ਮੁੱਖ ਮੰਤਰੀ ਨਾਲ ਮੁਲਾਕਾਤ ਕਰਵਾਉਣ ਦੀ ਬਜਾਏ ਜਲੰਧਰ ਪੁਲਿਸ ਵੱਲੋਂ ਸਰਵ ਸਿੱਖਿਆ ਅਭਿਆਨ ਯੂਨੀਅਨ ਦੇ ਆਗੂਆ ਨੂੰ ਥਾਣੇ ਵਿੱਚ ਬੰਦ ਕਰਨਾ ਅਤਿ ਨਿੰਦਣਯੋਗ: ਸੰਧਾ

ਮੁਲਾਜ਼ਮਾਂ ਦੀ ਅਵਾਜ਼ ਦਬਾਉਣ ਖਿਲਾਫ ਵੱਡੇ ਸਘੰਰਸ਼ ਦੀ ਚੇਤਾਵਨੀ, ਮੁਲਾਜ਼ਮ ਸੜਕਾਂ ਆ ਕੇ ਸਰਕਾਰ ਖਿਲਾਫ ਸਘੰਰਸ਼ ਕਰਨਗੇ
ਮੰਨੀਆਂ ਮੰਗਾਂ ਤੁਰੰਤ ਲਾਗੂ ਕਰੇ ਭਗਵੰਤ ਸਰਕਾਰ
ਜਲੰਧਰ:(ਸੁਨੀਲ ਕੁਮਾਰ)ਕੇਂਦਰ ਸਰਕਾਰ ਦੀ ਤਾਨਾਸ਼ਾਹੀ ਖਿਲਾਫ ਸਘੰਰਸ਼ ਕਰ ਰਹੀ ਭਗਵੰਤ ਮਾਨ ਸਰਕਾਰ ਪੰਜਾਬ ਵਿੱਚ ਮੁਲਾਜ਼ਮਾਂ ਦੇ ਸਘੰਰਸ਼ ਨੂੰ ਦਬਾ ਰਹੀ ਹੈ। ਅੱਜ ਜਲੰਧਰ ਵਿਖੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਵਾਉਣ ਦੀ ਬਜਾਏ ਸਰਵ ਸਿੱਖਿਆ ਅਭਿਆਨ/ਮਿਡ ਡੇ ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਅਤੇ ਵਿਸ਼ੇਸ ਅਧਿਆਪਕ ਯੂਨੀਅਨ ਦੇ ਆਗੂਆ ਸ਼ੋਭਿਤ ਭਗਤ ਗਗਨਦੀਪ ਸ਼ਰਮਾ ਅਤੇ ਲਲਿਤ ਮਿਸ਼ਰਾ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਗ੍ਰਿਫਤਾਰ ਕਰਕੇ ਥਾਣੇ ਲਿਜਾਇਆ ਗਿਆ।
ਆਗੂਆਂ ਨੇ ਕਿਹਾ ਕਿ ਸਰਕਾਰ ਇਸ ਤਰ੍ਹਾਂ ਮੁਲਾਜ਼ਮਾਂ ਦੀ ਅਵਾਜ ਨੂੰ ਨਹੀ ਦਬਾ ਸਕਦੀ ਅਤੇ ਸਰਕਾਰ ਤੇ ਪ੍ਰਸਾਸ਼ਨ ਨੇ ਜੇਕਰ ਇਸ ਤਰ੍ਹਾਂ ਧੱਕਾ ਜਾਰੀ ਰੱਖਿਆ ਤਾ ਜਥੇਬੰਦੀ ਸਰਕਾਰ ਵਿਰੁੱਧ ਸੜਕਾਂ ਸਘੰਰਸ਼ ਕਰਨ ਨੂੰ ਮਜਬੂਰ ਹੋਵੇਗੀ।
ਪ੍ਰੈਸ ਬਿਆਨ ਜਾਰੀ ਕਰਦੇ ਹੋਏ ਜਥੇਬੰਦੀ ਦੇ ਆਗੂ ਕੁਲਦੀਪ ਸਿੰਘ ਰਜਿੰਦਰ ਸਿੰਘ ਸੰਧਾ ਪ੍ਰਵੀਨ ਸ਼ਰਮਾਂ ਰਾਮੇਸ਼ ਸਹਾਰਨ ਜਗਮੋਹਨ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਵੱਲੋਂ ਵਾਰ ਵਾਰ ਮੰਗਾਂ ਮੰਨਣ ਦੇ ਬਾਵਜੂਦ ਲਾਗੂ ਨਹੀਂ ਕੀਤੀਆਂ ਜਾ ਰਹੀਆਂ। ਆਗੂਆਂ ਨੇ ਕਿਹਾ ਕਿ 11 ਨਵੰਬਰ 2023 31 ਜਨਵਰੀ 2024 ਅਤੇ 14 ਮਾਰਚ 2024 ਦੀਆਂ ਮੀਟਿੰਗਾਂ ਵਿੱਚ ਮੁਲਾਜ਼ਮਾਂ। ਨੂੰ ਰੈਗੂਲਰ ਕਰਨ ਅਤੇ ਤਨਖਾਹ ਕਟੋਤੀ ਦੂਰ ਕਰਨ ਦਾ ਫੈਸਲਾ ਹੋਣ ਦੇ ਬਾਵਜੂਦ ਅਫਸਰਸ਼ਾਹੀ ਮੰਗਾਂ ਲਾਗੂ ਨਹੀ ਕਰ ਰਹੀ ਜਿਸ ਕਰਕੇ ਮੁਲਾਜ਼ਮ ਮੰਤਰੀਆਂ ਅਤੇ ਮੁੱਖ ਮੰਤਰੀ ਨੂੰ ਮਿਲਣ ਲਈ ਸਘੰਰਸ਼ ਕਰ ਰਹੇ ਹਨ ਪਰ ਪ੍ਰਸਾਸ਼ਨ ਤੇ ਸਰਕਾਰ ਮੁਲਾਜ਼ਮਾਂ ਦੀ ਅਵਾਜ ਨੂੰ ਦਬਾ ਰਿਹਾ ਹੈ।
ਆਗੂਆਂ ਨੇ ਐਲਾਨ ਕੀਤਾ ਕਿ ਸਰਕਾਰ ਦੀ ਇਸ ਤਾਨਾਸਾਹੀ ਵਿਰੁੱਧ ਪੂਰੇ ਪੰਜਾਬ ਵਿਚ ਸਘੰਰਸ਼ ਵਿੱਢਿਆ ਜਾਵੇਗਾ ਅਤੇ ਸਰਕਾਰ ਦੀ ਤਾਨਾਸ਼ਾਹੀ ਸੱਚਾਈ ਆਮ ਲੋਕਾਂ ਸਾਹਮਣੇ ਉਜਾਗਰ ਕੀਤੀ ਜਾਵੇਗੀ।
