ਕੇਂਦਰੀ ਸੰਚਾਰ ਬਿਊਰੋ ਚੰਡੀਗੜ੍ਹ ਨੇ ਪੰਜਾਬ ਯੂਨੀਵਰਸਿਟੀ ਦੇ ਰਾਜੀਵ ਗਾਂਧੀ ਭਵਨ ਵਿੱਚ ਨੌਜਵਾਨ-ਕੇਂਦ੍ਰਿਤ ਆਊਟਰੀਚ ਪ੍ਰੋਗਰਾਮ ਨਾਲ ਮਨਾਇਆ ਸੰਵਿਧਾਨ ਦਿਵਸ

ਕੇਂਦਰੀ ਸੰਚਾਰ ਬਿਊਰੋ ਚੰਡੀਗੜ੍ਹ ਨੇ ਪੰਜਾਬ ਯੂਨੀਵਰਸਿਟੀ ਦੇ ਰਾਜੀਵ ਗਾਂਧੀ ਭਵਨ ਵਿੱਚ ਨੌਜਵਾਨ-ਕੇਂਦ੍ਰਿਤ ਆਊਟਰੀਚ ਪ੍ਰੋਗਰਾਮ ਨਾਲ ਮਨਾਇਆ ਸੰਵਿਧਾਨ ਦਿਵਸ


ਕੇਂਦਰੀ ਸੰਚਾਰ ਬਿਊਰੋ ਚੰਡੀਗੜ੍ਹ ਦੇ ਆਊਟਰੀਚ ਪ੍ਰੋਗਰਾਮ ਵਿੱਚ ਸੰਵਿਧਾਨਕ ਕਦਰਾਂ-ਕੀਮਤਾਂ, ਅਧਿਕਾਰਾਂ ਅਤੇ ਫਰਜ਼ਾਂ ‘ਤੇ ਪਾਇਆ ਗਿਆ ਚਾਨਣਾ

ਸੰਵਿਧਾਨ ਦਿਵਸ ‘ਤੇ ਸੰਵਿਧਾਨਕ ਕਦਰਾਂ-ਕੀਮਤਾਂ ਦਾ ਜਸ਼ਨ ਮਨਾਉਣ ਲਈ ਕੇਂਦਰੀ ਸੰਚਾਰ ਬਿਊਰੋ ਚੰਡੀਗੜ੍ਹ ਨੇ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਜੋੜਿਆ

Posted On: 26 NOV 2026 5:08PM by PIB Chandigarh/ Rozana Reporter

ਕੇਂਦਰੀ ਸੰਚਾਰ ਬਿਊਰੋ ਖੇਤਰੀ ਦਫ਼ਤਰ, ਚੰਡੀਗੜ੍ਹ, ਸੂਚਨਾ ਅਤੇ ਪ੍ਰਸਾਰਣ ਮੰਤਰਾਲਾ, ਭਾਰਤ ਸਰਕਾਰ ਨੇ ‘ਮਾਈ ਭਾਰਤ’ (MY Bharat) ਚੰਡੀਗੜ੍ਹ ਦੇ ਸਹਿਯੋਗ ਨਾਲ 77ਵੇਂ ਸੰਵਿਧਾਨ ਦਿਵਸ ਦੇ ਮੌਕੇ ‘ਤੇ ਰਾਜੀਵ ਗਾਂਧੀ ਭਵਨ, ਚੰਡੀਗੜ੍ਹ ਦੇ ਸੈਮੀਨਾਰ ਹਾਲ ਵਿੱਚ ਇੱਕ ਏਕੀਕ੍ਰਿਤ ਸੰਚਾਰ ਅਤੇ ਆਊਟਰੀਚ ਪ੍ਰੋਗਰਾਮ ਦਾ ਆਯੋਜਨ ਕੀਤਾ।

ਇਸ ਪ੍ਰੋਗਰਾਮ ਦਾ ਉਦੇਸ਼ ਨੌਜਵਾਨਾਂ, ਖ਼ਾਸ ਕਰਕੇ ਪੰਜਾਬ ਯੂਨੀਵਰਸਿਟੀ ਦੇ ਲਾਅ ਦੇ ਵਿਦਿਆਰਥੀਆਂ ਵਿੱਚ ਭਾਰਤੀ ਸੰਵਿਧਾਨ ਦੀ ਮਹੱਤਤਾ, ਇਸ ਦੀਆਂ ਬੁਨਿਆਦੀ ਕਦਰਾਂ-ਕੀਮਤਾਂ, ਨਾਗਰਿਕਾਂ ਦੇ ਅਧਿਕਾਰਾਂ ਅਤੇ ਫਰਜ਼ਾਂ ਅਤੇ ਨਿਆਂ, ਆਜ਼ਾਦੀ, ਬਰਾਬਰੀ ਅਤੇ ਭਾਈਚਾਰੇ ਦੇ ਸਿਧਾਂਤਾਂ ਬਾਰੇ ਜਾਗਰੂਕਤਾ ਪੈਦਾ ਕਰਨਾ ਸੀ।

