ਪੰਜਾਬ ਸਰਕਾਰ ਅਤੇ ਪਰਮਿੰਦਰ ਸਿੰਘ ਝੋਟਾ ਦੇ ਪਰਿਵਾਰ ਵਿਚਾਲੇ ਹੋਈ ਸਹਿਮਤੀ, ਲਗਭਗ ਪੰਜ ਘੰਟੇ ਚੱਲੀ ਮੀਟਿੰਗ ਵਿੱਚ ਹੋਇਆ ਫੈਸਲਾ

ਪੰਜਾਬ ਸਰਕਾਰ ਅਤੇ ਪਰਮਿੰਦਰ ਸਿੰਘ ਝੋਟਾ ਦੇ ਪਰਿਵਾਰ ਵਿਚਾਲੇ ਹੋਈ ਸਹਿਮਤੀ, ਲਗਭਗ ਪੰਜ ਘੰਟੇ ਚੱਲੀ ਮੀਟਿੰਗ ਵਿੱਚ ਹੋਇਆ ਫੈਸਲਾ 

ਪਰਿਵਾਰ ਨੂੰ 2 ਕਰੋੜ ਰੁਪਏ ਦਾ ਮੁਆਵਜ਼ਾ, ਨੌਕਰੀ ਦਾ ਭਰੋਸਾ,

ਜਲੰਧਰ/ਮਾਨਸਾ, 6 ਨਵੰਬਰ / ਸੁਨੀਲ ਕੁਮਾਰ

ਬੀਤੇ ਦਿਨੀ ਪਰਵਿੰਦਰ ਸਿੰਘ ਝੋਟੀ ਦਾ ਅਸ਼ਵਨੀ ਕੁਮਾਰ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਜਿਸ ਨੂੰ ਇਨਸਾਫ ਦਵਾਉਣ ਦੇ ਸੰਬੰਧ ਵਿੱਚ ਇੱਕ ਧਰਨਾ ਲਗਾਇਆ ਗਿਆ ਸੀ ਜਿਸ ਵਿੱਚ ਲੱਖਾ ਸਿਧਾਣਾ ਭਾਨਾ ਸਿੱਧੂ ਅਤੇ ਹੋਰ ਨੌਜਵਾਨਾਂ ਦੇ ਸਹਿਯੋਗ ਨਾਲ ਝੋਟੇ ਦੇ ਪਰਿਵਾਰ ਨੂੰ ਇਨਸਾਫ ਦਵਾਉਣ ਦੇ ਲਈ ਇੱਕ ਮੋਰਚਾ ਲਗਾਇਆ ਗਿਆ ਸੀ ਪਰ ਹੁਣ ਸਰਕਾਰ ਅਤੇ ਛੋਟੇ ਦੇ ਪਰਿਵਾਰ ਵਿੱਚ ਸਹਿਮਤੀ ਬਣ ਗਈ ਹੈ

 

 

ਲੱਖਾ ਸਿਧਾਣਾ ਤੇ ਹੋਰ ਆਗੂਆਂ ਦੀ ਰਿਹਾਈ ‘ਤੇ ਬਣੀ ਸਹਿਮਤੀ,

 

ਜਿਸ ਨਾਲ ਕਿ ਪਰਮਿੰਦਰ ਸਿੰਘ ਝੋਟੇ ਦਾ ਅੰਤਿਮ ਸੰਸਕਾਰ ਕੀਤਾ ਜਾਊਗਾ ਜਾਣਕਾਰੀ ਦੇ ਅਨੁਸਾਰ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਚੱਲ ਰਹੇ ਸੰਘਰਸ਼ ਦੇ 23ਵੇਂ ਦਿਨ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਅਤੇ ਐਕਸ਼ਨ ਕਮੇਟੀ ਵਿਚਾਲੇ 5 ਘੰਟੇ ਚੱਲੀ ਮੀਟਿੰਗ ਵਿੱਚ ਲੱਖਾ ਸਿਧਾਣਾ ਤੇ ਹੋਰ ਆਗੂਆਂ ਦੀ ਰਿਹਾਈ ਅਤੇ ਹੋਰਨਾਂ ਮੰਗਾਂ ‘ਤੇ ਸਹਿਮਤੀ ਬਣ ਗਈ।

