ਜ਼ਿਲ੍ਹੇ ’ਚ ਪ੍ਰੀਖਿਆਵਾਂ ਦੇ ਮੱਦੇਨਜ਼ਰ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਜ਼ਿਲ੍ਹੇ ’ਚ ਪ੍ਰੀਖਿਆਵਾਂ ਦੇ ਮੱਦੇਨਜ਼ਰ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਜਲੰਧਰ, 20 ਨਵੰਬਰ : ਸੁਨੀਲ ਕੁਮਾਰ

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਮਨਿੰਦਰ ਕੌਰ ਵਲੋਂ ਐਨ.ਐਮ.ਐਮ.ਐਸ./ਪੀ.ਐਸ.ਟੀ.ਐਸ.ਈ.(ਜਮਾਤ ਅੱਠਵੀਂ) ਅਤੇ ਪੀ.ਐਸ.ਟੀ.ਐਸ.ਈ.(ਜਮਾਤ ਦੱਸਵੀਂ) ਦੀਆਂ ਜ਼ਿਲ੍ਹੇ ਵਿੱਚ 22-11-2026 ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਕਰਵਾਈਆਂ ਜਾ ਰਹੀਆਂ ਪ੍ਰੀਖਿਆਵਾਂ ਦੇ ਮੱਦੇਨਜ਼ਰ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ।

 

ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ,2023 ਦੀ ਧਾਰਾ 163 ਤਹਿਤ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਪ੍ਰੀਖਿਆਰਥੀਆਂ, ਪ੍ਰੀਖਿਆ ਡਿਊਟੀ ’ਤੇ ਤਾਇਨਾਤ ਅਧਿਕਾਰੀਆਂ/ਕਰਮਚਾਰੀਆਂ ਅਤੇ ਅਧਿਕਾਰਤ ਵਿਅਕਤੀਆਂ ਤੋਂ ਇਲਾਵਾ ਕਿਸੇ ਵੀ ਗੈਰ-ਸਬੰਧਿਤ ਵਿਅਕਤੀ ਦੇ ਇਕੱਠੇ ਹੋਣ ’ਤੇ ਪਾਬੰਦੀ ਹੋਵੇਗੀ। ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਅਜਿਹਾ ਕੋਈ ਵੀ ਕੰਮ ਨਹੀਂ ਕੀਤਾ ਜਾਵੇਗਾ, ਜਿਸ ਨਾਲ ਪ੍ਰੀਖਿਆ ਦੇ ਸੁਚਾਰੂ ਸੰਚਾਲਨ, ਸ਼ਾਂਤੀ ਜਾਂ ਕਾਨੂੰਨ ਵਿਵਸਥਾ ਵਿੱਚ ਵਿਘਨ ਪੈਂਦਾ ਹੋਵੇ। ਪ੍ਰੀਖਿਆ ਕੇਂਦਰਾਂ ਦੇ ਮੁੱਖ ਗੇਟਾਂ ਅਤੇ ਆਉਣ-ਜਾਣ ਵਾਲੇ ਰਸਤਿਆਂ ’ਤੇ ਬੇਲੋੜੀ ਭੀੜ ਇਕੱਠੀ ਨਹੀਂ ਹੋਣ ਦਿੱਤੀ ਜਾਵੇਗੀ। ਇਹ ਪਾਬੰਦੀਆਂ ਪ੍ਰੀਖਿਆਰਥੀਆਂ, ਪ੍ਰੀਖਿਆ ਡਿਊਟੀ ’ਤੇ ਤਾਇਨਾਤ ਸਟਾਫ਼, ਪੁਲਿਸ ਕਰਮਚਾਰੀਆਂ ਅਤੇ ਪ੍ਰਸ਼ਾਸਨ ਵਲੋਂ ਅਧਿਕਾਰਤ ਡਿਊਟੀ ਨਿਭਾਅ ਰਹੇ ਵਿਅਕਤੀਆਂ ’ਤੇ ਲਾਗੂ ਨਹੀਂ ਹੋਣਗੀਆਂ ਅਤੇ ਸਬੰਧਿਤ ਪੁਲਿਸ ਅਧਿਕਾਰੀ ਇਸ ਹੁਕਮ ਦੀ ਪਾਲਣਾ ਨੂੰ ਯਕੀਨੀ ਬਣਾਉਣਗੇ।

ਜ਼ਿਕਰਯੋਗ ਹੈ ਕਿ 22 ਨਵੰਬਰ 2026 ਨੂੰ ਐਨ.ਐਮ.ਐਮ.ਐਸ./ਪੀ.ਐਸ.ਟੀ.ਐਸ.ਈ.(ਜਮਾਤ ਅੱਠਵੀਂ) ਦੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨਹਿਰੂ ਗਾਰਡਨ ਜਲੰਧਰ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਆਦਰਸ਼ ਨਗਰ, ਸਕੂਲ ਆਫ਼ ਐਮੀਨੈਂਸ ਮਾਡਲ ਟਾਊਨ, ਸ੍ਰੀ ਪਾਰਵਤੀ ਜੈਨ ਸਹਿ-ਸਿੱਖਿਆ ਸੀਨੀਅਰ ਸੈਕੰਡਰੀ ਸਕੂਲ ਵਿਜੈ ਨਗਰ ਨੇੜੇ ਫੁੱਟਬਾਲ ਚੌਕ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨਕੋਦਰ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਗੋਰਾਇਆ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਰਾਇਆ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਲਸੀਆਂ ਵਿੱਚ ਪ੍ਰੀਖਿਆ ਹੋ ਰਹੀ ਹੈ। ਇਸ ਤਰ੍ਹਾਂ ਪੀ.ਐਸ.ਟੀ.ਐਸ.ਈ.(ਜਮਾਤ ਦੱਸਵੀਂ) ਦੀ ਪ੍ਰੀਖਿਆ ਸਕੂਲ ਆਫ਼ ਐਮੀਨੈਂਸ ਲਾਡੋਵਾਲੀ ਰੋਡ, ਸਰਕਾਰੀ ਮਾਡਲ ਸਹਿ-ਸਿੱਖਿਆ ਸੀਨੀਅਰ ਸੈਕੰਡਰੀ ਸਕੂਲ ਲਾਡੋਵਾਲੀ ਰੋਡ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਲਾਡੋਵਾਲੀ, ਸਾਈਂ ਦਾਸ ਏ.ਐਸ.ਸੀਨੀਅਰ ਸੈਕੰਡਰੀ ਸਕੂਲ ਪਟੇਲ ਚੌਕ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਿਹਾਲੂਵਾਲ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸ਼ੰਕਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਫਿਲੌਰ (ਮੁੰਡੇ) ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫਿਲੌਰ ਵਿਖੇ ਪ੍ਰੀਖਿਆ ਹੋ ਰਹੀ ਹੈ।

ਇਹ ਹੁਕਮ 22.11.2026 ਨੂੰ ਸਵੇਰੇ 9 ਵਜੇ ਤੋਂ ਦੁਪਹਿਰ 1:30 ਵਜੇ ਤੱਕ ਲਾਗੂ

ਰਹੇਗਾ।

Leave a Reply

Your email address will not be published. Required fields are marked *