ਨਹੀਂ ਰਹੇ ਸੀਨੀਅਰ ਪੱਤਰਕਾਰ ਸ੍ਰੀ ਵਿਨੋਦ ਕੌਸ਼ਲ

ਨਹੀਂ ਰਹੇ ਸੀਨੀਅਰ ਪੱਤਰਕਾਰ ਸ੍ਰੀ ਵਿਨੋਦ ਕੌਸ਼ਲ

 ਅੰਤਿਮ ਸੰਸਕਾਰ ‘ਚ ਵੱਖ-ਵੱਖ ਸ਼ਖ਼ਸੀਅਤਾਂ ਨੇ ਦਿੱਤੀ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ

ਹੁਸ਼ਿਆਰਪੁਰ, 27 ਨਵੰਬਰ (ਤਰਸੇਮ ਦੀਵਾਨਾ ) – ਸ਼ਹਿਰ ਦੀ ਜਾਣੀ-ਪਛਾਣੀ ਸ਼ਖ਼ਸੀਅਤ, ਸੀਨੀਅਰ ਪੱਤਰਕਾਰ ਅਤੇ ‘ਦਿ ਵਰਕਿੰਗ ਰਿਪੋਰਟਰਜ਼ ਐਸੋਸੀਏਸ਼ਨ (ਰਜਿ.) ਇੰਡੀਆ’ ਦੇ ਸਕੱਤਰ ਜਨਰਲ ਵਿਨੋਦ ਕੌਸ਼ਲ (ਮਸ਼ਹੂਰ ਲੱਸੀ ਵਾਲੇ ਸ਼ਰਮਾ ਜੀ), ਜੋ ਕਿ ਅੱਜ ਤੜਕੇ ਅਕਾਲ ਚਲਾਣਾ ਕਰ ਗਏ ਸਨ, ਦਾ ਅੰਤਿਮ ਸੰਸਕਾਰ ਹੁਸ਼ਿਆਰਪੁਰ ਦੇ ਹਰਿਆਣਾ ਰੋਡ ਸਥਿਤ ਸ਼ਮਸ਼ਾਨਘਾਟ ਵਿਖੇ ਪੂਰੀਆਂ ਧਾਰਮਿਕ ਰਹੁ-ਰੀਤਾਂ ਅਨੁਸਾਰ ਕਰ ਦਿੱਤਾ ਗਿਆ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਮੁੱਖ ਅਗਨੀ ਉਨ੍ਹਾਂ ਦੇ ਪੁੱਤਰ ਹਰਸ਼ ਕੌਸ਼ਲ ਵੱਲੋਂ ਦਿਖਾਈ ਗਈ। ਇਸ ਦੁੱਖ ਦੀ ਘੜੀ ਵਿੱਚ ਸ਼ਹਿਰ ਦੀਆਂ ਪ੍ਰਮੁੱਖ ਧਾਰਮਿਕ, ਸਮਾਜਿਕ, ਰਾਜਨੀਤਿਕ ਜਥੇਬੰਦੀਆਂ ਦੇ ਨੁਮਾਇੰਦਿਆਂ, ਪੱਤਰਕਾਰ ਭਾਈਚਾਰੇ ਅਤੇ ਇਲਾਕਾ ਨਿਵਾਸੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਵਿਛੜੀ ਰੂਹ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ। ਅੰਤਿਮ ਯਾਤਰਾ ਦੌਰਾਨ ਹਾਜ਼ਰ ਪਤਵੰਤਿਆਂ ਨੇ ਵਿਨੋਦ ਕੌਸ਼ਲ ਵੱਲੋਂ ਪੱਤਰਕਾਰੀ ਦੇ ਖੇਤਰ ਅਤੇ ਸਮਾਜ ਸੇਵਾ ਵਿੱਚ ਪਾਏ ਗਏ ਵਡਮੁੱਲੇ ਯੋਗਦਾਨ ਨੂੰ ਯਾਦ ਕੀਤਾ। ‘ਦਿ ਵਰਕਿੰਗ ਰਿਪੋਰਟਰਜ਼ ਐਸੋਸੀਏਸ਼ਨ’ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਉਨ੍ਹਾਂ ਦੇ ਵਿਛੋੜੇ ਨੂੰ ਪੱਤਰਕਾਰ ਭਾਈਚਾਰੇ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਦੱਸਦਿਆਂ ਪਰਿਵਾਰ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਕੌਸ਼ਲ ਹਮੇਸ਼ਾ ਪੱਤਰਕਾਰਾਂ ਦੇ ਹੱਕਾਂ ਅਤੇ ਨਿਰਪੱਖ ਪੱਤਰਕਾਰੀ ਲਈ ਡਟ ਕੇ ਖੜ੍ਹੇ ਰਹੇ ਅਤੇ ਆਪਣੀ ਮਿਲਾਪੜੀ ਤੇ ਨਿਮਰ ਸ਼ਖ਼ਸੀਅਤ ਸਦਕਾ ਹਰ ਦਿਲ ਵਿੱਚ ਵੱਸਦੇ ਸਨ।

ਇਸ ਮੌਕੇ ਵੱਖ-ਵੱਖ ਪੱਤਰਕਾਰ ਯੂਨੀਅਨਾਂ ਦੇ ਆਗੂ ਬਲਜਿੰਦਰ ਪਾਲ ਸਿੰਘ, ਰਾਕੇਸ਼ ਸੂਦ, ਨਰਿੰਦਰ ਮੋਹਣ ਸ਼ਰਮਾ, ਸੰਜੀਵ ਬਖਸ਼ੀ, ਸੰਜੀਵ ਸੂਦ, ਦੀ ਵਰਕਿੰਗ ਰਿਪੋਰਟਰਜ਼ ਐਸੋਸੀਏਸ਼ਨ ਦੇ ਜੁਆਇੰਟ ਸਕੱਤਰ ਤਰਸੇਮ ਦੀਵਾਨਾ, ਪੰਜਾਬ ਪ੍ਰਧਾਨ ਬਲਵੀਰ ਸਿੰਘ ਸੈਣੀ, ਵਾਈਸ ਚੇਅਰਮੈਨ ਗੁਰਬਿੰਦਰ ਸਿੰਘ ਪਲਾਹਾ,ਜਨਰਲ ਸਕੱਤਰ ਅਮਰਜੀਤ ਸਿੰਘ ਜੰਡੂ ਸਿੰਘਾ, ਬਲਵੀਰ ਕਰਮ,ਕਰਮਵੀਰ ਸਿੰਘ ਆਦਮਪੁਰ, ਅਸ਼ਵਨੀ ਸ਼ਰਮਾ, ਸਤਪਾਲ ਰਤਨ, ਮੋਹਿਤ ਹੀਰ, ਸ਼ਰਮਿੰਦਰ ਕਿਰਨ, ਨੀਤੂ ਸ਼ਰਮਾ, ਅਮਰੀਕ ਸਿੰਘ, ਤੋਂ ਇਲਾਵਾ ਸਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ, ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ, ਸ਼ਹਿਰ ਦੇ ਪਤਵੰਤੇ ਸੱਜਣ ਅਤੇ ਰਿਸ਼ਤੇਦਾਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ, ਜਿਨ੍ਹਾਂ ਨੇ ਪ੍ਰਮਾਤਮਾ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ |

Leave a Reply

Your email address will not be published. Required fields are marked *