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਪੁਲੀਸ ਦੇ ਉੱਚ ਅਧਿਕਾਰੀਆਂ ਨਾਲ ਹੋਈ ਆਗੂਆਂ ਦੀ ਰਿਹਾਈ ਮਗਰੋਂ ਹੋਵੇਗਾ ਪੋਸਟ ਮਾਰਟਮ ਤੇ ਅੰਤਿਮ ਸੰਸਕਾਰ। ਇਸ ਦੇ ਨਾਲ ਹੀ 5 ਨਵੰਬਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਦੇ ਘਿਰਾਓ ਦਾ ਐਕਸ਼ਨ ਮੁਲਤਵੀ ਕਰ ਦਿੱਤਾ ਗਿਆ ਹੈ। ਦਲਜੀਤ ਸਿੰਘ ਭੰਮੇ ਦੇ ਪਰਿਵਾਰ ਨੂੰ ਵੀ ਨੌਕਰੀ ਅਤੇ ਮੁਆਵਜ਼ੇ ਦਾ ਭਰੋਸਾ ਦਿੱਤਾ

ਐਕਸ਼ਨ ਕਮੇਟੀ ਦੇ ਮੀਡੀਆ ਇੰਚਾਰਜ ਹਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਮੀਟਿੰਗ ਦੌਰਾਨ ਜੇਲ੍ਹਾਂ ਵਿੱਚ ਬੰਦ ਲੱਖਾ ਸਿਧਾਣਾ ਅਤੇ ਹੋਰ ਆਗੂਆਂ ਦੀ ਰਿਹਾਈ ਦੇ ਮੁੱਦੇ ‘ਤੇ ਕਈ ਘੰਟੇ ਪੇਚ ਅੜਿਆ ਰਿਹਾ। ਹੋਰ ਮੰਗਾਂ ‘ਤੇ ਲਗਭਗ ਸਹਿਮਤੀ ਬਣਨ ਦੇ ਬਾਵਜੂਦ ਐਕਸ਼ਨ ਕਮੇਟੀ ਆਗੂਆਂ ਦੀ ਰਿਹਾਈ ਤੋਂ ਬਿਨਾਂ ਪੋਸਟਮਾਰਟਮ ਅਤੇ ਅੰਤਿਮ ਸੰਸਕਾਰ ਲਈ ਸਹਿਮਤ ਨਹੀਂ ਸੀ। ਸਿੱਧੂ ਅਨੁਸਾਰ ਮੀਟਿੰਗ ਵਿੱਚ ਖਿਆਲਾ ਕਲਾਂ ਵਿਖੇ ਝੋਟਾ ਦੇ ਨਾਮ ‘ਤੇ ਟਰੌਮਾ ਸੈਂਟਰ ਬਣਾਉਣ ਲਈ ਇੱਕ ਹਫ਼ਤੇ ਵਿੱਚ ਮਨਜ਼ੂਰੀ ਦੇਣ ‘ਤੇ ਸਹਿਮਤੀ ਬਣੀ। ਇਸ ਤੋਂ ਇਲਾਵਾ ਸਬੰਧਤ ਪੁਲੀਸ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਵਿਰੁੱਧ ਸਮਾਂਬੱਧ ਉੱਚ ਪੱਧਰੀ ਜਾਂਚ ਕਰਵਾਉਣ ਅਤੇ ਝੋਟਾ ਦੇ ਪਰਿਵਾਰ ਨੂੰ ਨੌਕਰੀ ਤੇ ਮੁਆਵਜ਼ਾ ਦੇਣ ਦਾ ਭਰੋਸਾ ਦਿੱਤਾ ਗਿਆ।