ਪ੍ਰੋਗਰਾਮ ਵਿੱਚ ਕਈ ਪ੍ਰਸਿੱਧ ਸ਼ਖ਼ਸੀਅਤਾਂ ਅਤੇ ਨੌਜਵਾਨ ਪ੍ਰਤੀਨੀਧੀਆਂ ਨੇ ਸ਼ਿਰਕਤ ਕੀਤੀ, ਜਿਨ੍ਹਾਂ ਵਿੱਚ ਸ਼੍ਰੀ ਭਗਵਾਨ ਸਿੰਘ, ਅੰਤਰਰਾਸ਼ਟਰੀ ਰੋਇੰਗ ਖਿਡਾਰੀ ਅਤੇ ਏਸ਼ਿਆਈ ਖੇਡਾਂ ਦੇ ਤਮਗ਼ਾ ਜੇਤੂ (ਖੇਡ ਆਈਕਨ); ਸ਼੍ਰੀ ਰਚਿਤ ਜੈਨ, ਯੂਥ ਆਈਕਨ ਅਤੇ ਨਾਮਜ਼ਦ; ਸੁਸ਼੍ਰੀ ਮੁਸਕਾਨ ਕੁਮਾਰੀ, ਯੂਥ ਆਈਕਨ ਅਤੇ ਹਾਈਪਰਲੋਕਲ ਇਨਫਲੂਐਂਸਰ; ਸ਼੍ਰੀ ਵਿਨੈ ਕੁਮਾਰ, ਜ਼ਿਲ੍ਹਾ ਯੁਵਾ ਅਧਿਕਾਰੀ, ਮਾਈ ਭਾਰਤ; ਅਤੇ ਡਾ. ਅਨੁਪਮ ਬਾਹਰੀ, ਐੱਨਐੱਸਐੱਸ ਪ੍ਰੋਗਰਾਮ ਕੋਆਰਡੀਨੇਟਰ, ਪੰਜਾਬ ਯੂਨੀਵਰਸਿਟੀ ਸ਼ਾਮਲ ਸਨ।

ਸੰਵਿਧਾਨ ਦਿਵਸ ਸਮਾਗਮ ਦੇ ਹਿੱਸੇ ਵਜੋਂ, ਸਾਰੇ ਪਤਵੰਤਿਆਂ ਅਤੇ ਪ੍ਰਤੀਭਾਗੀਆਂ ਵੱਲੋਂ ਸਮੂਹਿਕ ਤੌਰ ‘ਤੇ ਭਾਰਤ ਦੇ ਸੰਵਿਧਾਨ ਦੀ ਪ੍ਰਸਤਾਵਨਾ ਦਾ ਪਾਠ ਕੀਤਾ ਗਿਆ। ਇਸ ਤੋਂ ਇਲਾਵਾ, ਪ੍ਰੋਗਰਾਮ ਵਾਲੀ ਥਾਂ ‘ਤੇ ਭਾਰਤ ਦੇ ਸੰਵਿਧਾਨ ਦੇ ਨਿਰਮਾਣ ਦੇ ਵੱਖ-ਵੱਖ ਪੜਾਵਾਂ ਨੂੰ ਦਰਸਾਉਂਦੀ ਇੱਕ ਛੋਟੀ ਪ੍ਰਦਰਸ਼ਨੀ ਵੀ ਲਗਾਈ ਗਈ, ਜਿਸ ਨਾਲ ਵਿਦਿਆਰਥੀਆਂ ਨੂੰ ਸੰਵਿਧਾਨ ਨਿਰਮਾਣ ਦੇ ਇਤਿਹਾਸਕ ਸਫ਼ਰ ਅਤੇ ਯਤਨਾਂ ਬਾਰੇ ਜਾਣਨ ਦਾ ਮੌਕਾ ਮਿਲਿਆ।

