ਅਗਨੀਵੀਰ ਭਰਤੀ ਰੈਲੀ ਸਫ਼ਲਤਾਪੂਰਵਕ ਸਮਾਪਤ, 6500 ਉਮੀਦਵਾਰਾਂ ਨੇ ਲਿਆ ਭਾਗ

ਅਗਨੀਵੀਰ ਭਰਤੀ ਰੈਲੀ ਸਫ਼ਲਤਾਪੂਰਵਕ ਸਮਾਪਤ, 6500 ਉਮੀਦਵਾਰਾਂ ਨੇ ਲਿਆ ਭਾਗ

ਜਲੰਧਰ, 22 ਨਵੰਬਰ : ਡੇਵਿਡ

ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਹੇਠ ਸਥਾਨਕ ਸਰਕਾਰੀ ਆਰਟਸ ਅਤੇ ਸਪੋਰਟਸ ਕਾਲਜ ਵਿਖੇ ਪਿਛਲੇ 9 ਦਿਨਾਂ ਤੋਂ ਚੱਲ ਰਹੀ ਅਗਨੀਵੀਰ ਭਰਤੀ ਰੈਲੀ ਅੱਜ ਸਫ਼ਲਤਾਪੂਰਵਕ ਸਮਾਪਤ ਹੋ ਗਈ। 14 ਨਵੰਬਰ ਤੋਂ 22 ਨਵੰਬਰ ਤੱਕ ਇਸ ਰੈਲੀ ਵਿੱਚ ਕੁੱਲ 6500 ਉਮੀਦਵਾਰਾਂ ਨੇ ਭਾਗ ਲਿਆ।

ਡਿਪਟੀ ਡਾਇਰੈਕਟਰ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖ਼ਲਾਈ ਬਿਊਰੋ ਨੀਲਮ ਮਹੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਰਤੀ ਰੈਲੀ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਮੀਦਵਾਰਾਂ ਦੀ ਸੁਰੱਖਿਆ ਤੇ ਸਹੂਲਤ ਲਈ ਪੁਖ਼ਤਾ ਇੰਤਜ਼ਾਮ ਯਕੀਨੀ ਬਣਾਏ ਗਏ ਸਨ। ਕਾਲਜ ਦੇ ਅੰਦਰ ਉਮੀਦਵਾਰਾਂ ਦੇ ਠਹਿਰਾਅ ਲਈ ਵਿਸ਼ੇਸ਼ ਰੈਣ ਬਸੇਰੇ ਦਾ ਪ੍ਰਬੰਧ ਕੀਤਾ ਗਿਆ ਸੀ। ਇਸ ਤੋਂ ਇਲਾਵਾ ਉਮੀਦਵਾਰਾਂ ਦਾ ਠੰਡ ਤੋਂ ਬਚਾਅ ਲਈ ਵੀ ਪੂਰਾ ਧਿਆਨ ਰੱਖਿਆ ਗਿਆ।

ਰੈਲੀ ਦੇ ਪਹਿਲੇ ਦਿਨ ਮਹਿਲਾ ਉਮੀਦਵਾਰਾਂ ਦੇ ਨਾਲ ਆਏ ਪਰਿਵਾਰਿਕ ਮੈਂਬਰਾਂ ਲਈ ਵੀ ਇਸ ਰੈਣ ਬਸੇਰੇ ਵਿੱਚ ਠਹਿਰਣ ਵਾਸਤੇ ਵਿਸ਼ੇਸ਼ ਬੰਦੋਬਸਤ ਕੀਤਾ ਗਿਆ ਸੀ ਤਾਂ ਜੋ ਮਹਿਲਾ ਉਮੀਦਵਾਰ ਆਪਣੇ ਆਪ ਨੂੰ ਕਿਸੇ ਵੀ ਤਰ੍ਹਾਂ ਅਸੁਰਖਿਅਤ ਮਹਿਸੂਸ ਨਾ ਕਰਨ।

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਰਤੀ ਰੈਲੀ ਦੌਰਾਨ ਭਾਗ ਲੈਣ ਵਾਲੇ ਉਮੀਦਵਾਰਾਂ ਲਈ ਰੋਜ਼ਾਨਾ ਰਿਫਰੈਸ਼ਮੈਂਟ ਦੇ ਨਾਲ-ਨਾਲ ਦੁਪਹਿਰ ਦੇ ਖਾਣੇ ਦਾ ਵਿਸ਼ੇਸ਼ ਇੰਤਜ਼ਾਮ ਕੀਤਾ ਗਿਆ ਸੀ।

ਰੈਲੀ ਵਿੱਚ ਅਸਫ਼ਲ ਰਹਿਣ ਵਾਲੇ ਉਮੀਦਵਾਰਾਂ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਵਿਸ਼ੇਸ਼ ਕਰੀਅਰ ਕਾਊਂਸਲਿੰਗ ਕਾਊਂਟਰ ਦੀ ਸਥਾਪਨਾ ਕੀਤੀ ਗਈ ਸੀ, ਜਿਸ ਵਿੱਚ ਅਜਿਹੇ ਉਮੀਦਵਾਰਾਂ ਨੂੰ ਭਵਿੱਖ ਵਿੱਚ ਰੋਜ਼ਗਾਰ ਦੇ ਹੋਰ ਮੌਕਿਆਂ ਤੋਂ ਜਾਣੂ ਕਰਵਾਇਆ ਗਿਆ।

ਭਰਤੀ ਰੈਲੀ ਦੇ ਸਫ਼ਲਤਾਪੂਰਵਕ ਸੰਪੰਨ ਹੋਣ ’ਤੇ ਫੌਜ ਦੇ ਅਧਿਕਾਰੀਆਂ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ, ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਪ੍ਰਿੰਸੀਪਲ, ਸਰਕਾਰੀ ਆਰਟਸ ਅਤੇ ਸਪੋਰਟਸ ਕਾਲਜ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਗਿਆ।

Leave a Reply

Your email address will not be published. Required fields are marked *