ਮੋਹਿੰਦਰ ਭਗਤ ਨੇ ਛੱਠ ਪੂਜਾ ’ਚ ਨਤਮਸਤਕ ਹੋ ਕੇ ਸਭ ਵਰਗਾਂ ਦੀ ਖੁਸ਼ਹਾਲੀ ਦੀ ਕੀਤੀ ਅਰਦਾਸ 

ਮੋਹਿੰਦਰ ਭਗਤ ਨੇ ਛੱਠ ਪੂਜਾ ’ਚ ਨਤਮਸਤਕ ਹੋ ਕੇ ਸਭ ਵਰਗਾਂ ਦੀ ਖੁਸ਼ਹਾਲੀ ਦੀ ਕੀਤੀ ਅਰਦਾਸ 

ਮਾਨ ਸਰਕਾਰ ਦੀ ਭਾਈਚਾਰਕ ਸਾਂਝ ਤੇ ਲੋਕ ਭਲਾਈ ਪ੍ਰਤੀ ਵਚਨਬੱਧਤਾ ਨੂੰ ਦੁਹਾਰਾਇਆ

ਜਲੰਧਰ, 15 ਨਵੰਬਰ / ਸੁਨੀਲ ਕੁਮਾਰ

ਪੰਜਾਬ ਦੇ ਬਾਗਬਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਬਿਸਤ ਦੁਆਬ ਕੈਨਾਲ ਤੋਂ ਇਲਾਵਾ ਵੱਖ-ਵੱਖ ਘਾਟਾਂ ਵਿਖੇ ਛੱਠ ਪੂਜਾ ਸਬੰਧੀ ਕਰਵਾਏ ਜਾ ਰਹੇ ਸਮਾਗਮਾਂ ਵਿੱਚ ਸ਼ਿਰਕਤ ਕੀਤੀ ਗਈ। ਇਸ ਅਹਿਮ ਮੌਕੇ ਸਰਧਾਲੂਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਪ੍ਰਮਾਤਮਾ ਅੱਗੇ ਸਥਾਈ ਸ਼ਾਂਤੀ, ਖੁਸ਼ਹਾਲੀ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਦੀ ਅਰਦਾਸ ਕੀਤੀ।

ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ, ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸਾਰੇ ਧਰਮਾਂ ਦਾ ਬਰਾਬਰ ਸਤਿਕਾਰ ਕਰਦੀ ਹੈ ਅਤੇ ਸੂਬੇ ਅੰਦਰ ਸ਼ਾਂਤੀ ਅਤੇ ਸਭ ਵਰਗਾਂ ਵਿੱਚ ਭਾਈਚਾਰਕ ਸਾਂਝੀ ਬਣਾਈ ਰੱਖਣ ਲਈ ਆਪਣੀ ਵਚਨਬੱਧਤਾ ਪ੍ਰਤੀ ਦ੍ਰਿੜ ਹੈ।

ਇਸ ਅਹਿਮ ਸਮਾਗਮ ਦੀਆਂ ਤਿਆਰੀਆਂ ਸਬੰਧੀ ਕੀਤੀਆਂ ਗਈਆਂ ਤਿਆਰੀਆਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਸਬੰਧੀ ਪੁਖ਼ਤਾ ਪ੍ਰਬੰਧ ਪਹਿਲਾਂ ਹੀ ਮੁਕੰਮਲ ਕਰ ਲਏ ਗਏ ਸਨ ਤਾਂ ਜੋ ਸਰਧਾਲੂਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੁਖ਼ਤਾ ਪ੍ਰਬੰਧਾਂ ਲਈ ਵੱਖ-ਵੱਖ ਧਾਰਮਿਕ ਜਥੇਬੰਦੀਆਂ ਨਾਲ ਪਹਿਲਾਂ ਹੀ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਸਨ। ਤਿਉਹਾਰ ਤੋਂ ਪਹਿਲਾਂ ਜਰੂਰੀ ਪ੍ਰਬੰਧ ਕੀਤੇ ਗਏ ਸਨ, ਜਿਨ੍ਹਾਂ ਵਿੱਚ ਸਾਫ਼-ਸਫ਼ਾਈ ਮੁਹਿੰਮ, ਸਾਰੇ ਘਾਟਾਂ ਦੀ ਸੁਚੱਜੀ ਤਿਆਰੀ ਅਤੇ ਨਹਿਰ ਵਿੱਚ ਲੋੜੀਂਦੇ ਪਾਣੀ ਦੀ ਸਪਲਾਈ ਅਤੇ ਸਰਧਾਲੂਆਂ ਦੀ ਸੁਰੱਖਿਆ ਆਦਿ ਸ਼ਾਮਿਲ ਸਨ।

ਪੰਜਾਬ ਨੂੰ ਗੁਰੂਆਂ ਤੇ ਸੰਤਾਂ ਦੀ ਪਵਿੱਤਰ ਧਰਤੀ ਦਸਦਿਆਂ ਸ੍ਰੀ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਉਹਨਾਂ ਵਲੋਂ ਦਿਖਾਏ ਮਾਰਗ ਅਤੇ ਸਿੱਖਿਆਵਾਂ ’ਤੇ ਚਲੱਦਿਆ ਸਮਾਜ ਦੇ ਹਰ ਵਰਗ ਦੀ ਭਲਾਈ ਤੇ ਤਰੱਕੀ ਲਈ ਸਰਗਰਮੀ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਅਨੇਕਾਂ ਲੋਕ ਭਲਾਈ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ, ਜਿਨ੍ਹਾਂ ਦਾ ਉਦੇਸ਼ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣਾ ਹੈ ਅਤੇ ਇਹਨਾਂ ਰਾਹੀਂ ਮੁੱਖ ਮੰਤਰੀ, ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਵਲੋਂ ਸੂਬੇ ਨੂੰ ਖੁਸ਼ਹਾਲ ਤੇ ‘ਰੰਗਲਾ ਪੰਜਾਬ’ ਬਣਾਉਣ ਦੇ ਸੁਪਨੇ ਨੂੰ ਸਾਕਾਰ ਕੀਤਾ ਜਾ ਰਿਹਾ ਹੈ।

Leave a Reply

Your email address will not be published. Required fields are marked *