ਸੁਸ਼ੀਲ ਰਿੰਕੂ ਤੇ ਸ਼ੀਤਲ ਅੰਗੂਰਾਲ ਵੱਲੋ ਭਾਜਪਾ ਚ ਸ਼ਾਮਿਲ ਹੋਣ ‘ਤੇ CM ਮਾਨ ਦਾ ਆਇਆ ਬਿਆਨ

ਚੰਡੀਗੜ੍ਹ : (ਬਿਊਰੋ)ਜਲੰਧਰ ਤੋਂ ਐੱਮ. ਪੀ. ਸੁਸ਼ੀਲ ਕੁਮਾਰ ਰਿੰਕੂ ਅਤੇ ਵਿਧਾਇਕ ਸ਼ੀਤਲ ਅੰਗੂਰਾਲ ਦੇ ਭਾਜਪਾ ਵਿਚ ਸ਼ਾਮਲ ਹੋਣ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੜੇ ਸ਼ਬਦਾਂ ਵਿੱਚ ਨਿੰਦਿਆ ਕੀਤੀ ਅਤੇ ਕਿਹਾ ਸ਼ਾਇਰਾਨਾ ਅੰਦਾਜ਼ ਵਿਚ ਮੁੱਖ ਮੰਤਰੀ ਨੇ ਆਖਿਆ ਹੈ ਕਿ ‘ਆਪਣੇ ਵੱਲੋਂ ਤਾਂ ਦਰਿਆ ਵੱਡੇ ਘਰ ਜਾਂਦਾ ਹੈ ਪਰ ਵਿੱਚ ਸਮੁੰਦਰ ਜਾ ਕੇ ਉਹ ਮਰ ਜਾਂਦਾ ਹੈ, ਗਰਦਨ ਸਿੱਧੀ ਰੱਖਣ ਦਾ ਮੁੱਲ ਤਾਰ ਰਹੇ ਹਾਂ, ਬੇਸ਼ਰਮਾਂ ਦਾ ਤਾਂ ਨੀਵੀਂ ਪਾ ਕੇ ਵੀ ਸਰ ਜਾਂਦਾ ਹੈ’।
