਿਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਪ੍ਰੇਰਨਾ ਦਿੱਤੀ। ਅੱਜ ਹੋਏ ਗਰੁੱਪ ਡਾਂਸ ਮੁਕਾਬਲੇ ਵਿੱਚ ਦਸ਼ਮੇਸ਼ ਗਰਲਜ਼, ਮੁਕੇਰੀਆ ਨੇ ਪਹਿਲਾ, ਖਾਲਸਾ ਕਾਲਜ ਮਾਹਿਲਪੁਰ ਨੂੰ ਦੂਜਾ ਅਤੇ ਜੀਟੀਬੀ ਖਾਲਸਾ ਕਾਲਜ ਦਸੂਹਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਕਵਿਤਾ ਉਚਾਰਨ ਮੁਕਾਬਲੇ ਵਿੱਚ ਡੀਏਵੀ ਕਾਲਜ ਦਸੂਹਾ ਨੇ ਪਹਿਲਾ, ਸਰਕਾਰੀ ਕਾਲਜ ਹੁਸ਼ਿਆਪੁਰ ਨੇ ਦੂਜਾ, ਗਰਲਜ਼ ਕਾਲਜ ਰੱਤੇਵਾਲ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਇਸ ਮੌਕੇ ਕੌਂਸਲ ਦੇ ਪ੍ਰਧਾਨ ਸੰਤ ਸਾਧੂ ਸਿੰਘ ਕਹਾਰਪੁਰ, ਜਨਰਲ ਸਕੱਤਰ ਪ੍ਰੋ ਅਪਿੰਦਰ ਸਿੰਘ, ਦਲਜੀਤ ਸਿੰਘ ਸਹੋਤਾ, ਪਿ੍ੰਸੀਪਲ ਸੁਰਜੀਤ ਸਿੰਘ, ਗੁਰਦਿਆਲ ਸਿੰਘ ਕਹਾਰਪੁਰ, ਪ੍ਰਿੰਸੀਪਲ ਡਾ ਰੋਹਤਾਂਸ਼ ਸਮੇਤ ਵੱਖ-ਵੱਖ ਕਾਲਜਾਂ ਤੋਂ ਹਾਜ਼ਰ ਅਧਿਆਪਕ ਅਤੇ ਵਿਦਿਆਰਥੀਆਂ ਨੇ ਸ਼ਿਰਕਤ ਕੀਤੀ।
ਫੋਟੋ ਅਜਮੇਰ ਦੀਵਾਨਾ