ਡਿਸਟ੍ਰਿਕਟ ਲੀਗਲ ਸੈੱਲ, ਕੇਂਦਰ ਸ਼ਾਸਿਤ ਪ੍ਰਦੇਸ਼ ਪ੍ਰਸ਼ਾਸਨ ਦੀ ਰਿਸੋਰਸ ਪਰਸਨ ਐਡਵੋਕੇਟ ਚੇਤਨਾ ਨੂਰ ਨੇ ਸਭਾ ਨੂੰ ਸੰਬੋਧਨ ਕੀਤਾ ਅਤੇ ਸੰਵਿਧਾਨ ਦੀ ਮਹੱਤਤਾ, ਕਾਨੂੰਨ ਦੇ ਸ਼ਾਸਨ, ਸੰਵਿਧਾਨਕ ਅਧਿਕਾਰਾਂ ਅਤੇ ਫਰਜ਼ਾਂ ਅਤੇ ਨਿਆਂ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣ ਵਿੱਚ ਕਾਨੂੰਨ ਦੇ ਵਿਦਿਆਰਥੀਆਂ ਦੀ ਭੂਮਿਕਾ ‘ਤੇ ਚਾਨਣਾ ਪਾਇਆ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਵਿਧਾਨਕ ਉਪਬੰਧਾਂ ਅਤੇ ਦੇਸ਼ ਦੇ ਕਾਨੂੰਨੀ ਅਤੇ ਲੋਕਤੰਤਰੀ ਢਾਂਚੇ ਵਿੱਚ ਉਨ੍ਹਾਂ ਦੀ ਸਾਰਥਕਤਾ ਦੀ ਡੂੰਘੀ ਸਮਝ ਵਿਕਸਿਤ ਕਰਨ ਲਈ ਉਤਸ਼ਾਹਿਤ ਕੀਤਾ।

ਬੁਲਾਰਿਆਂ ਨੇ ਭਾਰਤ ਦੇ ਲੋਕਤੰਤਰੀ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਸੰਵਿਧਾਨਕ ਕਦਰਾਂ-ਕੀਮਤਾਂ ਦੀ ਅਹਿਮੀਅਤ ਨੂੰ ਰੇਖਾਂਕਿਤ ਕੀਤਾ ਅਤੇ ਰਾਸ਼ਟਰੀ ਏਕਤਾ, ਸਮਾਜਿਕ ਸਦਭਾਵਨਾ, ਜ਼ਿੰਮੇਵਾਰ ਨਾਗਰਿਕਤਾ ਅਤੇ ਰਾਸ਼ਟਰ-ਨਿਰਮਾਣ ਵਿੱਚ ਸਰਗਰਮ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਵਿੱਚ ਨੌਜਵਾਨ ਨਾਗਰਿਕਾਂ ਦੀ ਜ਼ਿੰਮੇਵਾਰੀ ‘ਤੇ ਜ਼ੋਰ ਦਿੱਤਾ।

ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਕੇਂਦਰੀ ਸੰਚਾਰ ਬਿਊਰੋ ਦੀ ਉਪ ਨਿਰਦੇਸ਼ਕ ਸੁਸ਼੍ਰੀ ਸਪਨਾ ਨੇ ਵੀ ਪ੍ਰੋਗਰਾਮ ਵਿੱਚ ਹਿੱਸਾ ਲਿਆ ਅਤੇ ਸਨਮਾਨ ਵਜੋਂ ਅਤੇ ਇਸ ਮੌਕੇ ਨੂੰ ਯਾਦਗਾਰੀ ਬਣਾਉਣ ਲਈ ਸਾਰੇ ਪਤਵੰਤਿਆਂ ਨੂੰ ਭਾਰਤ ਦੇ ਸੰਵਿਧਾਨ ਦੀਆਂ ਕਾਪੀਆਂ ਭੇਟ ਕੀਤੀਆਂ।

ਇਸ ਪ੍ਰੋਗਰਾਮ ਨੇ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਪ੍ਰਸਿੱਧ ਸ਼ਖ਼ਸੀਅਤਾਂ ਨਾਲ ਗੱਲਬਾਤ ਕਰਨ ਅਤੇ ਸੰਵਿਧਾਨਕ ਕਦਰਾਂ-ਕੀਮਤਾਂ, ਨਾਗਰਿਕ ਜ਼ਿੰਮੇਵਾਰੀਆਂ ਅਤੇ ਲੋਕਤੰਤਰ ਦੀ ਭਾਵਨਾ ਬਾਰੇ ਕੀਮਤੀ ਜਾਣਕਾਰੀ ਹਾਸਲ ਕਰਨ ਲਈ ਇੱਕ ਸੰਵਾਦਮਈ ਮੰਚ ਪ੍ਰਦਾਨ ਕੀਤਾ। ਇਸ ਨੇ ਭਾਰਤ ਦੇ ਲੋਕਤੰਤਰੀ ਸ਼ਾਸਨ ਦੀ ਨੀਂਹ ਵਜੋਂ ਸੰਵਿਧਾਨ ਦੀ ਮਹੱਤਤਾ ਅਤੇ ਇਸ ਦੇ ਆਦਰਸ਼ਾਂ ਨੂੰ ਕਾਇਮ ਰੱਖਣ ਲਈ ਨਾਗਰਿਕਾਂ ਦੀ ਸਮੂਹਿਕ ਜ਼ਿੰਮੇਵਾਰੀ ਨੂੰ ਹੋਰ ਮਜ਼ਬੂਤ ਕੀਤਾ।

Leave a Reply

Your email address will not be published. Required fields are marked *