ਡਾ. ਅੰਬੇਡਕਰ ਜੀ ਦੇ ਜਨਮ ਦਿਹਾੜੇ ਮੌਕੇ ਕ ਯੂਥ ਚੇਤਨਾ ਰੈਲੀ ਕੱਢੀ ਗਈ
ਬਾਬਾ ਸਾਹਿਬ ਨੇ ਦੁਨੀਆਂ ਦੇ ਸਭ ਤੋਂ ਸ਼ਕਤੀਸ਼ਾਲੀ ਸੰਵਿਧਾਨ ਦੀ ਰਚਨਾ ਕੀਤੀ : ਅਮਨ ਬੱਸੀ

ਲੁਧਿਆਣਾ:(ਪ੍ਰਵੇਸ਼ ਗਰਗ, ਰਜਿੰਦਰ ਕੌਰ)ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਹਾੜੇ ਮੌਕੇ ਅੱਜ ਭਾਜਪਾ ਦੇ ਐਸ ਸੀ ਮੋਰਚਾ ਪੰਜਾਬ ਦੇ ਵਾਈਸ ਪ੍ਰਧਾਨ ਅਮਨ ਬੱਸੀ ਦੀ ਅਗਵਾਈ ਸਥਾਨਕ ਮਾਤਾ ਰਾਣੀ ਚੌਂਕ ਤੋਂ ਜਲੰਧਰ ਬਾਈਪਾਸ ਤੱਕ ਯੂਥ ਚੇਤਨਾ ਰੈਲੀ ਕੱਢੀ ਗਈ। ਇਸ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਆਗੂਆਂ ਵਲੋਂ ਸ਼ਿਰਕਤ ਕੀਤੀ ਗਈ ਉਥੇ ਹੀ ਸੈਂਕੜੇ ਦੀ ਗਿਣਤੀ ਨੌਜਵਾਨਾਂ ਵਲੋਂ ਜੈ ਭੀਮ ਜੈ ਭਾਰਤ ਅਤੇ ਜੈ ਸੰਵਿਧਾਨ ਦੇ ਨਾਅਰਿਆਂ ਦੇ ਨਾਲ ਅਸਮਾਨ ਨੂੰ ਗੂੰਜਣ ਲਾ ਦਿੱਤਾ। ਇਸ ਦੌਰਾਨ ਅਮਨ ਬੱਸੀ ਅਤੇ ਨੌਜਵਾਨਾਂ ਵਲੋਂ ਲੋਕਾਂ ਵਿਚ ਆਪਣੇ ਅਧਿਕਾਰਾਂ, ਹੱਕਾਂ ਪ੍ਰਤੀ ਜਾਗਰੂਕਤਾ ਪੈਦਾ ਕਰਦੇ ਹੋਏ ਨਾਅਰੇ ਲਾਏ ਗਏ। ਇਸ ਦੌਰਾਨ ਅਮਨ ਬੱਸੀ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਜੀ ਆਧੁਨਿਕ ਭਾਰਤ ਦੇ ਜਨਮਦਾਤਾ ਹਨ ਅਤੇ ਉਨ੍ਹਾਂ ਨੇ ਵਿਦੇਸ਼ੀ ਵਿਚੋਂ ਉਚੇਰੀ ਪੜ੍ਹਾਈ ਹਾਸਿਲ ਕਰਕੇ ਦੁਨੀਆਂ ਦੇ ਸਭ ਤੋਂ ਸ਼ਕਤੀਸ਼ਾਲੀ ਸੰਵਿਧਾਨ ਰਚਨਾ ਕੀਤੀ ਜਿਸ ਨਾਲ ਕਿ ਉਨ੍ਹਾਂ ਨੇ ਸਾਰਿਆਂ ਨੂੰ ਸਮਾਨਤਾ ਤੇ ਸੁਤੰਤਰਤਾ ਸਮੇਤ ਵੋਟ ਦਾ ਸਭ ਤੋਂ ਸ਼ਕਤੀਸ਼ਾਲੀ ਅਧਿਕਾਰ ਦੇ ਸਦੀਆਂ ਤੋਂ ਗੁਲਾਮੀ ਦੀਆਂ ਜੰਜ਼ੀਰਾਂ ਵਿਚ ਜਕੜੇ ਐਸ ਸੀ ਭਾਈਚਾਰੇ ਨੂੰ ਸਹੀ ਮਾਇਨੇ ਵਿਚ ਭਾਰਤ ਦਾ ਨਾਗਰਿਕ ਬਣਾਇਆ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਨੇ ਸਾਨੂੰ ਪੜੋ੍ਹ , ਜੁੜੋ ਅਤੇ ਸੰਘਰਸ਼ ਕਰੋ ਦਾ ਨਾਅਰਾ ਦਿੱਤਾ ਹੈ ਜਿਸ ਤੇ ਸਾਰਿਆਂ ਨੂੰ ਅਮਲ ਕਰਨਾ ਚਾਹੀਦਾ ਹੈ ਅਤੇ ਬਾਬਾ ਸਾਹਿਬ ਦੇ ਦਿਖਾਏ ਹੋਏ ਰਸਤੇ ਤੇ ਚੱਲਣਾ ਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੈ। ਰੈਲੀ ਦੀ ਸਮਾਪਤੀ ਮੌਕੇ ਹਾਜ਼ਰ ਸਮੂਹ ਨੌਜਵਾਨਾਂ ਵਲੋਂ ਬਾਬਾ ਸਾਹਿਬ ਦੇ ਬੁੱਤ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ।
