ਭਾਜਪਾ ਦੀ ਸਟੇਟ ਜੁਆਇਨਿੰਗ ਕਮੇਟੀ ਦਾ ਮੈਂਬਰ ਬਣਾਏ ਜਾਣ ’ਤੇ ਰਾਕੇਸ਼ ਰਾਠੌਰ ਨੇ ਹਾਈਕਮਾਨ ਦਾ ਕੀਤਾ ਧੰਨਵਾਦ

ਭਾਜਪਾ ਦੀ ਸਟੇਟ ਜੁਆਇਨਿੰਗ ਕਮੇਟੀ ਦਾ ਮੈਂਬਰ ਬਣਾਏ ਜਾਣ ’ਤੇ ਰਾਕੇਸ਼ ਰਾਠੌਰ ਨੇ ਹਾਈਕਮਾਨ ਦਾ ਕੀਤਾ ਧੰਨਵਾਦ

ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸੂਬਾ ਸੰਗਠਨ ਮਹਾਮੰਤਰੀ ਸ਼੍ਰੀਨਿਵਾਸਲੂ ਅਤੇ ਸੂਬਾ ਇੰਚਾਰਜ ਸਤੀਸ਼ ਪੂਨੀਆ ਦਾ ਕੀਤਾ ਵਿਸ਼ੇਸ਼ ਧੰਨਵਾਦ, ਪਾਰਟੀ ਦੀ ਮਜ਼ਬੂਤੀ ਅਤੇ ਵਿਸਥਾਰ ਲਈ ਪੂਰੀ ਨਿਸ਼ਠਾ ਨਾਲ ਨਿਭਾਵਾਂਗਾ ਜ਼ਿੰਮੇਵਾਰੀ: ਰਾਕੇਸ਼ ਰਾਠੌਰ

ਜਲੰਧਰ/ ਸੁਨੀਲ ਕੁਮਾਰ

ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਅਤੇ ਜਲੰਧਰ ਦੇ ਸਾਬਕਾ ਮੇਅਰ ਰਾਕੇਸ਼ ਰਾਠੌਰ ਨੇ ਭਾਜਪਾ ਦੀ ਸਟੇਟ ਜੁਆਇਨਿੰਗ ਕਮੇਟੀ ਦਾ ਮੈਂਬਰ ਨਿਯੁਕਤ ਕੀਤੇ ਜਾਣ ’ਤੇ ਪਾਰਟੀ ਦੀ ਹਾਈਕਮਾਨ ਦਾ ਧੰਨਵਾਦ ਕੀਤਾ ਹੈ।

ਰਾਕੇਸ਼ ਰਾਠੌਰ ਨੇ ਇਸ ਅਹਿਮ ਜ਼ਿੰਮੇਵਾਰੀ ਲਈ ਸੂਬਾ ਇੰਚਾਰਜ ਸਤੀਸ਼ ਪੂਨੀਆ, ਸੂਬਾ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਅਤੇ ਸੂਬਾ ਸੰਗਠਨ ਮਹਾਮੰਤਰੀ ਸ਼੍ਰੀਨਿਵਾਸਲੂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।

ਉਨ੍ਹਾਂ ਕਿਹਾ ਕਿ ਪਾਰਟੀ ਲੀਡਰਸ਼ਿਪ ਨੇ ਉਨ੍ਹਾਂ ’ਤੇ ਜੋ ਭਰੋਸਾ ਜਤਾਇਆ ਹੈ, ਉਹ ਉਸ ਲਈ ਦਿਲੋਂ ਧੰਨਵਾਦੀ ਹਨ। ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਨਿਸ਼ਠਾ ਅਤੇ ਸਮਰਪਣ ਭਾਵਨਾ ਨਾਲ ਨਿਭਾਉਂਦੇ ਹੋਏ ਭਾਜਪਾ ਦੇ ਸੰਗਠਨਾਤਮਕ ਵਿਸਥਾਰ, ਪਾਰਟੀ ਦੀ ਵਿਚਾਰਧਾਰਾ ਅਤੇ ਨੀਤੀਆਂ ਨੂੰ ਜਨ-ਜਨ ਤੱਕ ਪਹੁੰਚਾਉਣ ਲਈ ਲਗਾਤਾਰ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਨਵੇਂ ਲੋਕਾਂ ਨੂੰ ਪਾਰਟੀ ਨਾਲ ਜੋੜਨ ਲਈ ਪੂਰੀ ਸਰਗਰਮੀ ਨਾਲ ਯਤਨ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਰਹੇਗੀ।

Leave a Reply

Your email address will not be published. Required fields are marked *