
ਰੋਜ਼ਾਨਾ ਰਿਪੋਰਟਰ ਨਿਊਜ਼ (ਸੁਨੀਲ ਕੁਮਾਰ)ਅੱਜ ਕਰਤਾਰ ਪੁਰ ਵਿਖੇ ਮਿਡ ਡੇਅ ਮੀਲ ਵਰਕਰਾਂ ਯੂਨੀਅਨ ਜ਼ਿਲ੍ਹਾ ਜਲੰਧਰ ਦੀ ਅਹਿਮ ਮੀਟਿੰਗ ਜਿਲ੍ਹਾ ਪ੍ਰਧਾਨ ਕੁਲਵਿੰਦਰ ਕੌਰ ਅਮਾਨਤ ਪੁਰ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ ਜਿਸ ਵਿੱਚ ਬੋਲਦਿਆਂ ਸੂਬਾ ਜਨਰਲ ਸਕੱਤਰ ਮਮਤਾ ਸ਼ਰਮਾ ਅਤੇ ਡੀ ਐਮ ਐਫ ਦੇ ਜ਼ਿਲ੍ਹਾ ਪ੍ਰਧਾਨ ਹਰਿੰਦਰ ਸਿੰਘ ਦੁਸਾਂਝ ਵਿਸ਼ੇਸ਼ ਰੂਪ ਵਿੱਚ ਸ਼ਾਮਲ ਹੋਏ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਹਿਰ ਸੰਗਰੂਰ ਵਿਖੇ 11 ਫਰਵਰੀ ਨੂੰ ਵਾਅਦਾ ਯਾਦ ਕਰਾਊ ਰੈਲੀ ਵਿੱਚ ਜ਼ਿਲ੍ਹਾ ਜਲੰਧਰ ਦੀਆਂ ਮਿਡ ਡੇਅ ਮੀਲ ਵਰਕਰਾਂ ਭਾਰੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਗੀਆ ਰੈਲੀ ਨੂੰ ਸੰਬੋਧਨ ਕਰਦਿਆਂ ਸੂਬਾਈ ਜਨਰਲ ਸਕੱਤਰ ਮਮਤਾ ਸ਼ਰਮਾ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਵੱਲੋਂ ਵੋਟੋ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਸਾਡੀ ਸਰਕਾਰ ਬਣਦਿਆਂ ਹੀ ਮਿਡ ਡੇਅ ਮੀਲ ਵਰਕਰਾਂ ਦੀ ਤਨਖਾਹ ਦੁਗਣੀ ਕਰਾਂਗੇ ਦੱਸ ਮਹੀਨੇ ਬੀਤ ਜਾਣ ਤੇ ਸਰਕਾਰ ਨੇ ਵਰਕਰਾਂ ਦੀ ਤਨਖਾਹ ਵਿੱਚ ਕੋਈ ਵਾਧਾ ਨਹੀਂ ਕੀਤਾ ਜਿਸ ਕਾਰਨ ਮਿਡ ਡੇਅ ਮੀਲ ਵਰਕਰਾਂ ਵਿੱਚ ਭਾਰੀ ਰੋਸ ਹੈ ਮਿਡ ਡੇਅ ਮੀਲ ਵਰਕਰਾਂ ਸੰਗਰੂਰ ਅੰਦਰ ਰੈਲੀ ਕਰਕੇ ਆਪਣਾਂ ਗੁੱਸਾ ਕੱਢਣ ਗਿਆ ਇਸ ਮੌਕੇ ਜਸਵਿੰਦਰ ਕੌਰ ਰਜਨੀ ਸੀਮਾ ਸੲਈਪੁਰ ਇਸ ਤੋਂ ਇਲਾਵਾ ਜ਼ਿਲ੍ਹਾ ਕਮੇਟੀ ਦੇ ਮੈਂਬਰ ਹਾਜ਼ਰ ਸਨ।
