ਖਡੂਰ ਸਾਹਿਬ ਤੋਂ ਮੈਂਬਰ ਆਫ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਨੂੰ ਅਦਾਲਤ ਵੱਲੋਂ ਮਿਲੀ ਵੱਡੀ ਰਾਹਤ, ਦਾਦੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਿਲ ਹੋਣ ਲਈ ਮਿਲੀ ਜਮਾਨਤ

ਚੰਡੀਗੜ੍ਹ / ਰੋਜਾਨਾ ਰਿਪੋਰਟ
ਖਡੂਰ ਸਾਹਿਬ ਤੋਂ ਐਮ,ਪੀ ਅੰਮ੍ਰਿਤ ਪਾਲ ਸਿੰਘ ਜਿਸ ਉੱਤੇ ਪਿਛਲੇ ਕਾਫੀ ਸਮੇਂ ਤੋਂ ਐਨ,ਐਸ,ਏ ਲਗਾਈ ਹੋਈ ਹੈ ਅਤੇ ਉਹ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ ਪਰ ਹੁਣ ਅਦਾਲਤ ਤੋਂ ਅੰਮ੍ਰਿਤਪਾਲ ਸਿੰਘ ਨੂੰ ਵੱਡੀ ਰਾਹਤ ਮਿਲੀ ਹੈ। ਅੰਮ੍ਰਿਤਪਾਲ ਦੀ ਦਾਦੀ ਦਾਤ ਦੇਹਾਂਤ ਹੋਣ ਕਰਕੇ ਅਦਾਲਤ ਨੇ ਉਹਨਾਂ ਨੂੰ ਦਾਦੀ(ਚਰਨ ਕੌਰ)ਦੇ ਸੰਸਕਾਰ ਵਿੱਚ ਸ਼ਾਮਿਲ ਹੋਣ ਲਈ ਇੱਕ ਦਿਨ ਦੀ ਜਮਾਨਤ ਦਿੱਤੀ ਹੈ ਸੰਸਦ ਮੈਂਬਰ ਅੰਮ੍ਰਿਤਪਾਲ ਦੇ ਵਕੀਲਾਂ ਵੱਲੋਂ ਅਦਾਲਤ ਵਿੱਚ ਤਿੰਨ ਦਿਨਾਂ ਦੀ ਅੰਤਰਿਮ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਮਾਮਲੇ ਦੀ ਸੁਣਵਾਈ ਵਧੀਕ ਸੈਸ਼ਨ ਜੱਜ ਦੀ ਅਦਾਲਤ ਵਿੱਚ ਹੋਈ। ਇਸ ਤੋਂ ਬਾਅਦ ਅਦਾਲਤ ਨੇ ਪਰਿਵਾਰਕ ਅਤੇ ਮਾਨਵੀ ਹਾਲਾਤ ਨੂੰ ਦੇਖਦਿਆਂ ਜ਼ਮਾਨਤ ਦਾ ਇਹ ਹੁਕਮ ਜਾਰੀ ਕੀਤਾ। ਵਕੀਲਾਂ ਨੇ ਦਲੀਲ ਦਿੱਤੀ ਸੀ ਕਿ ਗੰਭੀਰ ਮਾਮਲਿਆਂ ਵਿੱਚ ਜੇਲ੍ਹ ਵਿੱਚ ਬੰਦ ਕੈਦੀਆਂ ਨੂੰ ਵੀ ਪਰਿਵਾਰਕ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਹੱਕ ਹੁੰਦਾ ਹੈ।