ਇਸ ਮੌਕੇ ਪਰਿਵਾਰ ਵੱਲੋਂ ਭੀਮ ਸਿੰਘ ਫ਼ੌਜੀ, ਬੀਬੀ ਮਨਪ੍ਰੀਤ ਕੌਰ ਅਤੇ ਸੂਬੇਦਾਰ ਹਰਪ੍ਰੀਤ ਸਿੰਘ; ਨਸ਼ਿਆਂ ਵਿਰੋਧੀ ਟਾਸਕ ਫੋਰਸ ਦੇ ਆਗੂ ਗਗਨਦੀਪ ਸਿਰਸੀਵਾਲਾ, ਅਮਨ ਪਟਵਾਰੀ, ਕੁਲਵਿੰਦਰ ਸਿੰਘ ਸੁੱਖੀ ਅਤੇ ਭੁਪਿੰਦਰ ਸਿੰਘ ਰੂਬੀ; ਐਕਸ਼ਨ ਕਮੇਟੀ ਵੱਲੋਂ ਰਾਜਵਿੰਦਰ ਰਾਣਾ, ਕ੍ਰਿਸ਼ਨ ਚੌਹਾਨ, ਹਰਿੰਦਰ ਸਿੰਘ ਮਾਨਸ਼ਾਹੀਆ, ਡਾ. ਧੰਨਾ ਮੱਲ ਗੋਇਲ, ਗੁਰਜੰਟ ਸਿੰਘ ਮਾਨਸਾ, ਬੋਘ ਸਿੰਘ ਮਾਨਸਾ, ਨਿਰਮਲ ਸਿੰਘ ਝੰਡੂਕੇ, ਡਾ ਲਖਵਿੰਦਰ ਮੂਸਾ,ਇੰਦਰਜੀਤ ਸਿੰਘ ਮੁਨਸ਼ੀ, ਦਿਲਬਾਗ ਸਿੰਘ ਗੱਗੀ, ਮਹਿੰਦਰ ਸਿੰਘ ਭੈਣੀਬਾਘਾ, ਕੁਲਵੰਤ ਸਿੰਘ ਕਿਸ਼ਨਗੜ੍ਹ, ਤਰਸੇਮ ਸਿੰਘ ਗੋਬਿੰਦਪੁਰਾ, ਮੁਨੀਸ਼ ਬੱਬੀ ਦਾਨੇਵਾਲੀਆ, ਰਾਜੂ ਦਰਾਕਾ, ਸੁਰੇਸ਼ ਨੰਦਗੜੀਆ, ਡਾ. ਜਨਕ ਰਾਜ ਸਿੰਗਲਾ, ਮਾਨਿਕ ਗੋਇਲ, ਜਥੇਦਾਰ ਸਿਕੰਦਰ ਸਿੰਘ, ਸੁਖਵਿੰਦਰ ਸਿੰਘ ਔਲਖ, ਪ੍ਰੇਮ ਅਰੋੜਾ, ਗੁਰਪ੍ਰੀਤ ਸਿੰਘ ਝੱਬਰ, ਹਰਦੀਪ ਸਿੱਧੂ, ਭਗਵੰਤ ਸਿੰਘ ਸਮਾਓ, ਮਨਦੀਪ ਸਿੰਘ ਗੋਰਾ, ਕੁਲਵਿੰਦਰ ਸਿੰਘ ਉੱਡਤ, ਜਸਵੀਰ ਕੌਰ ਨੱਤ, ਹੰਸ ਰਾਜ ਮੋਫ਼ਰ, ਕਰਮਜੀਤ ਸਿੰਘ ਮਾਣੂੰਕੇ, ਅਰਵਿੰਦਰ ਕੌਰ, ਨਰਿੰਦਰ ਬੁਰਜ ਹਮੀਰਾ, ਸੁਖਜੀਤ ਰਾਮਾਨੰਦੀ, ਸਾਬਕਾ ਸੂਬੇਦਾਰ ਦਰਸ਼ਨ ਸਿੰਘ, ਰਾਜਦੀਪ ਗੇਹਲੇ, ਹਰਚਰਨ ਸਿੰਘ ਕੇਕੇਯੂ ਅਤੇ ਭਜਨ ਸਿੰਘ ਘੁੰਮਣ ਹਾਜ਼ਰ ਸਨ।

Leave a Reply

Your email address will not be published. Required fields are marked *