ਭਾਰਤੀ ਜਨਤਾ ਪਾਰਟੀ ਨੇ ਸੁਸ਼ੀਲ ਕੁਮਾਰ ਰਿੰਕੂ ਤੇ ਰਵਨੀਤ ਬਿੱਟੂ ਤੇ  ਜਤਾਇਆ ਭਰੋਸਾ

ਭਾਰਤੀ ਜਨਤਾ ਪਾਰਟੀ ਨੇ ਸੁਸ਼ੀਲ ਕੁਮਾਰ ਰਿੰਕੂ ਤੇ ਰਵਨੀਤ ਬਿੱਟੂ ਤੇ  ਜਤਾਇਆ ਭਰੋਸਾ

ਜਲੰਧਰ- (ਸੁਨੀਲ)ਭਾਜਪਾ ਵੱਲੋਂ ਲੋਕ ਸਭਾ ਚੋਣਾਂ ਲਈ ਪੰਜਾਬ ਦੇ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਗਈ ਹੈ। ਇਸ ਲਿਸਟ ਮੁਤਾਬਕ ਪਟਿਆਲਾ ਤੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪਰਨੀਤ ਕੌਰ ਨੂੰ ਉਮੀਦਵਾਰ ਐਲਾਨ ਦਿੱਤਾ ਹੈ, ਜਦਕਿ ਅੰਮ੍ਰਿਤਸਰ ਤੋਂ ਤਰਨਜੀਤ ਸਿੰਘ ਸੰਧੂ, ਫਰੀਦਕੋਟ ਤੋਂ ਹੰਸ ਰਾਜ ਹੰਸ, ਗੁਰਦਾਸਪੁਰ ਤੋਂ ਦਿਨੇਸ਼ ਸਿੰਘ ਬੱਬੂ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਇਸ ਤੋਂ ਇਲਾਵਾ ਕੁਝ ਦਿਨ ਪਹਿਲਾਂ ਹੀ ਭਾਜਪਾ ‘ਚ ਸ਼ਾਮਲ ਹੋਏ ਸੁਸ਼ੀਲ ਕੁਮਾਰ ਰਿੰਕੂ ਅਤੇ ਰਵਨੀਤ ਸਿੰਘ ਬਿੱਟੂ ‘ਤੇ ਪਾਰਟੀ ਹਾਈਕਮਾਨ ਨੇ ਭਰੋਸਾ ਜਤਾਇਆ ਹੈ ਤੇ ਰਿੰਕੂ ਨੂੰ ਜਲੰਧਰ, ਜਦਕਿ ਰਵਨੀਤ ਬਿੱਟੂ ਨੂੰ ਲੁਧਿਆਣਾ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਹੰਸ ਰਾਜ ਹੰਸ, ਜਿਨ੍ਹਾਂ ਦੇ ‘ਆਪ’ ‘ਚ ਸ਼ਾਮਲ ਹੋਣ ਦੇ ਅੰਦਾਜ਼ੇ ਲਗਾਏ ਜਾ ਰਹੇ ਸਨ, ਨੂੰ ਪਾਰਟੀ ਨੇ ਫਰੀਦਕੋਟ ਤੋਂ ਟਿਕਟ ਦੇ ਕੇ ਇਨ੍ਹਾਂ ਅਫਵਾਹਾਂ ਨੂੰ ਖਾਰਜ ਕਰ ਦਿੱਤਾ ਹੈ।ਉਹ ਹੁਣ ਫਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਖ਼ਿਲਾਫ਼ ਚੋਣ ਮੈਦਾਨ ‘ਚ ਉਤਰਨਗੇ। ਗੁਰਦਾਸਪੁਰ ਤੋਂ ਮੌਜੂਦਾ ਸਾਂਸਦ ਸੰਨੀ ਦਿਓਲ ਦੀ ਵੀ ਪਾਰਟੀ ਵੱਲੋਂ ਟਿਕਟ ਕੱਟੀ ਜਾ ਚੁੱਕੀ ਹੈ। ਉਨ੍ਹਾਂ ਦੀ ਜਗ੍ਹਾ ਪਾਰਟੀ ਨੇ ਦਿਨੇਸ਼ ਸਿੰਘ ਬੱਬੂ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਜ਼ਿਕਰਯੋਗ ਹੈ ਕਿ ਸੰਨੀ ਦਿਓਲ ਨੇ ਭਵਿੱਖ ‘ਚ ਚੋਣਾਂ ਨਾ ਲੜਨ ਦਾ ਐਲਾਨ ਕੀਤਾ ਸੀ। ਸ਼ਾਇਦ ਇਸੇ ਕਾਰਨ ਪਾਰਟੀ ਨੇ ਉਨ੍ਹਾਂ ਨੂੰ ਟਿਕਟ ਨਾ ਦੇ ਕੇ ਦਿਨੇਸ਼ ਸਿੰਘ ਬੱਬੂ ਨੂੰ ਗੁਰਦਾਸਪੁਰ ਤੋਂ ਉਮੀਦਵਾਰ ਐਲਾਨ ਦਿੱਤਾ ਹੈ। ਦੱਸਣਯੋਗ ਹੈ ਕਿ ਦੇਸ਼ ‘ਚ ਲੋਕ ਸਭਾ ਚੋਣਾਂ ਪੜਾਵਾਂ ‘ਚ ਹੋਣਗੀਆਂ ਤੇ ਪਹਿਲਾ ਗੇੜ 19 ਅਪ੍ਰੈਲ ਤੋਂ ਸ਼ੁਰੂ ਹੋ ਜਾਵੇਗਾ, ਜਦਕਿ ਪੰਜਾਬ ‘ਚ ਇਹ ਆਖ਼ਰੀ ਗੇੜ ‘ਚ ਭਾਵ 1 ਜੂਨ ਨੂੰ ਹੋਣਗੀਆਂ। ਇਨ੍ਹਾਂ ਚੋਣਾਂ ਦੇ ਨਤੀਜੇ 4 ਜੂਨ ਨੂੰ ਐਲਾਨ ਦਿੱਤੇ ਜਾਣਗੇ।

Leave a Reply

Your email address will not be published. Required fields are marked *