ਅੰਮ੍ਰਿਤਪਾਲ ਸਿੰਘ ਦੇ ਵਕੀਲ ਕਰਮਵੀਰ ਸਿੰਘ ਨੇ ਦੱਸਿਆ ਕਿ ਉਹ ਅੰਤਰਿਮ ਜ਼ਮਾਨਤ ਦੀਆਂ ਤਾਰੀਖਾਂ ਵਿੱਚ ਬਦਲਾਅ ਲਈ ਅਦਾਲਤ ਅੱਗੇ ਬੇਨਤੀ ਕਰਨਗੇ। 14 ਨਵੰਬਰ ਦੀ ਤਾਰੀਖ ਬਹੁਤ ਨੇੜੇ ਹੋਣ ਕਾਰਨ ਡਿਬਰੂਗੜ੍ਹ ਤੋਂ ਸੁਰੱਖਿਆ ਟੀਮ ਦਾ ਪਹੁੰਚਣਾ ਅਤੇ ਜ਼ਰੂਰੀ ਰਸਮੀ ਕਾਰਵਾਈਆਂ ਪੂਰੀਆਂ ਕਰਨਾ ਮੁਸ਼ਕਲ ਹੈ। ਇਸ ਲਈ ਜ਼ਮਾਨਤ ਦੀ ਮਿਆਦ 17 ਨਵੰਬਰ ਤੱਕ ਵਧਾਉਣ ਦੀ ਮੰਗ ਕੀਤੀ ਜਾਵੇਗੀ।
ਅੰਮ੍ਰਿਤ ਪਾਲ ਨੂੰ ਇਹ ਦੂਸਰੀ ਵਾਰ ਜਮਾਨਤ ਮਿਲੀ ਹੈ ਪਹਿਲਾਂ ਸੋਂਹ ਚੱਕਣ ਲਈ ਵੀ ਜਮਾਨਤ ਮਿਲੀ ਸੀ
ਅੰਮ੍ਰਿਤਪਾਲ ਦੀ ਦਾਦੀ ਮਾਤਾ ਚਰਨ ਕੌਰ ਦਾ ਸੰਸਕਾਰ 14 ਨਵੰਬਰ ਨੂੰ ਕੀਤਾ ਜਾਵੇਗਾ ਇਸ ਵਿੱਚ ਸ਼ਾਮਲ ਹੋਣ ਲਈ ਹੀ ਇਹ ਛੋਟ ਦਿੱਤੀ ਗਈ ਹੈ। ਇਸ ਤੋਂ ਬਾਅਦ 15 ਨਵੰਬਰ ਨੂੰ ਅਸਥੀਆਂ ਜਲ ਪ੍ਰਵਾਹ ਕਰਨ ਅਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਆਰੰਭ ਦਾ ਪ੍ਰੋਗਰਾਮ ਤੈਅ ਹੈ, ਜਦਕਿ 17 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਅਤੇ ਅੰਤਿਮ ਅਰਦਾਸ ਹੋਵੇਗੀ। ਇਸੇ ਸਮਾਂ-ਸਾਰਣੀ ਨੂੰ ਧਿਆਨ ਵਿੱਚ ਰੱਖਦਿਆਂ ਅਦਾਲਤ ਤੋਂ ਰਾਹਤ ਦੀ ਮੰਗ ਕੀਤੀ ਗਈ ਸੀ।
ਅੰਮ੍ਰਿਤਪਾਲ ਸਿੰਘ ਦੇ ਵਕੀਲਾਂ ਨੇ ਅਦਾਲਤ ਨੂੰ ਦੱਸਿਆ ਸੀ ਕਿ ਪਰਿਵਾਰ ਦੇ ਇਸ ਦੁੱਖ ਦੀ ਘੜੀ ਵਿੱਚ ਸੰਸਦ ਮੈਂਬਰ ਦਾ ਮੌਜੂਦ ਹੋਣਾ ਬੇਹੱਦ ਜ਼ਰੂਰੀ ਹੈ। ਕਾਨੂੰਨੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਹੁਣ ਉਨ੍ਹਾਂ ਦੇ ਜੇਲ੍ਹ ਤੋਂ ਬਾਹਰ ਆਉਣ ਅਤੇ ਧਾਰਮਿਕ ਪ੍ਰੋਗਰਾਮਾਂ ਵਿੱਚ ਸ਼ਾਮਲ ਹੋਣ ਦਾ ਰਾਹ ਸਾਫ਼ ਹੋ ਗਿਆ ਹੈ।
